Friday, April 26, 2024

National

ਕਾਂਗਰਸ ਦੇ 138ਵੇਂ ਸਥਾਪਨਾ ਦਿਵਸ ‘ਤੇ ਮੁੱਖ ਸਮਾਗਮ ‘ਚ ਖੜਗੇ ਨੇ ਲਹਿਰਾਇਆ ਪਾਰਟੀ ਦਾ ਝੰਡਾ, ਸਾਰੇ ਰਾਜਾਂ 'ਚ ਕਾਂਗਰਸ ਦਫਤਰਾਂ 'ਚ ਵੀ ਹੋ ਰਹੇ ਹਨ ਪ੍ਰੋਗਰਾਮ

PUNJAB NEWS EXPRESS | December 28, 2022 01:26 PM

ਨਵੀਂ ਦਿੱਲੀ : ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਅੱਜ ਆਪਣਾ 138ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਇਸ ਮੌਕੇ ਆਲ ਇੰਡੀਆ ਕਾਂਗਰਸ ਦੇ ਦਿੱਲੀ ਸਥਿਤ ਹੈੱਡਕੁਆਰਟਰ ਨੂੰ ਆਕਰਸ਼ਕ ਢੰਗ ਨਾਲ ਸਜਾਇਆ ਗਿਆ ਹੈ। ਮੁੱਖ ਸਮਾਗਮ ‘ਚ ਇੱਥੇ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਦਾ ਝੰਡਾ ਲਹਿਰਾਇਆ। ਦੇਸ਼ ਦੇ ਹੋਰ ਰਾਜਾਂ ਵਿੱਚ ਵੀ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਕਾਂਗਰਸ ਪਾਰਟੀ ਦੀ ਨੀਂਹ 137 ਸਾਲ ਪਹਿਲਾਂ ਮੁੰਬਈ ਵਿੱਚ ਆਜ਼ਾਦੀ ਅੰਦੋਲਨ ਦੌਰਾਨ ਰੱਖੀ ਗਈ ਸੀ।

ਕਾਂਗਰਸ ਹਰ ਸਾਲ 28 ਦਸੰਬਰ ਨੂੰ ਆਪਣਾ ਸਥਾਪਨਾ ਦਿਵਸ ਮਨਾਉਂਦੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵਿਸ਼ੇਸ਼ ਤੌਰ 'ਤੇ ਅੱਜ ਬੁੱਧਵਾਰ ਨੂੰ ਇਕ ਪ੍ਰੋਗਰਾਮ ਦਾ ਉਦਘਾਟਨ ਕਰਨ ਲਈ ਮੁੰਬਈ ਜਾਣਗੇ। ਕਾਂਗਰਸ ਸਥਾਪਨਾ ਦਿਵਸ 'ਤੇ ਸਾਰੇ ਰਾਜਾਂ 'ਚ ਕਾਂਗਰਸ ਦਫਤਰਾਂ 'ਚ ਵੀ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਮੁੱਖ ਪ੍ਰੋਗਰਾਮ ਦਿੱਲੀ ਸਥਿਤ ਰਾਸ਼ਟਰੀ ਮੁੱਖ ਦਫਤਰ 'ਚ ਹੋਇਆ, ਜਿੱਥੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਖੜਗੇ ਨੇ ਪਾਰਟੀ ਦਾ ਝੰਡਾ ਲਹਿਰਾਇਆ।ਕਾਂਗਰਸ ਪ੍ਰਧਾਨ ਖੜਗੇ 37 ਸਾਲਾਂ ਬਾਅਦ ਮੁੰਬਈ ਵਿੱਚ ਕਾਂਗਰਸ ਦਾ ਸਥਾਪਨਾ ਦਿਵਸ ਮਨਾਉਣ ਦੀ ਪਰੰਪਰਾ ਨੂੰ ਮੁੜ ਸ਼ੁਰੂ ਕਰਨ ਜਾ ਰਹੇ ਹਨ। ਸਤੰਬਰ ਵਿੱਚ ਕਾਂਗਰਸ ਪ੍ਰਧਾਨ ਚੁਣੇ ਗਏ ਖੜਗੇ ਦਿੱਲੀ ਵਿੱਚ ਕਾਂਗਰਸ ਹੈੱਡਕੁਆਰਟਰ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁੰਬਈ ਕਾਂਗਰਸ ਵੱਲੋਂ ਆਯੋਜਿਤ ਸਥਾਪਨਾ ਦਿਵਸ ਪ੍ਰੋਗਰਾਮ ਦਾ ਉਦਘਾਟਨ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ