Thursday, April 25, 2024

National

ਪੁਸ਼ਪਾ ਕਮਲ ਪ੍ਰਚੰਡ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਵਜੋ ਚੁੱਕੀ ਸਹੁੰ

PUNJAB NEWS EXPRESS | December 27, 2022 02:51 PM

ਨਵੀਂ ਦਿੱਲੀ :  ਨੇਪਾਲ ਦੇ ਨਵ-ਨਿਯੁਕਤ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਉਰਫ਼ ਪ੍ਰਚੰਡ ਨੇ ਸੋਮਵਾਰ ਨੂੰ ਰਾਸ਼ਟਰਪਤੀ ਦਫ਼ਤਰ ਵਿੱਚ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਹ ਤੀਜੀ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਬਣੇ।
ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਸ਼ੀਤਲ ਨਿਵਾਸ ਵਿਖੇ ਇੱਕ ਸਮਾਗਮ ਦੌਰਾਨ ਪ੍ਰਚੰਡ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ । ਪ੍ਰਚੰਡ ਨੇ ਪਰੰਪਰਾਗਤ ਨੇਪਾਲੀ ਪਹਿਰਾਵਾ ਪਾਇਆ ਹੋਇਆ ਸੀ। ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਦੇ ਨਾਲ ਹੀ ਤਿੰਨ ਉਪ ਪ੍ਰਧਾਨ ਮੰਤਰੀਆਂ ਬਿਸ਼ੂ ਪੋਡੇਲ, ਨਰਾਇਣ ਕਾਜੀ ਸ਼੍ਰੇਸ਼ਠ ਅਤੇ ਰਾਬੀ ਲਾਮਿਛਾਨੇ ਨੇ ਵੀ ਅਹੁਦੇ ਦੀ ਸਹੁੰ ਚੁੱਕੀ।
ਇਸੇ ਤਰ੍ਹਾਂ ਚਾਰ ਮੰਤਰੀਆਂ ਜਵਾਲਾ ਕੁਮਾਰੀ ਸ਼ਾਹ, ਦਾਮੋਦਰ ਭੰਡਾਰੀ, ਰਾਜੇਂਦਰ ਰਾਏ ਤੇ ਅਬਦੁਲ ਖਾਨ ਨੇ ਵੀ ਅਹੁਦੇ ਦੀ ਸਹੁੰ ਚੁੱਕੀ ।
ਦੱਸਣਾ ਬਣਦਾ ਹੈ ਕਿ ਪ੍ਰਚੰਡ ਨੂੰ ਨੇਪਾਲ ਦੇ ਸੰਵਿਧਾਨ ਦੀ ਧਾਰਾ 76(2) ਦੇ ਅਨੁਸਾਰ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਸੀ ।
ਤਤਕਾਲੀ ਸੱਤਾਧਾਰੀ ਗੱਠਜੋੜ ਟੁੱਟ ਗਿਆ ਹੈ, ਕਿਉਂਕਿ ਪ੍ਰਾਂਚਦ ਨੇਪਾਲੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ੇਰ ਬਹਾਦੁਰ ਦੇਉਬਾ ਨੇ ਸ਼ਰਤਾਂ ਨੂੰ ਸਵੀਕਾਰ ਨਹੀਂ ਕੀਤਾ ਸੀ ।
ਇਸ ਤੋਂ ਬਾਅਦ ਪ੍ਰਚੰਡ ਨੇ ਸੀਪੀਐਨ-ਯੂਐਮਐਲ ਦੇ ਪ੍ਰਧਾਨ ਕੇ.ਪੀ. ਸ਼ਰਮਾ ਨੇ ਓਲੀ ਨਾਲ ਸੰਪਰਕ ਕੀਤਾ ਅਤੇ ਇਕ ਸਮਝੌਤਾ ਹੋਇਆ, ਜਿਸ ਦੇ ਤਹਿਤ ਓਲੀ ਕਾਰਜਕਾਲ ਦੇ ਦੂਜੇ ਅੱਧ ਲਈ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣਗੇ । 

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ