Friday, June 21, 2024
ਤਾਜਾ ਖਬਰਾਂ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ 14 ਫਸਲਾਂ 'ਤੇ ਐੱਮਐੱਸਪੀ 'ਤੇ ਨਵੇਂ ਤੈਅ ਭਾਅ ਕੀਤੇ ਰੱਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਸਿੱਧ ਲੇਖਕ ਅਰੁੰਧਤੀ ਰਾਏ ਅਤੇ ਅਕਾਦਮਿਕ ਸ਼ੇਖ ਸ਼ੌਕਤ ਹੁਸੈਨ 'ਤੇ ਦਿੱਲੀ ਐਲ-ਜੀ ਦੁਆਰਾ ਯੂ.ਏ.ਪੀ ਏ. ਮਨਜ਼ੂਰੀ ਦੀ ਸਖ਼ਤ ਨਿੰਦਾਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਪੁਆਇੰਟ ਆਫ਼ ਸੇਲ 'ਤੇ ਧਿਆਨ ਕੇਂਦਰਤ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਡਰੱਗ ਹੌਟਸਪੌਟਸ 'ਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈਖਾਲਸਾ ਪੰਥ ਤੇ ਪੰਜਾਬ ਦੇ ਭਲੇ ਲਈ ਖੇਤਰੀ ਪਾਰਟੀ ਦਾ ਮਜਬੂਰ ਹੋਣਾ ਬੇਹੱਦ ਜਰੂਰੀ ---'ਕਰਨੈਲ ਸਿੰਘ ਪੀਰਮੁਹੰਮਦ           ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਖਰੜ ਵਿਖੇ ਉਸਾਰੀ ਅਧੀਨ ਸ੍ਰੀ ਰਾਮ ਮੰਦਿਰ ਵਿਖੇ ਹੋਏ ਨਤਮਸਤਕ

National

ਸਰਕਾਰਾਂ ਵੱਲੋਂ ਦੂਰ ਅੰਦੇਸ਼ੀ ਤੇ ਤੁਹੱਮਲ ਤੋਂ ਕੰਮ ਲੈਣ ਦੀ ਘੜੀ : ਸ ਪ੍ਰਕਾਸ਼ ਸਿੰਘ ਬਾਦਲ

ਅਮਰੀਕ ਸਿੰਘ | March 24, 2023 09:03 AM

ਫਰੀਦਕੋਟ : ਪੰਜਾਬ ਦੇ ਪੰਜ ਵਾਰ ਰਹੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸੂਬੇ ਅਤੇ ਦੇਸ਼ ਵਿਚ ਪਿਛਲੇ ਕੁਝ ਦਿਨਾਂ ਤੋਂ ਵਾਪਰ ਰਹੇ ਘਟਨਾਕ੍ਰਮ ਉੱਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੂਬੇ ਵਿਚ ਅਮਨ ਤੇ ਭਾਈਚਾਰਕ ਸਾਂਝ ਬਣਾਏ ਰੱਖਣ ਅਤੇ ਕਿਸੇ ਤਰ੍ਹਾਂ ਦੇ ਸਰਕਾਰੀ ਦਮਨ ਚੱਕਰ ਤੋਂ ਗੁਰੇਜ਼ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ ਹੈ। " ਉਹਨਾਂ ਕਿਹਾ ਕਿ ਇਹ ਘੜੀ ਸਰਕਾਰਾ ਵੱਲੋਂ ਦੂਰ ਅੰਦੇਸ਼ੀ , ਸੂਝ ਬੂਝ ਅਤੇ ਤੁਹੱਮਲ ਤੋਂ ਕੰਮ ਲੈਣ ਦੀ ਹੈ।
ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਦੇ ਨਾਮ ਇਥੋਂ ਜਾਰੀ ਇਕ ਸੰਦੇਸ਼ ਵਿਚ ਸਰਦਾਰ ਬਾਦਲ ਨੇ ਕਿਹਾ ਕਿ "ਖਾਲਸਾ ਪੰਥ , ਪੰਜਾਬ ਤੇ ਦੇਸ਼ ਇਸ ਵਕ਼ਤ ਇਕ ਨਾਜ਼ੁਕ ਘੜੀ ਵਿਚੋਂ ਗੁਜ਼ਰ ਰਿਹਾ ਹੈ /"
ਪੰਜਾਬ ਵਿਚ ਪਿਛਲੇ ਕੁਛ ਦਿਨਾਂ ਦੌਰਾਨ ਵਾਪਰੀਆਂ ਘਟਨਾਵਾਂ ਨੂੰ "ਬੇਹੱਦ ਚਿੰਤਾ ਜਨਕ ਅਤੇ ਦੁਖਦਾਈ " ਕਰਾਰ ਦਿੰਦਿਆਂ ਬਜ਼ੁਰਗ ਸਿਆਸਤਦਾਨ ਨੇ ਕਿਹਾ , " ਇਹਨਾਂ ਘਟਨਾਵਾਂ ਨਾਲ ਸੂਬੇ ਅੰਦਰ ਤਣਾਅ ਦਾ ਮਾਹੌਲ ਸਰਕਾਰ ਵੱਲੋਂ ਸਥਿਤੀ ਨਾਲ ਸਮੇਂ ਸਿਾਰ ਅਤੇ ਸੂਝ ਬੂਝ ਨਾਲ ਨਜਿੱਠਣ ਵਿਚ ਫੇਲ੍ਹ ਹੋਣ ਦਾ ਨਤੀਜਾ ਹੈ ।
ਉਹਨਾਂ ਸਮੂਹ ਸਬੰਧਿਤ ਧਿਰਾਂ ਵਿਸ਼ੇਸ਼ ਕਰਕੇ ਸਰਕਾਰ ਨੂੰ ਪੁਰ ਜ਼ੋਰ ਅਪੀਲ ਕੀਤੀ ਕਿ ਸੂਬੇ ਵਿਚ ਅਮਨ ਤੇ ਭਾਈਚਾਰਕ ਸਾਂਝ ਉੱਤੇ ਹਰ ਕੀਮਤ ’ਤੇ ਪਹਿਰਾ ਦਿੱਤਾ ਜਾਵੇ।
ਪਰ ਉਹਨਾਂ ਦੁੱਖ ਪ੍ਰਗਟ ਕੀਤਾ ਕਿ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸੂਬੇ ਵਿਚ ਅਮਨ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੇ ਆਪਣੇ ਬੁਨਿਆਦੀ ਸੰਵਿਧਨਿਕ ਫਰਜ਼ ਨਿਭਾਉਣ ਵਿਚ ਪੂਰੀ ਤਰਾਂ ਅਸਫਲ ਰਹੀ ਹੈ।
ਸਰਕਾਰ ਵੱਲੋਂ ਪਿਛਲੇ ਦਿਨਾਂ ਦੌਰਾਨ ਕੀਤੀ ਗਈ ਕਾਰਵਾਈ ਉੱਤੇ ਟਿੱਪਣੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਕਾਰਵਾਈ ਜਿਸ ਕਾਰਜ ਲਈ ਕੀਤੀ ਗਈ ਉਸ ਵਿਚ ਵੀ ਪੂਰੀ ਤਰ੍ਹਾਂ ਅਸਫਲ ਰਹੀ ਹੈ ਜੋ ਕਿ ਕਿਸੇ ਵੀ ਸਰਕਾਰ ਲਈ ਨਮੋਸ਼ੀ ਦਾ ਕਾਰਨ ਹੋਣਾ ਚਾਹੀਦਾ ਹੈ ਪਰ ਮੈਨੂੰ ਹੈਰਾਨੀ ਹੈ ਕਿ ਇਹ ਸਰਕਾਰ ਇਸ ਕਾਰਵਾਈ ਨੂੰ ਸਫਲ ਦੱਸ ਰਹੀ ਹੈ ਜਦਕਿ ਇਸ ਕਾਰਵਾਈ ਨੇ ਸਥਿਤੀ ਨੂੰ ਸੁਖਾਵਾਂ ਬਣਾਉਣ ਦੀ ਥਾਂ ਹੋਰ ਵੀ ਗੰਭੀਰ ਤੇ ਪੇਚੀਦਾ ਬਣਾ ਦਿੱਤਾ ਹੈ ।

ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਉਤੇ ਮਾਯੂਸੀ ਪ੍ਰਗਟ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਮਨ ਕ਼ਾਨੂੰਨ ਵਿਵਸਥਾ ਕਾਇਮ ਰੱਖਣ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਦੀ ਥਾਂ ਇਹ ਸਰਕਾਰ ਉਲਟਾ ਬਹਾਦਰ ਅਤੇ ਦੇਸ਼ ਭਗਤ ਸਿੱਖ ਕੌਮ ਨੂੰ ਦੇਸ਼ ਭਰ ਵਿਚ ਬਦਨਾਮ ਕਰਨ ਦੇ ਰਾਹ ’ਤੇ ਤੁਰ ਪਈ ਹੈ।

ਉਹਨਾਂ ਮੀਡੀਆ ਸਮੇਤ ਸਭ ਧਿਰਾਂ ਨੂੰ ਨੂੰ ਅਪੀਲ ਕੀਤੀ ਕਿ ਪੰਜਾਬੀਆਂ ਤੇ ਖਾਸ ਕਰਕੇ ਦੇਸ਼ ਭਗਤ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਮੁਹਿੰਮ ਬੰਦ ਕੀਤੀ ਜਾਵੇ।
ਕੁਝ ਥਾਵਾਂ ’ਤੇ ਬੇਦੋਸ਼ੇ ਸਿੱਖ ਨੌਜਵਾਨਾਂ ਨੂੰ ਸਿਰਫ ਸ਼ੱਕ ਦੇ ਆਧਾਰ ’ਤੇ ਕੇਸਾਂ ਵਿਚ ਫਸਾਏ ਜਾਣ ਤੇ ਗ੍ਰਿਫਤਾਰ ਕਰਨ ਨੂੰ ਗੈਰ-ਸੰਵਿਧਾਨਿਕ ਦੱਸਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਦੇ ਨੋਟਿਸ ਵਿਚ ਆਇਆ ਹੈ ਕਿ ਅਮਨ ਕਨੂੰਨ ਕਾਇਮ ਰੱਖਣ ਦੇ ਬਹਾਨੇ ਕਈ ਮਾਸੂਮ ਨੌਜਵਾਨਾਂ ਨੂੰ ਸੰਗੀਨ ਝੂਠੇ ਮੁਕੱਦਮਿਆਂ ਵਿਚ ਫਸਾਇਆ ਜਾ ਰਿਹਾ ਹੈ ਤੇ ਇਸ ਨਾਲ ਸੂਬੇ ਵਿਚ ਦਮਨ ਵਾਲਾ ਮਾਹੌਲ ਖੜਾ ਕਰ ਦਿੱਤਾ ਗਿਆ ਹੈ।
"ਮੈਂ ਸੂਬਾ ਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਸੂਝ ਬੂਝ ਤੇ ਦੂਰ ਅੰਦੇਸ਼ੀ ਤੋਂ ਕੰਮ ਲਿਆ ਜਾਏ ਤੇ ਸਿਰਫ ਸ਼ੱਕ ਦੇ ਅਧਾਰ ’ਤੇ ਝੂਠੇ ਕੇਸਾਂ ਵਿਚ ਫਸਾਏ ਗਏ ਮਾਸੂਮ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਸਰਦਾਰ ਬਾਦਲ ਨੇ ਕਿਹਾ ਉਹਨਾਂ ਦੀ ਅਗਵਾਈ ਵਾਲੀ ਸਰਕਾਰ ਨੇ ਨੇ ਪੰਦਰਾਂ ਸਾਲ ਪੰਜਾਬ ਵੀ ਮੁਕੰਮਲ ਅਮਨ , ਏਕਤਾ ਤੇ ਭਾਈਚਾਰਕ ਸਾਂਝ ਦਾ ਮਾਹੌਲ ਯਕੀਨੀ ਬਣਾਇਆ " ਪਰ ਮੈਨੂੰ ਦੁੱਖ ਹੈ ਕੇ ਸਾਡੀ ਸਰਕਾਰ ਦੇ ਜਾਂਦਿਆਂ ਹੀ ਸੂਬੇ ਵਿਚ ਭਾਈਚਾਰਕ ਸਾਂਝ ਨੂੰ ਖਤਰੇ ਪੈਣੇ ਸ਼ੁਰੂ ਹੋ ਗਏ ਤੇ ਵਿਕਾਸ ਵੀ ਉਥੇ ਹੀ ਰੁੱਕ ਗਿਆ । ਸਰਕਾਰ ਦੇ ਗਲਤ ਵਤੀਰੇ ਤੇ ਕਾਰਗੁਜ਼ਾਰੀ ਨੇ ਇਸ ਵਕ਼ਤ ਸਥਿਤੀ ਬੇਹੱਦ ਨਾਜ਼ੁਕ ਮੋੜ ’ਤੇ ਲਿਆ ਖੜੀ ਕੀਤੀ ਹੈ। "
ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਾਂਗ ਪੰਜਾਬ ਅਤੇ ਸਮੁੱਚੇ ਦੇਸ਼ ਵਿਚ ਅਮਨ ਤੇ ਭਾਈਚਾਰਕ ਸਾਂਝ ਦੇ ਜ਼ਾਮਨ ਵੱਜੋਂ ਆਪਣਾ ਫਰਜ਼ ਨਿਭਾਉਂਦਾ ਰਹੇਗਾ।

Have something to say? Post your comment

google.com, pub-6021921192250288, DIRECT, f08c47fec0942fa0

National

ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਸਿੱਧ ਲੇਖਕ ਅਰੁੰਧਤੀ ਰਾਏ ਅਤੇ ਅਕਾਦਮਿਕ ਸ਼ੇਖ ਸ਼ੌਕਤ ਹੁਸੈਨ 'ਤੇ ਦਿੱਲੀ ਐਲ-ਜੀ ਦੁਆਰਾ ਯੂ.ਏ.ਪੀ ਏ. ਮਨਜ਼ੂਰੀ ਦੀ ਸਖ਼ਤ ਨਿੰਦਾ

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ