Sunday, August 23, 2026
ਤਾਜਾ ਖਬਰਾਂ
ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।

National

4 ਸਾਲ ਤੋ ਘੱਟ ਉਮਰ ਦੇ ਬੱਚਿਆਂ ਲਈ ਖੰਘ ਅਤੇ ਜ਼ੁਕਾਮ ਦੀਆਂ ਦਵਾਈਆਂ 'ਤੇ ਸਰਕਾਰ ਨੇ ਲਾਈ ਰੋਕ

ਪੰਜਾਬ ਨਿਊਜ਼ ਐਕਸਪ੍ਰੈੱਸ | August 23, 2026 02:58 PM

ਨਵੀਂ ਦਿੱਲੀ: ਛੋਟੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਨੇ ਜ਼ੁਕਾਮ ਅਤੇ ਸਰਦੀ ਲਈ ਵਰਤੀਆਂ ਜਾਣ ਵਾਲੀਆਂ ਕੁਝ ਦਵਾਈਆਂ ਦੇ ਨਿਰਮਾਣ, ਵਿਕਰੀ ਅਤੇ ਵੰਡ ’ਤੇ ਸਖ਼ਤ ਪਾਬੰਦੀ ਲਗਾਈ ਹੈ। ਸਰਕਾਰ ਨੇ ਕਲੋਰਫੇਨਿਰਾਮਾਈਨ ਮੈਲੇਟ ਅਤੇ ਫੇਨਾਈਲੇਫ੍ਰਿਨ ਹਾਈਡ੍ਰੋਕਲੋਰਾਈਡ ਦੇ ਮਿਸ਼ਰਣ ਵਾਲੀਆਂ ਸਾਰੀਆਂ ਫਿਕਸਡ ਡੋਜ਼ ਕਾਂਬੀਨੇਸ਼ਨ (FDC) ਦਵਾਈਆਂ ਨੂੰ 4 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਵਰਤਣ ’ਤੇ ਰੋਕ ਲਗਾਈ ਹੈ। ਇਹ ਫੈਸਲਾ ਮਾਹਿਰਾਂ ਦੀ ਕਮੇਟੀ ਅਤੇ ਡਰੱਗਜ਼ ਟੈਕਨੀਕਲ ਐਡਵਾਈਜ਼ਰੀ ਬੋਰਡ (DTAB) ਦੀਆਂ ਸਿਫਾਰਸ਼ਾਂ ਦੇ ਆਧਾਰ ’ਤੇ ਲਿਆ ਗਿਆ ਹੈ। ਮਾਹਿਰਾਂ ਮੁਤਾਬਕ ਇਨ੍ਹਾਂ ਦਵਾਈਆਂ ਦੇ ਮਿਸ਼ਰਣ ਦੀ ਵਰਤੋਂ ਛੋਟੇ ਬੱਚਿਆਂ ਲਈ ਸਿਹਤ ਸਬੰਧੀ ਖਤਰੇ ਪੈਦਾ ਕਰ ਸਕਦੀ ਹੈ।

ਦਵਾਈਆਂ ’ਤੇ ਚੇਤਾਵਨੀ ਲਿਖਣਾ ਲਾਜ਼ਮੀ
ਨਵੀਆਂ ਹਦਾਇਤਾਂ ਤਹਿਤ ਇਨ੍ਹਾਂ ਦੋਵਾਂ ਰਸਾਇਣਾਂ ਵਾਲੇ ਉਤਪਾਦਾਂ ’ਤੇ ਸਪੱਸ਼ਟ ਚੇਤਾਵਨੀ ਦਰਜ ਕਰਨੀ ਲਾਜ਼ਮੀ ਹੋਵੇਗੀ ਕਿ: “ਇਹ ਫਿਕਸਡ ਡੋਜ਼ ਕਾਂਬੀਨੇਸ਼ਨ 4 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਨਹੀਂ ਹੈ।” ਇਹ ਚੇਤਾਵਨੀ ਦਵਾਈ ਦੇ ਲੇਬਲ, ਪੈਕੇਜ ਇਨਸਰਟ ਅਤੇ ਪ੍ਰਚਾਰ ਸਮੱਗਰੀ ’ਤੇ ਸਾਫ਼ ਤੌਰ ’ਤੇ ਲਿਖਣੀ ਹੋਵੇਗੀ। ਸਰਕਾਰ ਦੇ ਇਸ ਕਦਮ ਦਾ ਮੁੱਖ ਉਦੇਸ਼ ਛੋਟੇ ਬੱਚਿਆਂ ਨੂੰ ਅਜਿਹੀਆਂ ਦਵਾਈਆਂ ਦੀ ਗਲਤ ਜਾਂ ਬਿਨਾਂ ਡਾਕਟਰੀ ਸਲਾਹ ਵਰਤੋਂ ਤੋਂ ਬਚਾਉਣਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਹਾਰਡਵੇਅਰ ਦੀ ਦੁਕਾਨ ਅਤੇ ਘਰ 'ਚ ਲੱਗੀ ਭਿਆਨਕ ਅੱਗ, ਸੱਸ-ਨੂੰਹ ਤੇ 6 ਮਹੀਨੇ ਦੀ ਮਾਸੂਮ ਜ਼ਿੰਦਾ ਸੜੀ

ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ

16 IAS/HCS ਅਫਸਰਾਂ ਦੇ ਤਬਾਦਲੇ

CJP ਦੇ ਬੁਲਾਰੇ ਅਤੇ ਉਸ ਦੇ ਸਾਥੀਆਂ ਦੀ ਕੁੱਟਮਾਰ ਮਾਮਲਾ: ਮੰਤਰੀ ਨੂੰ 48 ਘੰਟੇ ਦਾ ਅਲਟੀਮੇਟਮ

ਰਾਹੁਲ ਦੇ ਪੰਜ ਘੰਟੇ ਦੇ ਧਰਨੇ ਤੋਂ ਬਾਅਦ ਪੁਲਿਸ ਵੱਲੋਂ ਅਣਪਛਾਤੇ ਵਿਰੁੱਧ ਮਾਮਲਾ ਦਰਜ

ਇੰਡੀਗੋ ਦੀ ਵੈੱਬਸਾਈਟ ਹਫ਼ਤੇ ਵਿੱਚ ਦੂਜੀ ਵਾਰ ਹੋਈ ਕਰੈਸ਼

ਜੰਤਰ-ਮੰਤਰ 'ਤੇ ਪੁਲਿਸ ਕਾਰਵਾਈ: ਸੁਪਰੀਮ ਕੋਰਟ ਨੇ ਜਾਂਚ ਕਮੇਟੀ ਬਣਾਈ

ਹਿਸਾਰ ਕੋਰਟ ਕੰਪਲੈਕਸ ’ਚ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

ਦੋ ਟਰੱਕਾਂ ਦੀ ਭਿਆਨਕ ਟੱਕਰ, 4 ਦੀ ਮੌਤ ਤੇ 7 ਜ਼ਖ਼ਮੀ

CJP ਦਾ ਸੰਸਦ ਮਾਰਚ ਗੈਰ-ਕਾਨੂੰਨੀ ਸੀ, ਅਸੀਂ ਜ਼ਿਆਦਾ ਤਾਕਤ ਦੀ ਵਰਤੋਂ ਨਹੀਂ ਕੀਤੀ: ਦਿੱਲੀ ਪੁਲਿਸ