Monday, June 30, 2025

National

ਦਿੱਲੀ : ‘ਵੀਰ ਬਾਲ ਦਿਵਸ’ ਮੌਕੇ ਇਤਿਹਾਸਕ ਪ੍ਰੋਗਰਾਮ ਅੱਜ, ਪ੍ਰਧਾਨ ਮੰਤਰੀ ਕਰਨਗੇ ਸ਼ਿਰਕਤ

PUNJAB NEWS EXPRESS | December 26, 2022 01:04 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਦੁਪਹਿਰ 12.30 ਵਜੇ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ’ਚ ‘ਵੀਰ ਬਾਲ ਦਿਵਸ’ ਮੌਕੇ ਇਤਿਹਾਸਕ ਪ੍ਰੋਗਰਾਮ ਵਿਚ ਸ਼ਿਰਕਤ ਕਰਨਗੇ । ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਲਗਭਗ 300 ਬਾਲ ਕੀਰਤਨੀਆਂ ਵੱਲੋਂ ਕੀਤੇ ਗਏ ‘ਸ਼ਬਦ ਕੀਰਤਨ’ ਸਰਵਣ ਕਰਨਗੇ ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਪ੍ਰੈਸ ਬਿਆਨ ’ਚ ਕਿਹਾ ਗਿਆ ਹੈ ਕਿ ਇਸ ਮਹੱਤਵਪੂਰਨ ਮੌਕੇ ਪ੍ਰਧਾਨ ਮੰਤਰੀ ਦਿੱਲੀ ’ਚ ਲਗਭਗ ਤਿੰਨ ਹਜ਼ਾਰ ਬੱਚਿਆਂ ਵੱਲੋਂ ਮਾਰਚ ਪਾਸਟ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨਗੇ ।
ਬਿਆਨ ’ਚ ਕਿਹਾ ਗਿਆ ਹੈ ਕਿ ਸਰਕਾਰ, ਸਾਹਿਬਜ਼ਾਦਿਆਂ ਦੇ ਸਾਹਸ ਦੀ ਕਹਾਣੀ ਬਾਰੇ ਨਾਗਰਿਕਾਂ, ਖਾਸ ਕਰਕੇ ਛੋਟੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਮਿਸਾਲੀ ਬਹਾਦਰੀ ਦੀ ਕਹਾਣੀ ਤੋਂ ਜਾਣੂ ਕਰਾਉਣ ਲਈ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ । ਇਸ ਕੋਸ਼ਿਸ਼ ’ਚ ਦੇਸ਼ ਭਰ ਦੇ ਸਕੂਲਾਂ ਅਤੇ ਕਾਲਜਾਂ ’ਚ ਲੇਖ ਲਿਖਣ, ਕੁਇਜ਼ ਮੁਕਾਬਲੇ ਅਤੇ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ ।
ਦੇਸ਼ ਭਰ ’ਚ ਜਨਤਕ ਸਥਾਨਾਂ ਜਿਵੇਂ ਰੇਲਵੇ ਸਟੇਸ਼ਨਾਂ, ਪੈਟਰੋਲ ਪੰਪਾਂ, ਹਵਾਈ ਅੱਡਿਆਂ ਆਦਿ ’ਤੇ ਡਿਜੀਟਲ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ । ਅਜਿਹੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿੱਥੇ ਮਾਣਯੋਗ ਸ਼ਖ਼ਸੀਅਤਾਂ ਵੱਲੋਂ ਸਾਹਿਬਜ਼ਾਦਿਆਂ ਦੀ ਜੀਵਨ ਗਾਥਾ ਅਤੇ ਕੁਰਬਾਨੀ ਨੂੰ ਬਿਆਨ ਕਰਨਗੇ ।
ਦੱਸਣਾ ਬਣਦਾ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ 9 ਜਨਵਰੀ, 2022 ਨੂੰ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰ ਸਾਹਿਬਜ਼ਾਦਿਆਂ- ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ ।

Have something to say? Post your comment

google.com, pub-6021921192250288, DIRECT, f08c47fec0942fa0

National

ਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀ

ਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰ

ਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ

ਸੰਗਰੂਰ ਦੇ ਸਿਵਲ ਹਸਪਤਾਲ 'ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ ਰਾਤ 10 ਵਜੇ ਅੰਮ੍ਰਿਤਸਰ ਪਹੁੰਚੇਗਾ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

ਦਿੱਲੀ ਦੇ ਵੋਟਰ ਸਪੱਸ਼ਟ ਸੁਨੇਹਾ ਦਿੰਦੇ ਹਨ: 'ਭ੍ਰਿਸ਼ਟਾਚਾਰ' ਘੁਟਾਲਿਆਂ ਕਾਰਨ 'ਆਪ' ਦੀ ਲੀਡਰਸ਼ਿਪ ਹਾਰ ਗਈ

ਅਸੀਂ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ: ਕੇਜਰੀਵਾਲ ਨੇ ਹਾਰ ਮੰਨ ਲਈ, ਭਾਜਪਾ ਨੂੰ ਵਧਾਈ ਦਿੱਤੀ

ਦਿੱਲੀ ਚੋਣਾਂ ਦੇ ਨਤੀਜੇ: ਸ਼ੁਰੂਆਤੀ ਰੁਝਾਨਾਂ ਵਿੱਚ ਕੇਜਰੀਵਾਲ ਅੱਗੇ, ਮੁੱਖ ਮੰਤਰੀ ਆਤਿਸ਼ੀ, ਸਿਸੋਦੀਆ ਪਿੱਛੇ