Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਸ਼ਹਿਰ ਲਈ ਨਹਿਰੀ ਪਾਣੀ ਪ੍ਰਾਜੈਕਟ ਦਾ ਜਾਇਜ਼ਾ

Punjab News Express | March 20, 2023 07:15 PM

ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਅਬਲੋਵਾਲ ਵਿਖੇ ਨਹਿਰੀ ਪਾਣੀ 'ਤੇ ਅਧਾਰਤ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਦੇ ਕੰਮ 'ਚ ਤੇਜੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਐਲ.ਐਂਡ. ਟੀ ਤੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪਾਈਪ ਲਾਇਨਾਂ ਵਿਛਾਉਣ ਕਰਕੇ ਟੁੱਟੀਆਂ ਸੜਕਾਂ ਦੀ ਮੁਰੰਮਤ ਲਈ ਕੰਮ ਕਰ ਰਹੀਆਂ 5 ਟੀਮਾਂ ਨੂੰ ਵਧਾ ਕੇ 15 ਟੀਮਾਂ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਸੜਕਾਂ ਦੀ ਮੁਰੰਮਤ ਦੀ ਕਰਕੇ ਦਰਪੇਸ਼ ਸਮੱਸਿਆ ਦਾ ਹੱਲ ਕੀਤਾ ਜਾ ਸਕੇ।
ਸਾਕਸ਼ੀ ਸਾਹਨੀ ਨੇ ਇਸ ਕੰਮ ਦੀ ਦੇਖ-ਰੇਖ ਕਰ ਰਹੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਯੁਗਲ ਕਿਸ਼ੋਰ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਦੇ ਪ੍ਰਾਜੈਕਟ ਮੈਨੇਜਰ ਸੁਖਦੇਵ ਝਾਅ ਨੂੰ ਹਦਾਇਤ ਕੀਤੀ ਕਿ ਜਲ ਦੀ ਪੂਰਤੀ ਲਈ ਨਵੀਆਂ ਪਾਈਪ ਲਾਇਨਾਂ ਵਿਛਾਉਣ ਬਾਅਦ ਟੁੱਟੀਆਂ ਸੜਕਾਂ ਦੀ ਮੁਰੰਮਤ ਨਾਲੋ-ਨਾਲ ਕਰਵਾਉਣ ਸਮੇਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਸੈਲ ਨੂੰ ਹੋਰ ਕਾਰਗਰ ਬਣਾਇਆ ਜਾਵੇ। ਇਸ 'ਤੇ ਕੰਪਨੀ ਦੇ ਨੁਮਾਇੰਦੇ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਲਈ ਇੱਕ ਹੈਲਪਲਾਈਨ ਨੰਬਰ 99151-49866 ਜਾਰੀ ਕੀਤਾ ਗਿਆ ਹੈ, ਜਿਸ 'ਤੇ ਆਮ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਮੀਟਿੰਗ 'ਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ (ਆਨ-ਲਾਈਨ) ਤੇ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ ਤੋਂ ਇਲਾਵਾ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ ਤੇ ਗੁਰਪ੍ਰੀਤ ਵਾਲੀਆ ਵੀ ਮੌਜੂਦ ਸਨ।
ਜਲ ਸਪਲਾਈ ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ 312 ਕਿਲੋਮੀਟਰ ਪਾਇਪ ਲਾਈਨ ਵਿਛਾਈ ਜਾਣੀ ਹੈ, ਜਿਸ 'ਚੋਂ 66 ਕਿਲੋਮੀਟਰ ਦੇ ਕਰੀਬ ਪਾਇਪਲਾਈਨ ਵਿਛਾਈ ਜਾ ਚੁੱਕੀ ਹੈ ਅਤੇ 20 ਕਿਲੋਮੀਟਰ ਪਾਈਪ ਲਾਈਨ ਵਾਲੀਆਂ ਸੜਕਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ, ਬਾਕੀ ਰਹਿ ਗਈ 46 ਕਿਲੋਮੀਟਰ ਨੂੰ ਆਵਾਜਾਈ ਲਈ ਚਾਲੂ ਕਰ ਦਿੱਤਾ ਗਿਆ ਹੈ। ਜਿਸ 'ਤੇ ਡਿਪਟੀ ਕਮਿਸ਼ਨਰ ਨੇ ਇਸ ਕੰਮ 'ਚ ਤੇਜੀ ਲਿਆਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਹੜੀਆਂ ਸੜਕਾਂ ਅਜੇ ਮੁਰੰਮਤ ਹੋਣ ਵਾਲੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ 'ਤੇ ਠੀਕ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ ਅਤੇ ਜਿਸ ਥਾਂ 'ਤੇ ਲੋਕਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ ਤਾਂ ਉਸਦਾ ਵੀ ਨਿਪਟਾਰਾ ਤੁਰੰਤ ਕਰਵਾਇਆ ਜਾਵੇ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਟਿਆਲਾ ਸ਼ਹਿਰ ਦੀ ਭਵਿਖੀ ਜੀਵਨ ਰੇਖਾ ਮੰਨੇ ਜਾਂਦੇ ਇਸ ਨਹਿਰੀ ਪਾਣੀ 'ਤੇ ਅਧਾਰਤ ਜਲ ਸਪਲਾਈ ਯੋਜਨਾ ਤਹਿਤ ਸ਼ੁੱਧੀਕਰਨ ਪਲਾਂਟ ਨੂੰ ਮਿਥੇ ਸਮੇਂ ਦੇ ਅੰਦਰ-ਅੰਦਰ ਪੂਰਾ ਕਰਨ ਲਈ ਵਚਨਬੱਧ ਹੈ, ਇਸ ਲਈ ਜ਼ਮੀਨਦੋਜ਼ ਸਰਵਿਸ ਜਲ ਭੰਡਾਰਨ ਸਮੇਤ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਸਮੇਤ ਪਾਣੀ ਦੀ ਪੂਰਤੀ ਲਈ ਨਵੀਆਂ ਲਾਇਨਾਂ ਵਿਛਾਏ ਜਾਣ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ