Monday, August 24, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

National

‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਤਣਾਅ ਕਾਰਨ ਰੁਕੇ ਹੋਏ ਸੀ ਵਿਆਹ: ਹੁਣ ਭਾਰਤ ਪਹੁੰਚੀਆਂ 150 ਪਾਕਿਸਤਾਨੀ ਦੁਲਹਨਾਂ

ਪੰਜਾਬ ਨਿਊਜ਼ ਐਕਸਪ੍ਰੈੱਸ | August 24, 2026 03:27 PM

ਨਵੀਂ ਦਿੱਲੀ, 24 ਅਗਸਤ: ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਬਾਵਜੂਦ ‘ਆਪਰੇਸ਼ਨ ਸਿੰਦੂਰ’ ਕਾਰਨ ਫਸੀਆਂ ਹੋਈਆਂ ਕਰੀਬ 150 ਪਾਕਿਸਤਾਨੀ ਦੁਲਹਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਲੰਮਾ ਇੰਤਜ਼ਾਰ ਖਤਮ ਹੋ ਗਿਆ ਸੀ। ਹੁਣ ਕੇਂਦਰ ਸਰਕਾਰ ਵੱਲੋਂ ਮਾਨਵੀ ਆਧਾਰ ’ਤੇ ਵੀਜ਼ਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਇਹ ਦੁਲਹਨਾਂ ਹੁਣ ਵੱਖ-ਵੱਖ ਹਵਾਈ ਰੂਟਾਂ ਰਾਹੀਂ ਭਾਰਤ ਪਹੁੰਚ ਚੁੱਕੀਆਂ ਹਨ। ਦਰਅਸਲ, ‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਅਟਾਰੀ ਸਰਹੱਦ ਰਾਹੀਂ ਆਉਣ ਵਾਲੇ ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਸਨ, ਜਿਸ ਕਾਰਨ ਕਰੀਬ 150 ਪਾਕਿਸਤਾਨੀ ਮਹਿਲਾਵਾਂ ਦੀਆਂ ਭਾਰਤ ਵਿੱਚ ਤੈਅ ਹੋਈਆਂ ਸ਼ਾਦੀਆਂ ਲੰਬੇ ਸਮੇਂ ਤੋਂ ਟਲੀਆਂ ਹੋਈਆਂ ਸਨ।

ਪਾਕਿਸਤਾਨ ਦੇ ਸਿੰਧ ਸੂਬੇ ਨਾਲ ਸਬੰਧਤ ਸਿੰਧੀ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਭਾਰਤ ਵਿੱਚ ਹੋਣ ਦੀ ਪਰੰਪਰਾ ਕਾਫੀ ਪੁਰਾਣੀ ਹੈ। ਪਹਿਲਾਂ ਇਹ ਪਰਿਵਾਰ ਵਾਘਾ-ਅਟਾਰੀ ਸਰਹੱਦ ਰਾਹੀਂ ਆਸਾਨੀ ਨਾਲ ਭਾਰਤ ਆ ਜਾਂਦੇ ਸਨ, ਪਰ ਤਣਾਅਪੂਰਨ ਹਾਲਾਤਾਂ ਕਾਰਨ ਇਹ ਰਸਤਾ ਬੰਦ ਹੋਣ ਨਾਲ ਵਿਆਹ ਅਟਕ ਗਏ ਸਨ। ਰਾਇਪੁਰ ਸਥਿਤ ਸ਼ਦਾਨੀ ਦਰਬਾਰ ਦੇ ਯਤਨਾਂ ਤੋਂ ਬਾਅਦ ਅਜਿਹੀਆਂ ਕਰੀਬ 150 ਦੁਲਹਨਾਂ ਦੀ ਸੂਚੀ ਤਿਆਰ ਕਰਕੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ। ਇਨ੍ਹਾਂ ਵਿੱਚ ਨਾਗਪੁਰ, ਰਾਇਪੁਰ, ਜੋਧਪੁਰ, ਪੁਣੇ ਅਤੇ ਹੋਰ ਭਾਰਤੀ ਸ਼ਹਿਰਾਂ ਵਿੱਚ ਜਿਨ੍ਹਾਂ ਦੀਆਂ ਸ਼ਾਦੀਆਂ ਤੈਅ ਹੋ ਚੁੱਕੀਆਂ ਸਨ, ਉਨ੍ਹਾਂ ਨੂੰ ਸ਼ਾਮਲ ਕੀਤਾ ਗਿਆ।

ਕੇਂਦਰ ਸਰਕਾਰ ਨੇ ਮਾਨਵੀ ਆਧਾਰ ’ਤੇ ਵੀਜ਼ਾ ਦੇਣ ਦੀ ਮਨਜ਼ੂਰੀ ਦਿੱਤੀ, ਹਾਲਾਂਕਿ ਸ਼ਰਤ ਰੱਖੀ ਗਈ ਕਿ ਇਹ ਪਰਿਵਾਰ ਜ਼ਮੀਨੀ ਸਰਹੱਦ ਦੀ ਬਜਾਏ ਸਿਰਫ਼ ਹਵਾਈ ਰਸਤੇ ਰਾਹੀਂ ਹੀ ਭਾਰਤ ਆਉਣਗੇ। ਸਮਾਜਿਕ ਆਗੂ ਰਾਜੇਸ਼ ਝਾਂਬੀਆ ਅਨੁਸਾਰ, ਇਸ ਸਾਲ ਅਪ੍ਰੈਲ ਤੋਂ ਹੁਣ ਤੱਕ 150 ਦੁਲਹਨਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਮਸਕਟ, ਦੁਬਈ, ਸ੍ਰੀਲੰਕਾ ਅਤੇ ਬੰਗਲਾਦੇਸ਼ ਵਰਗੇ ਦੇਸ਼ਾਂ ਰਾਹੀਂ ਭਾਰਤ ਪਹੁੰਚ ਚੁੱਕੇ ਹਨ। ਇਨ੍ਹਾਂ ਵਿੱਚੋਂ 15 ਮਾਮਲੇ ਸਿਰਫ਼ ਨਾਗਪੁਰ ਨਾਲ ਸਬੰਧਤ ਹਨ।

ਇਸ ਰਾਹਤ ਤੋਂ ਬਾਅਦ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀਆਂ ਦੁਲਹਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਹਾਲਾਂਕਿ ਪਾਕਿਸਤਾਨ ਵਿੱਚ ਅਜੇ ਵੀ ਕਰੀਬ 300 ਅਜਿਹੀਆਂ ਮਹਿਲਾਵਾਂ ਹਨ, ਜਿਨ੍ਹਾਂ ਦੀਆਂ ਸ਼ਾਦੀਆਂ ਭਾਰਤ ਵਿੱਚ ਤੈਅ ਹਨ। ਉਨ੍ਹਾਂ ਲਈ ਵੀਜ਼ਾ ਜਾਰੀ ਕਰਨ ਦੀ ਮੰਗ ਕੇਂਦਰ ਸਰਕਾਰ ਅੱਗੇ ਰੱਖੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਕਸ਼ਮੀਰੀ ਪੰਡਿਤਾਂ ਨੂੰ ਮੁੜ ਧਮਕੀਆਂ, ਘਰਾਂ ਦੇ ਪਤੇ ਤੇ ਫੋਨ ਨੰਬਰ ਜਾਰੀ, ਵਧਾਈ ਗਈ ਸੁਰੱਖਿਆ

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ 'ਤੇ ਸਰਕਾਰ ਨੇ ਲਾਈ ਰੋਕ

ਹਾਰਡਵੇਅਰ ਦੀ ਦੁਕਾਨ ਅਤੇ ਘਰ 'ਚ ਲੱਗੀ ਭਿਆਨਕ ਅੱਗ, ਸੱਸ-ਨੂੰਹ ਤੇ 6 ਮਹੀਨੇ ਦੀ ਮਾਸੂਮ ਜ਼ਿੰਦਾ ਸੜੀ

ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ

16 IAS/HCS ਅਫਸਰਾਂ ਦੇ ਤਬਾਦਲੇ

CJP ਦੇ ਬੁਲਾਰੇ ਅਤੇ ਉਸ ਦੇ ਸਾਥੀਆਂ ਦੀ ਕੁੱਟਮਾਰ ਮਾਮਲਾ: ਮੰਤਰੀ ਨੂੰ 48 ਘੰਟੇ ਦਾ ਅਲਟੀਮੇਟਮ

ਰਾਹੁਲ ਦੇ ਪੰਜ ਘੰਟੇ ਦੇ ਧਰਨੇ ਤੋਂ ਬਾਅਦ ਪੁਲਿਸ ਵੱਲੋਂ ਅਣਪਛਾਤੇ ਵਿਰੁੱਧ ਮਾਮਲਾ ਦਰਜ

ਇੰਡੀਗੋ ਦੀ ਵੈੱਬਸਾਈਟ ਹਫ਼ਤੇ ਵਿੱਚ ਦੂਜੀ ਵਾਰ ਹੋਈ ਕਰੈਸ਼

ਜੰਤਰ-ਮੰਤਰ 'ਤੇ ਪੁਲਿਸ ਕਾਰਵਾਈ: ਸੁਪਰੀਮ ਕੋਰਟ ਨੇ ਜਾਂਚ ਕਮੇਟੀ ਬਣਾਈ

ਹਿਸਾਰ ਕੋਰਟ ਕੰਪਲੈਕਸ ’ਚ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ