ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (BJP) ਨੇ ਸੰਗਠਨਾਤਮਕ ਪੱਧਰ 'ਤੇ ਵੱਡਾ ਫੇਰਬਦਲ ਕਰਦਿਆਂ ਚਾਰ ਸੂਬਿਆਂ ਦੇ ਪ੍ਰਧਾਨ ਬਦਲ ਦਿੱਤੇ ਹਨ। ਇਨ੍ਹਾਂ ਸੂਬਿਆਂ 'ਚ ਪੰਜਾਬ, ਦਿੱਲੀ, ਹਰਿਆਣਾ ਅਤੇ ਤ੍ਰਿਪੁਰਾ ਸ਼ਾਮਿਲ ਹਨ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਤਹਿਤ ਪੰਜਾਬ ਵਿੱਚ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਨੂੰ ਦਿੱਲੀ ਪ੍ਰਦੇਸ਼ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਬਿਨਾਂ ਡਾ. ਅਰਚਨਾ ਗੁਪਤਾ ਨੂੰ ਹਰਿਆਣਾ ਅਤੇ ਅਭਿਸ਼ੇਕ ਦੇਬਰੋਏ ਨੂੰ ਤ੍ਰਿਪੁਰਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ।