Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

NIA ਵੱਲੋਂ ਖਾਲਿਸਤਾਨ ਪੱਖੀ ਸੰਗਠਨਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਗਠਜੋੜ 'ਤੇ ਕਾਰਵਾਈ

Punjab News Express | March 22, 2023 04:11 PM

ਚੰਡੀਗੜ੍ਹ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਪਾਕਿਸਤਾਨ 'ਚ ਬੈਠੇ ਖਾਲਿਸਤਾਨ ਪੱਖੀ ਸੰਗਠਨਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਗਠਜੋੜ 'ਤੇ ਕਾਰਵਾਈ ਕਰਦੇ ਹੋਏ ਚਾਰਜਸ਼ੀਟ ਦਾਇਰ ਕੀਤੀ ਹੈ। 12 ਦੋਸ਼ੀਆਂ ਖਿਲਾਫ ਦਾਇਰ ਇਸ ਚਾਰਜਸ਼ੀਟ 'ਚ ਅੱਤਵਾਦੀਆਂ ਅਤੇ ਗੈਂਗਸਟਰਾਂ ਦਾ ਨੈੱਟਵਰਕ ਸਾਫ ਦਿਖਾਈ ਦੇ ਰਿਹਾ ਹੈ।

6 ਮਹੀਨਿਆਂ ਦੀ ਜਾਂਚ ਤੋਂ ਬਾਅਦ ਤਿਆਰ ਕੀਤੀ ਗਈ ਇਸ ਚਾਰਜਸ਼ੀਟ 'ਚ NIA ਨੇ 4 ਰਾਜਾਂ ਦੇ 25 ਜ਼ਿਲਿਆਂ 'ਚ 91 ਥਾਵਾਂ 'ਤੇ ਛਾਪੇਮਾਰੀ ਕੀਤੀ।ਐਨਆਈਏ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਦਸ ਹੋਰ ਲੋਕਾਂ ਖ਼ਿਲਾਫ਼ ਜਾਂਚ ਚੱਲ ਰਹੀ ਹੈ। ਇਨ੍ਹਾਂ ਵਿੱਚ ਕੁਝ ਸਿਆਸਤਦਾਨਾਂ, ਗਾਇਕਾਂ ਅਤੇ ਕਾਰੋਬਾਰੀਆਂ ਨੂੰ ਖ਼ਤਮ ਕਰਨ ਦੀ ਯੋਜਨਾ ਬਣਾਉਣ ਵਾਲੇ ਵੀ ਸ਼ਾਮਲ ਸਨ।ਦੈਨਿਕ ਭਾਸਕਰ ਦੀ ਖ਼ਬਰ ਅਨੁਸਾਰ NIA ਦੀ ਜਾਂਚ ਵਿੱਚ ਮੁਲਜ਼ਮ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਦੇ ਖਾਲਿਸਤਾਨ ਟਾਈਗਰ ਫੋਰਸ ਨਾਲ ਸਬੰਧਾਂ ਦਾ ਵੀ ਖੁਲਾਸਾ ਹੋਇਆ ਹੈ। ਅਰਸ਼ ਡੱਲਾ ਪਾਕਿਸਤਾਨ ਸਥਿਤ ਸਾਜ਼ਿਸ਼ਕਾਰਾਂ ਦੇ ਸੰਪਰਕ 'ਚ ਰਹਿਣ ਤੋਂ ਇਲਾਵਾ ਕੈਨੇਡਾ ਸਥਿਤ ਖਾਲਿਸਤਾਨੀਆਂ ਦੇ ਸੰਪਰਕ 'ਚ ਵੀ ਸੀ।

NIA ਨੇ 12 ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਹੈ। ਜਿਸ ਵਿੱਚ ਅਰਸ਼ ਡੱਲਾ, ਗੌਰਵ ਪਟਿਆਲ, ਸੁਖਪ੍ਰੀਤ, ਕੌਸ਼ਲ ਚੌਧਰੀ, ਅਮਿਤ ਡਾਗਰ, ਨਵੀਨ ਬਾਲੀ, ਛੋਟੂ ਭੱਟ, ਆਸਿਫ਼ ਖਾਨ, ਜੱਗਾ ਤਖਤਮਲ, ਟਿੱਲੂ ਤਾਜਪੁਰੀਆ, ਭੁੱਪੀ ਰਾਣਾ ਅਤੇ ਸੰਦੀਪ ਬਰਾੜ ਦੇ ਨਾਂ ਸ਼ਾਮਲ ਹਨ।ਐਨਆਈਏ ਨੇ ਇਸ ਸਮੇਂ ਦੌਰਾਨ ਦੇਸ਼ ਦੇ 4 ਰਾਜਾਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ 25 ਜ਼ਿਲ੍ਹਿਆਂ ਲੁਧਿਆਣਾ, ਜਲੰਧਰ, ਮੁਕਤਸਰ, ਮੋਗਾ, ਫਿਰੋਜ਼ਪੁਰ, ਬਠਿੰਡਾ, ਸੰਗਰੂਰ ਅਤੇ ਪਟਿਆਲਾ , ਹਰਿਆਣਾ ਦੇ ਗੁਰੂਗ੍ਰਾਮ, ਸਿਰਸਾ, ਯਮੁਨਾਨਗਰ, ਝੱਜਰ, ਰੋਹਤਕ ਅਤੇ ਰੇਵਾੜੀ ਅਤੇ ਰੋਹਿਣੀ, ਦਵਾਰਕਾ, ਉੱਤਰ-ਪੱਛਮੀ, ਉੱਤਰ ਪੂਰਬੀ ਦਿੱਲੀ, ਦਿੱਲੀ ਵਿੱਚ ਭਾਗਪਤ ਅਤੇ ਬੁਲੰਦਸ਼ਹਿਰ ਅਤੇ ਉੱਤਰ ਪ੍ਰਦੇਸ਼ ਵਿੱਚ ਗਾਜ਼ੀਆਬਾਦ ਵਿੱਚ ਕਾਰਵਾਈ ਕੀਤੀ ਗਈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ