Thursday, April 25, 2024

National

ਮਹਾਰਾਸ਼ਟਰ ਵਿਧਾਨ ਸਭਾ ਵੱਲੋਂ ਕਰਨਾਟਕ ਦੇ ਮਰਾਠੀ ਬੋਲਣ ਵਾਲੇ 865 ਪਿੰਡ ਰਾਜ ’ਚ ਰਲਾਉਣ ਲਈ ਮਤਾ ਪਾਸ

PUNJAB NEWS EXPRESS | December 28, 2022 01:57 PM

ਮੁੰਬਈ  : ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਵਿਵਾਦ ਦੇ ਦਰਮਿਆਨ ਮਹਾਰਾਸ਼ਟਰ ਵਿਧਾਨ ਸਭਾ ਨੇ ਮੰਗਲਵਾਰ ਨੂੰ ਸਰਬਸੰਮਤੀ ਨਾਲ ਕਰਨਾਟਕ ’ਚ 865 ਮਰਾਠੀ ਬੋਲਣ ਵਾਲੇ ਪਿੰਡਾਂ ਨੂੰ ਸੂਬੇ ਵਿੱਚ ਰਲਾਉਣ ਲਈ ਕਾਨੂੰਨੀ ਤੌਰ ’ਤੇ ਅੱਗੇ ਵਧਣ ਦਾ ਮਤਾ ਪਾਸ ਕੀਤਾ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸਰਹੱਦੀ ਵਿਵਾਦ ਨੂੰ ਲੈ ਕੇ ਵਿਧਾਨ ਸਭਾ ’ਚ ਇਹ ਮਤਾ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਮਹਾਰਾਸ਼ਟਰ ਸਰਕਾਰ ਵੱਲੋਂ ਪਾਏ ਮਤੇ ’ਚ ਕਿਹਾ ਗਿਆ ਹੈ ਕਿ 865 ਮਰਾਠੀ ਭਾਸ਼ਾ ਵਾਲੇ ਪਿੰਡ ਹਨ, ਜਿਨ੍ਹਾਂ ਨੂੰ ਹੁਣ ਮਹਾਰਾਸ਼ਟਰ ’ਚ ਲਿਆਂਦਾ ਜਾਵੇਗਾ। ਸੁਪਰੀਮ ਕੋਰਟ ’ਚ ਇਸ ਲਈ ਜੋ ਵੀ ਜ਼ਰੂਰੀ ਹੋਵੇਗਾ, ਮਹਾਰਾਸ਼ਟਰ ਸਰਕਾਰ ਅਜਿਹਾ ਕਰੇਗੀ। ਮਤੇ ’ਚ ਕਿਹਾ ਗਿਆ ਹੈ ਕਿ ‘ਬੇਲਗਾਮ, ਕਾਰਵਾਰ, ਬਿਦਰ, ਨਿਪਾਨੀ, ਭਾਲਕੀ ਦਾ ਹਰ ਇੰਚ ਮਹਾਰਾਸ਼ਟਰ ਦਾ ਹਿੱਸਾ ਹੋਵੇਗਾ।’ ਦੱਸਣਾ ਬਣਦਾ ਹੈ ਕਿ ਕਰਨਾਟਕ ਨੇ ਬੀਤੇ ਦਿਨ ਮਹਾਰਾਸ਼ਟਰ ਦੁਆਰਾ ਖੜੇ ਕੀਤੇ ਗਏ ਸਰਹੱਦੀ ਵਿਵਾਦ ਦੀ ਨਿੰਦਾ ਕੀਤੀ ਸੀ। ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਵੱਲੋਂ ਪੇਸ਼ ਕੀਤੇ ਗਏ ਮਤੇ ਨੂੰ ਜ਼ੁਬਾਨੀ ਵੋਟਾਂ ਰਾਹੀਂ ਪਾਸ ਕੀਤਾ ਗਿਆ ਸੀ। ਇਸ ਮਤੇ ’ਚ ਕਿਹਾ ਗਿਆ ਹੈ ਕਿ ਕਰਨਾਟਕ ਦੀ ਜ਼ਮੀਨ, ਪਾਣੀ, ਭਾਸ਼ਾ ਅਤੇ ਉਥੋਂ ਦੇ ਲੋਕਾਂ ਦੇ ਹਿਤਾਂ ਨਾਲ ਸਬੰਧਿਤ ਮਾਮਲਿਆਂ ’ਤੇ ਕੋਈ ਸਮਝੋਤਾ ਨਹੀਂ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਕਰਨਾਟਕ ਦੇ ਲੋਕਾਂ ਅਤੇ ਵਿਧਾਨ ਸਭਾ ਮੈਂਬਰਾਂ ਦੀਆਂ ਭਾਵਨਾਵਾਂ ਇਸ ਵਿਸ਼ੇ ’ਤੇ ਇਕ ਹਨ ਅਤੇ ਜੇਕਰ ਇਹ ਪ੍ਰਭਾਵਤ ਹੋਵੇਗਾ ਤਾਂ ਅਸੀਂ ਸਾਰੇ ਇਕਜੁੱਟ ਹੋ ਕੇ ਸੂਬੇ ਦੇ ਹਿਤਾਂ ਦੀ ਰੱਖਿਆ ਲਈ ਸੰਵਿਧਾਨਕ ਅਤੇ ਕਾਨੂੰਨੀ ਚਾਰਾਜੋਈ ਕਰਾਂਗੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ