Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਚੀਨ ਭਾਰਤ ਨਾਲ ਮਿਲ ਕੇ ਕੰਮ ਕਰਨ ਨੂੰ ਤਿਆਰ : ਵਾਂਗ ਯੀ

PUNJAB NEWS EXPRESS | December 26, 2022 01:06 PM

ਨਵੀਂ ਦਿੱਲੀ  : ਤਵਾਂਗ ਸੈਕਟਰ ’ਚ ਝੜਪ ਦੇ 15 ਦਿਨਾਂ ਬਾਅਦ ਚੀਨ ਦਾ ਭਾਰਤ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ । ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਐਤਵਾਰ ਨੂੰ ਕਿਹਾ ਕਿ ਚੀਨ ਭਾਰਤ ਨਾ ਲ ਮਿਲ ਕੇ ਕੰਮ ਕਰਨਾ ਚਾਹੁੰਦਾ ਹੈ ।
ਐਤਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਚੀਨੀ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਚੀਨ ਕੂਟਨੀਤਕ ਅਤੇ ਫੌਜੀ ਚੈਨਲਾਂ ਰਾਹੀਂ ਗੱਲਬਾਤ ਜਾਰੀ ਰੱਖ ਰਹੇ ਹਨ । ਵਿਦੇਸ਼ ਮੰਤਰੀ ਵਾਂਗ ਯੀ ਨੇ ਕਿਹਾ ਕਿ ਦੋਵੇਂ ਦੇਸ਼ ਸਰਹੱਦੀ ਖੇਤਰਾਂ ਵਿੱਚ ਸ਼ਾਂਤੀ ਸਥਾਪਤ ਕਰਨ ਲਈ ਵਚਨਬੱਧ ਹਨ ਅਤੇ ਚੀਨ ਹੁਣ ਭਾਰਤ ਨਾਲ ਮਿਲ ਕੇ ਕੰਮ ਕਰਨਾ ਚਾਹੁੰਦਾ ਹੈ । ਦੱਸਣਾ ਬਣਦਾ ਹੈ ਕਿ ਤਵਾਂਗ ਦੇ ਯਾਂਗਤਸੇ ਸੈਕਟਰ ’ਚ 9 ਦਸੰਬਰ ਨੂੰ 600 ਚੀਨੀ ਸੈਨਿਕਾਂ ਨੇ ਆਰਜ਼ੀ ਕੰਧ ’ਤੇ ਲੱਗੇ ਬੈਰੀਕੇਡ ਨੂੰ ਤੋੜ ਕੇ ਭਾਰਤੀ ਸਰਹੱਦ ’ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦਾ ਭਾਰਤੀ ਜਵਾਨਾਂ ਨੇ ਮੂੰਹਤੋੜ ਜਵਾਬ ਦਿੱਤਾ ਅਤੇ ਉਨ੍ਹਾਂ ਨੂੰ ਵਾਪਸ ਮੁੜ ਦਿੱਤਾ ਸੀ। ਤਵਾਂਗ ’ਚ ਹੋਈ ਝੜਪ ’ਤੇ ਉਨ੍ਹਾਂ ਕਿਹਾ ਕਿ ਪੱਛਮੀ ਸੈਕਟਰ ’ਚ ਸ਼ਾਂਤੀ ਅਤੇ ਸੁਰੱਖਿਆ ਲਈ ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ । ਹਾਲਾਂਕਿ 17ਵੀਂ ਕੋਰ ਕਮਾਂਡਰ ਪੱਧਰ ਦੀ ਮੀਟਿੰਗ ਦੇ ਨਤੀਜੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ । ਤਵਾਂਗ ’ਚ ਹੋਈ ਝੜਪ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕੀਤਾ ਸੀ, ਜਿਸ ’ਚ ਕਿਹਾ ਗਿਆ ਸੀ ਕਿ 17ਵੀਂ ਕੋਰ ਕਮਾਂਡਰ ਪੱਧਰ ਦੀ ਬੈਠਕ 20 ਦਸੰਬਰ ਨੂੰ ਭਾਰਤ ਅਤੇ ਚੀਨ ਵਿਚਾਲੇ ਚੁਸ਼ਲੁ-ਮੋਲਡੋ ਸਰਹੱਦ ’ਤੇ ਹੋਈ ਸੀ । ਇਸ ’ਚ ਦੋਵੇਂ ਦੇਸ਼ ਸਰਹੱਦ ’ਤੇ ਸ਼ਾਂਤੀ ਬਣਾਏ ਰੱਖਣ ’ਤੇ ਸਹਿਮਤ  ਹੋਏ ਸਨ । ਤਵਾਂਗ ’ਚ ਭਾਰਤੀ ਅਤੇ ਚੀਨੀ ਫੌਜੀਆਂ ਵਿਚਾਲੇ ਹੋਈ ਝੜਪ ਤੋਂ ਬਾਅਦ ਭਾਰਤੀ ਹਵਾਈ ਫੌਜ (ਆਈਏਐਫ਼) ਨੇ ਅਰੁਣਾਚਲ ਸਰਹੱਦ ’ਤੇ ਲੜਾਕੂ ਹਵਾਈ ਗਸ਼ਤ ਭਾਵ ਲੜਾਕੂ ਉਡਾਣਾਂ ਸ਼ੁਰੂ ਕਰ ਦਿੱਤੀਆਂ ਸਨ । ਤਵਾਂਗ ’ਚ ਝੜਪ ਤੋਂ ਪਹਿਲਾਂ ਵੀ ਚੀਨ ਨੇ ਅਰੁਣਾਚਲ ਸਰਹੱਦ ’ਤੇ ਆਪਣੇ ਡਰੋਨ ਭੇਜਣ ਦੀ ਕੋਸ਼ਿਸ਼ ਕੀਤੀ ਸੀ । ਇਸ ਤੋਂ ਬਾਅਦ ਭਾਰਤੀ ਹਵਾਈ ਸੈਨਾ ਨੇ ਤੁਰੰਤ ਅਰੁਣਾਚਲ ਸਰਹੱਦ ’ਤੇ ਆਪਣੇ ਲੜਾਕੂ ਜਹਾਜ਼ ਤਾਇਨਾਤ ਕਰ ਦਿੱਤੇ ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ