Friday, April 26, 2024

National

ਚੋਣਾਂ ਸਾਡਾ ਅਧਿਕਾਰ ਹੈ ਪਰ ਇਸ ਦੀ ਭੀਖ ਨਹੀਂ ਮੰਗਾਂਗੇ : ਉਮਰ ਅਬਦੁੱਲਾ

PUNJAB NEWS EXPRESS | January 11, 2023 11:43 AM

ਸ੍ਰੀਨਗਰ : ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਮੰਗਲਵਾਰ ਨੂੰ ਕਿਹਾ ਕਿ ਚੋਣਾਂ ਲੋਕਾਂ ਦਾ ਅਧਿਕਾਰ ਹੈ, ਪਰ ਕਸ਼ਮੀਰ ਦੇ ਲੋਕ ਜੰਮੂ-ਕਸ਼ਮੀਰ ’ਚ ਚੋਣਾਂ ਕਰਵਾਉਣ ਲਈ ਕੇਂਦਰ ਤੋਂ ‘ਭੀਖ’ ਨਹੀਂ ਮੰਗਣਗੇ । ਅਬਦੁੱਲਾ ਨੇ ਅਨੰਤਨਾਗ ਜ਼ਿਲ੍ਹੇ ’ਚ ਪੱਤਰਕਾਰਾਂ ਨੂੰ ਕਿਹਾ ਕਿ ਜੇਕਰ ਇਸ ਸਾਲ ਚੋਣਾਂ ਨਹੀਂ ਕਰਵਾਈਆਂ ਜਾਂਦੀਆਂ ਹਨ ਤਾਂ ਨਾ ਕਰਵਾਈਆਂ ਜਾਣ । ਅਸੀਂ ਭਿਖਾਰੀ ਨਹੀਂ ਹਾਂ । ਮੈਂ ਵਾਰ-ਵਾਰ ਕਿਹਾ ਹੈ ਕਿ ਕਸ਼ਮੀਰੀ ਭਿਖਾਰੀ ਨਹੀਂ ਹਨ । ਚੋਣ ਸਾਡਾ ਅਧਿਕਾਰ ਹੈ, ਪਰ ਅਸੀਂ ਇਸ ਅਧਿਕਾਰ ਦੀ ਭੀਖ ਨਹੀਂ ਮੰਗਾਂਗੇ ।
ਅਬਦੁੱਲਾ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਚੋਣਾਂ ਕਰਵਾਉਣਾ ਚਾਹੁੰਦੀ ਹੈ ਤਾਂ ਚੰਗੀ ਗੱਲ ਹੈ ਪਰ ਜੇਕਰ ਉਹ ਨਹੀਂ ਚਾਹੁੰਦੀ ਤਾਂ ਨਾ ਕਰਵਾਓ । ਜਾਇਦਾਦਾਂ ਅਤੇ ਸਰਕਾਰੀ ਜ਼ਮੀਨਾਂ ਤੋਂ ਲੋਕਾਂ ਨੂੰ ਬੇਦਖਲ ਕਰਨ ਬਾਰੇ ਪੁੱਛੇ ਜਾਣ ’ਤੇ ਅਬਦੁੱਲਾ ਨੇ ਦਾਅਵਾ ਕੀਤਾ ਕਿ ਜੰਮੂ-ਕਸ਼ਮੀਰ ’ਚ ਚੋਣਾਂ ਨਾ ਹੋਣ ਦਾ ਇਹ ਵੀ ਇਕ ਕਾਰਨ ਸੀ । ਉਨ੍ਹਾਂ ਕਿਹਾ ਇਸੇ ਲਈ ਉਹ ਚੋਣਾਂ ਨਹੀਂ ਕਰਵਾ ਰਹੇ ਹਨ । ਉਹ ਲੋਕਾਂ ਨੂੰ ਪਰੇਸ਼ਾਨ ਕਰਨਾ ਚਾਹੁੰਦੇ ਹਨ । ਲੋਕਾਂ ਦੇ ਜ਼ਖਮਾਂ ਨੂੰ ਭਰਨ ਦੀ ਬਜਾਏ ਅਜਿਹਾ ਲੱਗਦਾ ਹੈ ਕਿ ਉਹ ਜ਼ਖ਼ਮਾਂ ਨੂੰ ਹਰਾ ਰੱਖਣਾ ਚਾਹੁੰਦੇ ਹਨ ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਸਰਕਾਰ ਜਾਣਦੀ ਹੈ ਕਿ ਚੁਣੀ ਹੋਈ ਸਰਕਾਰ ਲੋਕਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਵੇਗੀ, ਜਦਕਿ ਉਹ ਜ਼ਖ਼ਮਾਂ ’ਤੇ ਲੂਣ ਅਤੇ ਮਿਰਚ ਛਿੜਕ ਰਹੀ ਹੈ । ਰਾਜੌਰੀ ਹਮਲੇ ਤੋਂ ਬਾਅਦ ਗ੍ਰਾਮ ਸੁਰੱਖਿਆ ਗਾਰਡਾਂ ਨੂੰ ਹਥਿਆਰ ਦੇਣ ਦੇ ਸਰਕਾਰ ਦੇ ਫੈਸਲੇ ਬਾਰੇ ਪੁੱਛੇ ਜਾਣ ’ਤੇ ਅਬਦੁੱਲਾ ਨੇ ਕਿਹਾ ਕਿ ਸਰਕਾਰ ਇਸ ਰਾਹੀਂ ਸਵੀਕਾਰ ਕਰ ਰਹੀ ਹੈ ਕਿ 2019 ’ਚ ਧਾਰਾ 370 ਨੂੰ ਖਤਮ ਕਰਨ ਦੇ ਸਮੇਂ ਦੇਸ਼ ਦੇ ਸਾਹਮਣੇ ਜੋ ਦਾਅਵੇ ਕੀਤੇ ਗਏ ਸਨ, ਉਹ ਫੇਲ੍ਹ ਸਾਬਤ ਹੋ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ