Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਪ੍ਰਨੀਤ ਕੌਰ ਨੇ ਸੰਸਦ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ

PUNJAB NEWS EXPRESS | December 12, 2022 06:32 PM

ਦਿੱਲੀ : ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਲੋਕ ਸਭਾ ਵਿੱਚ ਕਿਸਾਨਾਂ ਦੀਆਂ ਅਧੂਰੀਆਂ ਮੰਗਾਂ ਦਾ ਮੁੱਦਾ ਉਠਾਇਆ।ਜ਼ਰੂਰੀ ਮਹੱਤਵ ਦੇ ਮਾਮਲੇ' ਦੀ ਸੁਣਵਾਈ ਦੌਰਾਨ ਬੋਲਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, "ਅੱਜ ਮੈਂ ਸਾਡੇ ਕਿਸਾਨਾਂ ਦੀਆਂ ਮੰਗਾਂ ਦਾ ਮੁੱਦਾ ਉਠਾਉਣ ਲਈ ਸਦਨ ਦੇ ਸਾਹਮਣੇ ਖੜੀ ਹਾਂ, ਜੋਕਿ ਪਿਛਲੇ ਸਾਲ ਕੇਂਦਰ ਸਰਕਾਰ ਦੁਆਰਾ ਵਾਅਦੇ ਕੀਤੇ ਜਾਣ ਦੇ ਬਾਵਜੂਦ ਅਧੂਰੀਆਂ ਹਨ। ਪਿਛਲੇ ਸਾਲ ਸਾਡੇ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਖੇਤੀਬਾੜੀ ਮੰਤਰਾਲੇ ਵੱਲੋਂ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦੇ ਲਿਖਤੀ ਭਰੋਸੇ ਤੋਂ ਬਾਅਦ ਆਪਣਾ ਧਰਨਾ ਵਾਪਸ ਲੈ ਲਿਆ ਹੈ ਪਰ 12 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਜ਼ਿਆਦਾਤਰ ਮੰਗਾਂ ਪੂਰੀਆਂ ਨਹੀਂ ਹੋਈਆਂ ਹਨ।"

ਮੰਗਾਂ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਕਿਸਾਨਾਂ ਦੀ ਪਹਿਲੀ ਅਤੇ ਪ੍ਰਮੁੱਖ ਮੰਗ ਘੱਟੋ-ਘੱਟ ਸਮਰਥਨ ਮੁੱਲ ਬਾਰੇ ਹੈ। ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਸੀ-2 +50% ਫਾਰਮੂਲਾ ਅਨੁਸਾਰ ਸਾਰੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਖਰੀਦ ਦੀ ਗਰੰਟੀ ਵਾਲਾ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਇਸਦੇ ਲਈ ਤੁਰੰਤ ਇੱਕ ਨਵੀਂ MSP ਕਮੇਟੀ ਬਣਾਈ ਜਾਣੀ ਚਾਹੀਦੀ ਹੈ ਅਤੇ ਇਸ ਵਿੱਚ ਕਿਸਾਨ ਅਤੇ ਸੰਯੁਕਤ ਕਿਸਾਨ ਮੋਰਚਾ (SKM) ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ।"

ਪ੍ਰਨੀਤ ਕੌਰ ਨੇ ਅੱਗੇ ਮੰਗ ਕੀਤੀ ਕਿ, “ਸਾਡੇ ਕਿਸਾਨਾਂ ਦੀ ਮੌਜੂਦਾ ਵਿੱਤੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਰੇ ਕਿਸਾਨੀ ਕਰਜ਼ੇ ਮੁਆਫ਼ ਕਰੇ ਅਤੇ ਇੱਕ ਨਵੀਂ ਵਿਆਪਕ ਅਤੇ ਪ੍ਰਭਾਵਸ਼ਾਲੀ ਫਸਲ ਬੀਮਾ ਯੋਜਨਾ ਵੀ ਲਾਗੂ ਕਰੇ ਕਿਉਂਕਿ ਹਰ ਸਾਲ ਬਦਲਦੇ ਮੌਸਮ, ਸੋਕੇ, ਹੜ੍ਹ ਆਦਿ ਕਾਰਨ ਬਹੁਤ ਸਾਰੀਆਂ ਫਸਲਾਂ ਦਾ ਨੁਕਸਾਨ ਹੁੰਦਾ ਹੈ।"

ਪਟਿਆਲਾ ਦੇ ਸੰਸਦ ਮੈਂਬਰ ਨੇ ਬਿਜਲੀ ਸੋਧ ਬਿੱਲ 2022 ਦਾ ਮੁੱਦਾ ਵੀ ਉਠਾਉਂਦਿਆਂ ਕਿਹਾ, “ਕੇਂਦਰ ਸਰਕਾਰ ਨੂੰ ਪਹਿਲਾਂ ਹੀ ਪੇਸ਼ ਕੀਤੇ ਬਿਜਲੀ ਸੋਧ ਬਿੱਲ ਦੀ ਸਮੀਖਿਆ ਕਰਨੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਪਿਛਲੇ ਸਾਲ ਵਾਅਦਾ ਕੀਤਾ ਸੀ ਕਿ ਇਸ ਨੂੰ ਕਿਸਾਨਾਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਹੀ ਅੱਗੇ ਲਿਆਂਦਾ ਜਾਵੇਗਾ, ਜੋ ਕਿ ਅਫ਼ਸੋਸ ਦੀ ਗੱਲ ਹੈ ਅਜੇ ਤੱਕ ਨਹੀਂ ਹੋਇਆ।"

ਪ੍ਰਨੀਤ ਕੌਰ ਨੇ ਪੁਲਿਸ ਕੇਸ ਵਾਪਸ ਲੈਣ ਦੀ ਮੰਗ ਰੱਖਦਿਆਂ ਆਪਣਾ ਭਾਸ਼ਣ ਸਮਾਪਤ ਕਰਦਿਆਂ ਕਿਹਾ, “ਮੈਂ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦੀ ਹਾਂ ਕਿ ਲਖੀਮਪੁਰ ਖੇੜੀ ਵਿੱਚ 4 ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਅਪਰਾਧਿਕ ਕੇਸ ਵਾਪਸ ਲਏ ਜਾਣ ਅਤੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਸਾਡੇ ਬਾਕੀ ਅੰਨਦਾਤਾਵਾਂ ਵਿਰੁੱਧ ਦਰਜ ਕੀਤੇ ਗਏ ਹੋਰ ਸਾਰੇ ਕੇਸ ਵੀ ਵਾਪਸ ਲਏ ਜਾਣ।"

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ