Saturday, April 27, 2024

National

ਆਮ ਆਦਮੀ ਪਾਰਟੀ ਪੰਜਾਬ ਤੇ ਪੰਜਾਬੀਆਂ ਦੀ ਬਦਨਾਮੀ ਕਰਨ ਤੇ ਧਰੁਵੀਕਰਨ ਦੀ ਸਿਆਸਤ ਖੇਡਣ ਦਾ ਹਿੱਸਾ ਬਣੀ

ਅਮਰੀਕ ਸਿੰਘ | March 28, 2023 08:43 AM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੀ ਬਦਨਾਮੀ ਕਰਨ ਤੇ ਧਰੁਵੀਕਰਨ ਦੀ ਰਾਜਨੀਤੀ ਕਰਨ ਦੀ ਖੇਡ ਵਿਚ ਕੇਂਦਰ ਸਰਕਾਰ ਦੀ ਭਾਈਵਾਲ ਬਣ ਗਈ ਤਾਂ ਕਿ ਇਹ ਹਰ ਮੁਹਾਜ਼ ’ਤੇ ਆਪਣੀ ਅਸਫਲਤਾ ’ਤੇ ਪਰਦਾ ਪਾ ਸਕੇ ਤੇ ਪਾਰਟੀ ਨੇ ਸਰਕਾਰ ਨੂੰ ਆਖਿਆ ਕਿ ਉਹ ਸੈਂਕੜੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦਾ ਸਪਸ਼ਟ ਕਾਰਨ ਦੱਸੇ।
ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਦੇ ਲੀਗਲ ਸੈਲ ਦੇ ਮੁਖੀ ਅਰਸ਼ਦੀਪ ਸਿੰਘ ਕਲੇਰ ਨਾਲ ਰਲ ਕੇ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਜ਼ਿੰਮੇਵਾਰੀ ਹੈ ਕਿ ਉਹ ਦੱਸਣ ਕਿ ਵੱਡੀ ਗਿਣਤੀ ਵਿਚ ਨੀਮ ਫੌਜ਼ੀ ਬਲ ਤਾਇਨਾਤ ਕਰ ਕੇ ਅਜਿਹੀ ਪੇਸ਼ਕਸ਼ ਕਿਉਂ ਕੀਤੀ ਗਈ ਕਿ ਦੇਸ਼ ਦੇ ਖਿਲਾਫ ਜੰਗ ਛੇੜੀ ਜਾ ਰਹੀ ਹੈ ਜਦੋਂ ਕਿ ਹੁਣ ਤੱਕ ਸਾਜ਼ਿਸ਼ ਦੇ ਪਰਦੇ ਖੁੱਲ੍ਹ ਨਹੀਂ ਸਕੇ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ 1980ਵਿਆਂ ਦਾ ਮਾਹੌਲ ਮੁੜ ਦੁਹਰਾਉਣ ਦਾ ਜਾਣ ਬੁੱਝ ਕੇ ਯਤਨ ਕੀਤਾ ਜਾ ਰਿਹਾ ਹੈ।
ਵੇਰਵੇ ਸਾਂਝੇ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਨੇ ਦੱਸਿਆ ਸੀ ਕਿ 353 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਇਹਨਾਂ ਵਿਚੋਂ 197 ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਇਹ ਵੀ ਸੰਕੇਤ ਦਿੱਤਾ ਸੀ ਕਿ 156 ਹੋਰ ਵਿਅਕਤੀਆਂ ਦੇ ਖਿਲਾਫ ਕੁਝ ਵੀ ਇਤਰਾਜ਼ਯੋਗ ਨਹੀਂ ਲੱਭਾ ਤੇ ਸਿਰਫ 40 ਵਿਅਕਤੀਆਂ ਦੇ ਖਿਲਾਫ ਗੰਭੀਰ ਕੇਸ ਪੈਂਡਿੰਗ ਹਨ। ਉਹਨਾਂ ਕਿਹਾ ਕਿ ਸਰਕਾਰ ਦੱਸੇ ਕਿ ਇਸਨੂੰ ਹੁਣ ਤੱਕ ਕੀ ਲੱਭਾ ਹੈ ਕਿਉਂਕਿ ਇਸਨੇ ਹੁਣ ਤੱਕ ਇਹੀ ਦੱਸਿਆ ਹੈ ਕਿ ਸਿਰਫ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।
ਸਰਕਾਰ ਨੂੰ ਪੰਜਾਬ ਤੇ ਪੰਜਾਬੀਆਂ ਦੀ ਬਦਨਾਮੀ ਕਰਨ ਤੋਂ ਗੁਰੇਜ਼ ਕਰਨ ਵਾਸਤੇ ਆਖਦਿਆਂ ਡਾ. ਚੀਮਾ ਨੇ ਕਿਹਾ ਕਿ ਸੂਬੇ ਤੋਂ ਪਹਿਲਾਂ ਹੀ ਉਦਯੋਗ ਬਾਹਰ ਜਾ ਰਿਹਾਹੈ। ਉਹਨਾਂ ਕਿਹਾ ਕਿ ਅਸੀਂ ਵੇਖਿਆ ਕਿ ਗੈਂਗਵਾਰ ਆਮ ਹੋ ਗਈ ਹੈ ਤੇ ਫਿਰੌਤੀਆਂ ਵਸੂਲੀਆਂ ਜਾ ਰਹੀਆਂ ਹਨ ਤੇ ਅਗਵਾਕਾਰੀ ਦੀਆਂ ਘਟਨਾਵਾਂ ਵਧੀਆਂ ਹਨ। ਉਹਨਾਂਕਿਹਾ ਕਿ ਸਿੱਧੂ ਮੂਸੇਵਾਲਾ ਵਰਗੇ ਗੰਭੀਰ ਮਾਮਲੇ ਵੀ ਪੂਰੀ ਤਰ੍ਹਾਂ ਹੱਲ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਬਜਾਏ ਇਹ ਮਸਲੇ ਹੱਲ ਕਰਨ ਦੇ ਸਰਕਾਰ ਵੱਖਵਾਦ ਦੇ ਮਾਮਲੇ ’ਤੇ ਜਾਣ ਬੁੱਝ ਕੇ ਹਊਆ ਖੜ੍ਹਾ ਕਰ ਰਹੀਹੈ ਤਾਂ ਜੋਆਪਣੀਆਂ ਅਸਫਲਤਾਵਾਂ ’ਤੇ ਪਰਦੇ ਪਾ ਸਕੇ। ਉਹਨਾਂ ਕਿਹਾ ਕਿ ਸੱਚਾਈ ਹਰਿਆਣਾ ਦੇ ਗ੍ਰਹਿ ਮੰਤਰੀ ਨੇ ਬਿਆਨ ਕੀਤੀਹੈ ਜਿਹਨਾਂ ਦੱਸਿਆ ਹੈ ਕਿ ਉਹਨਾਂ ਵੱਲੋਂ ਅੰਮ੍ਰਿਤਪਾਲ ਦੇ ਠਿਕਾਣੇ ਦੀ ਜਾਣਕਾਰੀ ਸਾਂਝੀ ਕਰਨ ਤੋਂ ਡੇਢ ਦਿਨ ਬਾਅਦ ਪੰਜਾਬ ਪੁਲਿਸ ਸ਼ਾਹਬਾਦ ਮੌਕੇ ’ਤੇ ਪਹੁੰਚੀ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਆਪਣਾ ਕੰਮ ਕਰਨ ਵਿਚ ਨਾਕਾਮ ਰਹੀ ਹੈ ਜ਼ਦੋਂ ਕਿ ਹਰਿਆਣਾ ਪੁਲਿਸ ਨੂੰ ਆਪਣਾ ਕੰਮ ਸਹੀ ਤਰੀਕੇ ਕਰਨਾ ਚਾਹੀਦਾ ਸੀ ਪਰ ਇਸ ਮਾਮਲੇ ਵਿਚ ਵੀ ਫੇਲ੍ਹਹੋ ਗਈ।
ਇਸ ਦੌਰਾਨ ਲੀਗਲ ਸੈਲ ਦੇ ਚੇਅਰਮੈਨ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਆਪ ਸਰਕਾਰ ਨੇ ਗਲਤ ਦਾਅਵਾ ਕੀਤਾ ਹੈ ਕਿ ਉਸਨੇ 197 ਨੌਜਵਾਨ ਰਿਹਾਅ ਕਰ ਦਿੱਤੇ ਹਨ ਜਦੋਂ ਕਿ ਅਸਲੀਅਤ ਇਹ ਹੈ ਕਿ ਸਰਕਾਰ ਵੱਲੋਂ ਰੁਕਾਵਟਾਂ ਖੜ੍ਹੀਆਂ ਕਰਨ ਦੇ ਬਾਵਜੂਦ ਉਹਨਾਂ ਨੂੰ ਜ਼ਮਾਨਤ ’ਤੇ ਛੱਡਿਆ ਗਿਆਹੈ। ਉਹਨਾਂ ਦੱਸਿਆ ਕਿ ਅਕਾਲੀ ਦਲ ਦੇ ਲੀਗਲ ਸੈਲ ਨੇ ਵਿਦਿਆਰਥੀਆਂ ਸਮੇਤ 46 ਨੌਜਵਾਨ ਰਿਹਾਅ ਕਰਵਾਏ ਹਨ ਤੇ ਹੋਰ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕਰ ਰਿਹਾ ਹੈ। ਸਰਦਾਰ ਕਲੇਰ ਨੇ ਇਹ ਵੀ ਦੱਸਿਆ ਕਿ ਬਹੁਤੇ ਨੌਜਵਾਨਾਂ ਨੂੰ ਤਾਂ ਸੋਸ਼ਲ ਮੀਡੀਆ ’ਤੇ ਪੋਸਟਾਂ ਸਾਂਝੀਆਂ ਕਰਨ ਜਾਂ ਫਿਰ ’ਦੀਵਾਨ’ ਵਿਚ ਹਾਜ਼ਰੀ ਲਾਉਣ ਲਈ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ।ਉਹਨਾਂ ਮੰਗ ਕੀਤੀ ਕਿ 197 ਨੌਜਵਾਨਾਂ ਦੇ ਖਿਲਾਫ ਪੈਂਡਿੰਗ ਕੇਸ ਤੁਰੰਤ ਵਾਪਸ ਲਏ ਜਾਣ।
ਇਸ ਦੌਰਾਨ ਅਕਾਲੀ ਦਲ ਨੇ ਮੀਡੀਆ ਦੀ ਆਵਾਜ਼ ਕੁਚਲਣ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿਆਪ ਸਰਕਾਰ ਮੀਡੀਆ ਤੇ ਮੀਡੀਆ ਵਿਚ ਕੰਮ ਕਰਦੇ ਮੁਲਾਜ਼ਮਾਂ ਦੀ ਆਵਾਜ਼ ਰਾਸ਼ਟਰਵਾਦ ਦੀ ਆੜ ਵਿਚ ਦੱਬਣਾ ਚਾਹੁੰਦੀ ਹੈ। ਡਾ. ਚੀਮਾ ਨੇ ਇਸ ਗੱਲ ਵੀ ਨਿਖੇਧੀ ਕੀਤੀ ਕਿ ਖੱਟੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਪਿੰਡ ਵਿਚ ਸ਼ਹੀਦ ਏ ਆਜ਼ਮ ਦੀ ਤਸਵੀਰ ਹਟਾ ਕੇ ਮੁੱਖ ਮੰਤਰੀ ਦੀ ਤਸਵੀਰ ਲਗਾ ਦਿੱਤੀ ਗਈ ਹੈ। ਉਹਨਾਂ ਇਸ ਗੱਲ ਵੀ ਨਿਖੇਧੀ ਕੀਤੀ ਕਿ ਸਰਕਾਰ ਨੇ ਖੱਟਕੜ ਕਲਾਂ ਵਿਚ 10 ਬਿਸਤਰਿਆਂ ਦੇ ਹਸਪਤਾਲ ਨੂੰ ਮੁਹੱਲਾ ਕਲੀਨਿਕ ਬਣਾ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ