ਨਵੀਂ ਦਿੱਲੀ : ਦੋ ਦਿਨਾਂ ਦੇ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਅੱਜ ਬੁੱਧਵਾਰ ਨੂੰ ਦਿੱਲੀ ਵਿਧਾਨ ਸਭਾ ਵਿੱਚ ਵਿੱਤੀ ਸਾਲ 2023-24 ਦਾ ਬਜਟ ਪੇਸ਼ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਇਸ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ ਦਿੱਲੀ ਸਰਕਾਰ ਬਜਟ ਪੇਸ਼ ਕਰੇਗੀ।
ਵਿੱਤ ਮੰਤਰੀ ਕੈਲਾਸ਼ ਗਹਿਲੋਤ ਸਦਨ ਦੇ ਫਲੋਰ 'ਤੇ ਪਹਿਲੀ ਵਾਰ ਬਜਟ ਦਾ ਪ੍ਰਸਤਾਵ ਰੱਖਣਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕੇਂਦਰ ਸਰਕਾਰ ਦੀ ਮਨਜ਼ੂਰੀ ਮਿਲਣ ਤੋਂ ਪਹਿਲਾਂ ਬਜਟ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਉਨ੍ਹਾਂ ਦੀ ਅਪੀਲ ਕੀਤੀ ਸੀ ਕਿ ਪ੍ਰਧਾਨ ਮੰਤਰੀ ਆਪਣਾ ਕੰਮ ਕਰਨ ਅਤੇ ਦਿੱਲੀ ਸਰਕਾਰ ਨੂੰ ਦਿੱਲੀ ਲਈ ਕੰਮ ਕਰਨ ਦੇਣ।ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕੇਂਦਰ ਸਰਕਾਰ ਨੇ ਸਾਲਾਂ ਤੋਂ ਚਲੀ ਆ ਰਹੀ ਰਵਾਇਤ ਨੂੰ ਤੋੜਿਆ ਹੈ। ਇਹ ਦੇਸ਼ ਦੇ ਸੰਵਿਧਾਨ 'ਤੇ ਹਮਲਾ ਹੈ।