Thursday, April 25, 2024

National

ਪਹਾੜੀ ਇਲਾਕਿਆਂ ’ਚ 2 ਦਿਨ ਤੋਂ ਹੋ ਰਹੀ ਬਰਫ਼ਬਾਰੀ ਨੇ ਵਧਾਈ ਠੰਢ

PUNJAB NEWS EXPRESS | January 16, 2023 12:10 PM

ਨਵੀਂ ਦਿੱਲੀ/ਜੰਮੂ  : ਜੰਮੂ ਕਸ਼ਮੀਰ, ਹਿਮਾਚਲ ਤੇ ਉਤਰਾਖੰਡ ’ਚ ਪਹਾੜਾਂ ’ਤੇ ਦੋ ਦਿਨ ਤੋਂ ਬਰਫ਼ਬਾਰੀ ਦਾ ਦੌਰ ਜਾਰੀ ਹੈ। ਇਸ ਬਰਫ਼ਬਾਰੀ ਨਾਲ ਮੈਦਾਨੀ ਇਲਾਕਿਆਂ ਵਿੱਚ ਠੰਢ ਹੋਰ ਵਧ ਗਈ ਹੈ। ਜੰਮੂ ਕਸ਼ਮੀਰ ਦੇ 12 ਜ਼ਿਲ੍ਹਿਆਂ ’ਚ ਬਰਫ਼ੀਲੇ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ। ਮੀਡੀਆ ਰਿਪੋਰਟਾਂ ਅਨੁਸਾਰ ਉਤਰਾਖੰਡ ਦੇ ਚਮੋਲੀ, ਜੋਸ਼ੀਮੱਠ ਅਤੇ ਬਦਰੀਨਾਥ ’ਚ ਵੀ ਐਤਵਾਰ ਨੂੰ ਬਰਫ਼ਬਾਰੀ ਹੋਈ। ਬਰਫ਼ਬਾਰੀ ਨਾਲ ਹਿਮਾਚਲ ਪ੍ਰਦੇਸ਼ ਦੇ ਚਾਰ ਹਾਈਵੇਆਂ ਸਮੇਤ 276 ਸੜਕਾਂ ਬੰਦ ਹਨ। ਉਤਰ ਭਾਰਤ ਦੇ ਮੈਦਾਨੀ ਇਲਾਕੇ ਵੀ ਸੀਤ ਲਹਿਰ ਦੀ ਲਪੇਟ ਵਿੱਚ ਹਨ।
ਦਿੱਲੀ, ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਸੀਤ ਲਹਿਰ ਜਾਰੀ ਹੈ। ਰਾਜਸਥਾਨ ਦੇ ਮਾਊਂਟ ਆਬੂ ’ਚ ਪਾਰਾ -4 ਡਿਗਰੀ ਰਿਹਾ, ਜਦਕਿ ਫਤੇਹਪੁਰ ’ਚ -3.5 ਡਿਗਰੀ ਦਰਜ ਕੀਤਾ ਗਿਆ।
ਸੰਘਣੀ ਧੁੰਦ ਕਾਰਨ ਉਡਾਣਾਂ ਲੇਟ ਹੋ ਰਹੀਆਂ ਹਨ, ਜਦਕਿ ਰੇਲਵੇ ਵਿਭਾਗ ਵੱਲੋਂ ਟਰੇਨਾਂ ਰੱਦ ਕੀਤੀਆਂ ਜਾ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਤੱਕ ਦਿੱਲੀ, ਪੰਜਾਬ, ਹਰਿਆਣਾ ਸਮੇਤ ਉਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਠੰਢ ਅਤੇ ਸੰਘਣੀ ਧੁੰਦ ਛਾਏ ਰਹਿਣ ਦੀ ਸੰਭਾਵਨਾ ਹੈ।
ਉਧਰ ਹਿਮਾਚਲ ਦੇ ਕੇਲਾਂਗ ਵਿੱਚ ਘੱਟੋ ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਨਾਰਕੰਡਾ ’ਚ -4.8, ਕੁਕੁਮਸਰੀ ’ਚ -4.2 ਅਤੇ ਕੁਫ਼ਰੀ ’ਚ -1.2 ਡਿਗਰੀ ਘੱਟੋ ਘੱਟ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ 18 ਤੇ 19 ਜਨਵਰੀ ਨੂੰ ਮੁੜ ਬਾਰਿਸ਼-ਬਰਫ਼ਬਾਰੀ ਹੋਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਅਨੁਸਾਰ ਬੇਸ਼ੱਕ ਘੱਟ ਬਾਰਿਸ਼-ਬਰਫ਼ਬਾਰੀ ਹੋਵੇ, ਪਰ ਰਾਜ ਦੀ ਖੇਤੀਬਾੜੀ, ਬਾਗਬਾਨੀ ਲਈ ਇਹ ਫਾਇਦੇਮੰਦ ਹੋਵੇਗੀ ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ