Saturday, April 27, 2024

National

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਮੱਦੇਨਜਰ 1984 ਦੇ ਦੰਗਾ ਪੀੜਤ ਲੁਧਿਆਣਾ ‘ਚ ਕੀਤੇ ਗਏ ਨਜ਼ਰਬੰਦ

PUNJAB NEWS EXPRESS | January 12, 2023 12:20 PM

ਲੁਧਿਆਣਾ :  1984 ਦੇ ਦੰਗਾ ਪੀੜਤਾਂ ਨੂੰ ਅੱਜ ਰਾਹੁਲ ਗਾਂਧੀ ਦੀ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੁਧਿਆਣਾ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਦੰਗਾ ਪੀੜਤਾਂ ਨੂੰ ਉਨ੍ਹਾਂ ਦੀ ਬਸਤੀ ਸੀਆਰਪੀ ਦੁੱਗਰੀ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।

ਬੁੱਧਵਾਰ ਨੂੰ ਹੀ ਕਾਂਗਰਸ ਦਫਤਰ ਦੇ ਬਾਹਰ ਦੰਗਿਆਂ ਅਤੇ 1947 ਦੀ ਵੰਡ ਦੇ ਪੀੜਤਾਂ ਦਾ ਇਕ ਨੋਟ ਚਿਪਕਾਇਆ ਗਿਆ ਸੀ।ਰਾਹੁਲ ਦੇ ਇਸ ਦੌਰੇ ਦਾ ਲੁਧਿਆਣਾ 'ਚ 15 ਥਾਵਾਂ 'ਤੇ ਸਵਾਗਤ ਕੀਤਾ ਜਾਵੇਗਾ। ਪਿੰਡ ਕੱਦੋ ਤੋਂ ਸ਼ੁਰੂ ਹੋਈ ਇਹ ਯਾਤਰਾ ਦੁਪਹਿਰ 12 ਵਜੇ ਦੇ ਕਰੀਬ ਸਮਰਾਲਾ ਚੌਂਕ ਵਿਖੇ ਜਾ ਕੇ ਸਮਾਪਤ ਹੋਵੇਗੀ। ਰਾਹੁਲ ਗਾਂਧੀ ਰੋਜ਼ਾਨਾ 25 ਕਿਲੋਮੀਟਰ ਪੈਦਲ ਚੱਲਦੇ ਹਨ। ਸਮਰਾਲਾ ਚੌਕ ਵਿਖੇ ਵਿਸ਼ਾਲ ਸਟੇਜ ਦਾ ਆਯੋਜਨ ਕੀਤਾ ਜਾ ਰਿਹਾ ਹੈ। ਰਾਹੁਲ ਇੱਥੋਂ ਆਪਣੀ ਗੱਲ ਜਨਤਾ ਦੇ ਸਾਹਮਣੇ ਰੱਖਣਗੇ। ਰਾਹੁਲ ਗਾਂਧੀ 8 ਦਿਨ ਪੰਜਾਬ 'ਚ ਰਹਿਣਗੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ