ਚੰਡੀਗੜ੍ਹ 15 ਮਈ 2026 : ਭਾਰਤ ਸਰਕਾਰ ਦੀ ਪ੍ਰਵਾਨਗੀ ਨਾਲ ਨੈਸ਼ਨਲ ਟੈਸਟਿੰਗ ਏਜੰਸੀ ਨੇ ਨੀਟ ਯੂ.ਜੀ. ਮੁੜ ਪ੍ਰੀਖਿਆ ਲਈ ਨਵੀਂ ਤਾਰੀਖ ਦਾ ਐਲਾਨ ਕੀਤਾ ਹੈ। ਇਹ ਪ੍ਰੀਖਿਆ ਹੁਣ ਐਤਵਾਰ 21 ਜੂਨ ਨੂੰ ਹੋਵੇਗੀ। ਇਹ ਪ੍ਰੀਖਿਆ 3 ਮਈ ਨੂੰ ਹੋਈ ਸੀ, ਜਿਸ ਵਿਚ 22.79 ਲੱਖ ਵਿਦਿਆਰਥੀ ਸ਼ਾਮਿਲ ਹੋਏ ਸਨ। ਐਨ.ਟੀ.ਏ. ਨੇ ਪਹਿਲਾਂ ਪੇਪਰ ਲੀਕ ਹੋਣ ਦੇ ਦੋਸ਼ਾਂ ਕਾਰਨ 12 ਮਈ ਨੂੰ ਹੋਣ ਵਾਲੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਸੀ।
ਨਵੀਂ ਪ੍ਰੀਖਿਆ ਮਿਤੀ ਦੇ ਨਾਲ ਵਿਦਿਆਰਥੀਆਂ ਨੂੰ ਰਾਹਤ ਮਿਲੀ ਹੈ ਕਿ ਉਨ੍ਹਾਂ ਨੂੰ ਪ੍ਰੀਖਿਆ ਲਈ ਦੁਬਾਰਾ ਅਰਜ਼ੀ ਨਹੀਂ ਦੇਣੀ ਪਵੇਗੀ। ਕੋਈ ਵਾਧੂ ਪ੍ਰੀਖਿਆ ਫੀਸ ਨਹੀਂ ਦਿੱਤੀ ਜਾਵੇਗੀ। ਪਹਿਲਾਂ ਜਮ੍ਹਾਂ ਕਰਵਾਈਆਂ ਗਈਆਂ ਫੀਸਾਂ ਵਾਪਸ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਪ੍ਰੀਖਿਆ ਕੇਂਦਰਾਂ ਨੂੰ ਨਹੀਂ ਬਦਲਿਆ ਜਾਵੇਗਾ। ਐਨ.ਟੀ.ਏ. ਦੀ ਇਕ ਪੋਸਟ ਦੇ ਅਨੁਸਾਰ 14 ਜੂਨ ਤੱਕ ਨਵੇਂ ਐਡਮਿਟ ਕਾਰਡ ਜਾਰੀ ਕਰ ਦਿੱਤੇ ਜਾਣਗੇ। ਪੇਪਰ ਲੀਕ ਦੇ ਮੁੱਦੇ ਨੂੰ ਲੈ ਕੇ ਵੀਰਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਨਿਵਾਸ ਸਥਾਨ 'ਤੇ ਇਕ ਉੱਚ-ਪੱਧਰੀ ਮੀਟਿੰਗ ਹੋਈ ਸੀ।