Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਮੈਨੂੰ ਉਮੀਦ ਹੈ ਭਾਰਤ ਸ਼ਾਂਤੀ ਕਰਵਾਉਣ ਲਈ ਨਿਭਾਏਗਾ ਆਪਣੀ ਭੂਮਿਕਾ : ਜ਼ੇਲੈਂਸਕੀ

PUNJAB NEWS EXPRESS | December 28, 2022 02:01 PM

ਨਵੀਂ ਦਿੱਲੀ  : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਉਮੀਦ ਜਤਾਈ ਕਿ ਭਾਰਤ ਯੁਕਰੇਨ ’ਤੇ ਰੂਸ ਦੇ ਹਮਲੇ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਵੇਗਾ। ਉਨ੍ਹਾਂ ਕਿਹਾ ਕਿ ਮੈਂ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕੀਤੀ ਹੈ। ਅਗਲੇ ਸਾਲ, ਭਾਰਤ ਜੀ-20 ਦੀ ਪ੍ਰਧਾਨਗੀ ਕਰੇਗਾ। ਉਨ੍ਹਾਂ ਕਿਹਾ ਕਿ ਯੁਕਰੇਨ ’ਤੇ ਰੂਸ ਦੇ ਹਮਲੇ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਭਾਰਤ ਆਪਣੀ ਅਹਿਮ ਭੂਮਿਕਾ ਨਿਭਾਏਗਾ। ਜ਼ੇਲੈਂਸਕੀ ਨੇ ਟੈਲੀਵਿਜ਼ਨ ’ਤੇ ਸੰਬੋਧਨ ਕਰਦਿਆਂ ਕਿਹਾ, ਮੈਂ ਉਮੀਦ ਕਰਦਾ ਹਾਂ ਕਿ ਅਸੀਂ ਆਉਣ ਵਾਲੇ ਸਾਲ ਵਿੱਚ ਗਲੋਬਲ ਸਥਿਰਤਾ ਲਈ ਇਕੱਠੇ ਮਿਲ ਕੇ ਹੋਰ ਕੁਝ ਕਰ ਸਕਦੇ ਹਾਂ।

ਦੱਸਣਾ ਬਣਦਾ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਨੇ ਇਸ ਤੋਂ ਪਹਿਲਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਅਮਨ ਬਹਾਲੀ ਲਈ ਭਾਰਤ ਤੋਂ ਮਦਦ ਦੀ ਮੰਗ ਕੀਤੀ ਸੀ। ਜ਼ੈਲੇਂਸਕੀ ਨੇ ਟਵਿੱਟਰ ’ਤੇ ਲਿਖਿਆ ਹੈ, ‘‘ਮੇਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲ ਹੋਈ ਅਤੇ ਮੈਂ ਉਨ੍ਹਾਂ ਨੂੰ ਜੀ20 ਦੀ ਸਫਲ ਪ੍ਰਧਾਨਗੀ ਲਈ ਸ਼ੁਭ ਕਾਮਨਾਵਾਂ ਭੇਟ ਕੀਤੀਆਂ। ਮੈਂ ਇਸੇ ਪਲੇਟਫਾਰਮ ’ਤੇ ਅਮਨ ਸਥਾਪਤੀ ਦੇ ਫਾਰਮੂਲੇ ਦਾ ਐਲਾਨ ਕੀਤਾ ਸੀ ਅਤੇ ਹੁਣ ਮੈਂ ਇਸ ਨੂੰ ਲਾਗੂ ਕਰਨ ਲਈ ਭਾਰਤ ਦੀ ਮਦਦ ਚਾਹੁੰਦਾ ਹਾਂ।’’ ਪ੍ਰਧਾਨ ਮੰਤਰੀ ਮੋਦੀ ਨੇ ਅਮਨ ਬਹਾਲੀ ਲਈ ਉਠਾਏ ਜਾਣ ਵਾਲੇ ਕਿਸੇ ਵੀ ਤਰ੍ਹਾਂ ਦੇ ਕਦਮਾਂ ਲਈ ਹਰ ਸੰਭਵ ਸਹਿਯੋਗ ਦੇਣ ਅਤੇ ਜੰਗ ਪ੍ਰਭਾਵਿਤ ਦੇਸ਼ ਦੀ ਆਮ ਆਬਾਦੀ ਨੂੰ ਮਨੁੱਖੀ ਸਹਾਇਤਾ ਮੁਹੱਈਆ ਕਰਵਾਉਣੀ ਜਾਰੀ ਰੱਖਣ ਦਾ ਭਰੋਸਾ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਦੁਸ਼ਮਣੀ ਦੀ ਸਮਾਪਤੀ ਸਬੰਧੀ ਜ਼ੈਲੇਂਸਕੀ ਦੇ ਸੱਦੇ ਨਾਲ ਖੜ੍ਹਨ ਦੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਦੋਹਾਂ ਧਿਰਾਂ ਨੂੰ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਗੱਲਬਾਤ ਤੇ ਕੂਟਨੀਤੀ ਦੇ ਰਾਹ ’ਤੇ ਪਰਤਣਾ ਚਾਹੀਦਾ ਹੈ। ਉਨ੍ਹਾਂ ਇਸ ਸਾਲ ਜੰਗ ਕਾਰਨ ਯੂਕਰੇਨ ਛੱਡਣ ਲਈ ਮਜਬੂਰ ਹੋਏ ਭਾਰਤੀ ਵਿਦਿਆਰਥੀਆਂ ਵਾਸਤੇ ਸਿੱਖਿਆ ਦੇ ਪ੍ਰਬੰਧ ਜਾਰੀ ਰੱਖਣ ਦੀ ਮੰਗ ਵੀ ਕੀਤੀ ਹੈ।
ਜ਼ੇਲੈਂਸਕੀ ਦੀ ਪੀਐਮ ਮੋਦੀ ਨਾਲ ਗੱਲਬਾਤ ਉਨ੍ਹਾਂ ਦੇ ਅਮਰੀਕੀ ਦੌਰੇ ਤੋਂ ਇਕ ਹਫਤੇ ਬਾਅਦ ਹੋਈ ਹੈ, ਜਿੱਥੇ ਪੈਂਟਾਗਨ ਨੇ ਉਨ੍ਹਾਂ ਨੂੰ ਰੂਸ ਦੇ ਅਸਮਾਨ ’ਤੇ ਦਬਦਬਾ ਖ਼ਤਮ ਕਰਨ ਲਈ ਪੈਟਿ੍ਰਅਟ ਮਿਜ਼ਾਈਲਾਂ ਸਮੇਤ 16, 000 ਕਰੋੜ ਰੁਪਏ ਦੇ ਫੌਜੀ ਪੈਕੇਜ ਦੀ ਪੇਸ਼ਕਸ਼ ਕੀਤੀ ਸੀ। ਦੋਵਾਂ ਆਗੂਆਂ ਵਿਚਾਲੇ ਇਹ ਗੱਲਬਾਤ, ਮੋਦੀ ਵੱਲੋਂ ਰੂਸੀ ਰਾਸ਼ਟਰਪਤੀ ਨਾਲ ਫੋਨ ’ਤੇ ਗੱਲਬਾਤ ਕਰਨ ਤੋਂ 10 ਦਿਨ ਬਾਅਦ ਹੋਈ ਹੈ।
ਪ੍ਰਧਾਨ ਮੰਤਰੀ ਮੋਦੀ ਨੇ ‘ਕਿਸੇ ਵੀ ਸ਼ਾਂਤੀ ਯਤਨ’ ਲਈ ਹਰ ਤਰ੍ਹਾਂ ਦਾ ਸਮਰਥਨ ਅਤੇ ਪ੍ਰਭਾਵਿਤ ਨਾਗਰਿਕ ਆਬਾਦੀ ਨੂੰ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨਾ ਜਾਰੀ ਰੱਖਣ ਲਈ ਭਾਰਤ ਦੀ ਵਚਨਬੱਧਤਾ ਦਾ ਭਰੋਸਾ ਦਿਵਾਇਆ।
ਯੂਕਰੇਨ ਦੀ ਅਗਵਾਈ ਵਿੱਚ ਅਜਿਹਾ ਹੀ ਇਕ ‘ਸ਼ਾਂਤੀ ਯਤਨ’ ਫਰਵਰੀ ਤੱਕ ਸੰਯੁਕਤ ਰਾਸ਼ਟਰ ਵਿੱਚ ਇਸ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਦੀ ਵਿਚੋਲਗੀ ਰਾਹੀਂ ਸ਼ਾਂਤੀ ਸੰਮੇਲਨ ਹੋਵੇਗਾ। ਪਰ ਸੰਯੁਕਤ ਰਾਸ਼ਟਰ ਦੀ ਪ੍ਰਤੀਕਿਰਿਆ ਸਾਵਧਾਨ ਰਹੀ ਹੈ ਕਿਉਂਕਿ ਪ੍ਰਸਤਾਵ ਨਾ ਸਿਰਫ ਰੂਸ ਨੂੰ ਬਾਹਰ ਰੱਖਣਾ ਚਾਹੁੰਦਾ ਹੈ, ਸਗੋਂ ਯੂਐਨਐਸਸੀ ਤੋਂ ਵੀ ਬਾਹਰ ਕਰਨਾ ਚਾਹੁੰਦਾ ਹੈ। ਸੰਯੁਕਤ ਰਾਸ਼ਟਰ ਦੇ ਇਕ ਬੁਲਾਰੇ ਨੇ ਜਵਾਬ ਦਿੱਤਾ। “ਜਿਵੇਂ ਕਿ ਸਕੱਤਰ ਜਨਰਲ ਨੇ ਅਤੀਤ ਵਿੱਚ ਕਈ ਵਾਰ ਕਿਹਾ ਹੈ। ਉਹ ਸਿਰਫ਼ ਉਦੋਂ ਵਿਚੋਲਗੀ ਕਰ ਸਕਦੇ ਹਨ, ਜਦੋਂ ਸਾਰੇ ਪੱਖ ਉਨ੍ਹਾਂ ਨੂੰ ਦੀ ਵਿਚੋਲਗੀ ਚਾਹੁੰਦੇ ਹੋਣ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ