Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਕਰਨਾਟਕ : ਪ੍ਰਿਯੰਕਾ ਵੱਲੋਂ ਬੰਗਲੁਰੂ ’ਚ ਰੈਲੀ ਅੱਜ

PUNJAB NEWS EXPRESS | January 16, 2023 12:13 PM

ਬੰਗਲੁਰੂ  : ਮਈ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਸੋਮਵਾਰ ਨੂੰ ਬੰਗਲੁਰੂ ’ਚ ਇਕ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਇਸ ਰੈਲੀ ਵਿੱਚ ਪ੍ਰਿਯੰਕਾ ਗਾਂਧੀ ਵਾਡਰਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡਾ ਐਲਾਨ ਕਰ ਸਕਦੀ ਹੈ। ਮਹਿਲਾ ਕੇਂਦਰਿਤ ਵਾਅਦੇ ਦਾ ਐਲਾਨ ਮਹਿਲਾਵਾਂ ਦੇ ਇਸ ਵੱਡੇ ਸੰਮੇਲਨ ’ਚ ਹੋਣ ਦੀ ਸੰਭਾਵਨਾ ਹੈ।

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੇ ਸੰਦੇਸ ਨੂੰ ਅੱਗੇ ਵਧਾਉਣ ਲਈ ਕਾਂਗਰਸ ਵੱਲੋਂ ਸ਼ੁਰੁ ਹੋਣ ਵਾਲੇ ‘ਹੱਥ ਸੇ ਹੱਥ ਜੋੜੋ ਯਾਤਰਾ’ ਤੋਂ ਪਹਿਲਾਂ ਪਾਰਟੀ ਵੱਲੋਂ ਕੋਈ ਵੱਡਾ ਐਲਾਨ ਹੋ ਸਕਦਾ ਹੈ। ਜਾਣਕਾਰੀ ਅਨੁਸਾਰ ਸੰਮੇਲਨ ਬੰਗਲੁਰੂ ਦੇ ਪੈਲੇਸ ਮੈਦਾਨ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ’ਚ ਸਾਬਕਾ ਮੁੱਖ ਮੰਤਰੀ ਸਿੱਧਾਰਮੱਈਆ, ਰਾਜ ਇਕਾਈ ਦੇ ਮੁਖੀ ਡੀ. ਕੇ ਸ਼ਿਵਕੁਮਾਰ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਪਾਰਟੀ ਦੇ ਸੀਨੀਅਰ ਆਗੂ ਸ਼ਾਮਲ ਹੋਣਗੇ। ਇਸ ਦੌਰਾਨ ਕਰੀਬ 15 ਹਜ਼ਾਰ ਮਹਿਲਾ ਕਾਂਗਰਸੀ ਕਾਰਕੁਨਾਂ ਵੀ ਮੌਜੂਦ ਰਹਿਣਗੀਆਂ।
ਸੂਤਰਾਂ ਅਨੁਸਾਰ ਪਾਰਟੀ ਵੱਲੋਂ ਮਹਿਲਾ ਵੋਟਰਾਂ ਨੂੰ ਲੁਭਾਉਣ ਲਈ ਇੱਕ ਵੱਖਰਾ ਘੋਸ਼ਣਾ ਪੱਤਰ ਵੀ ਜਾਰੀ ਕੀਤਾ ਜਾਵੇਗਾ। ਇਸ ਪੱਤਰ ਵਿੱਚ ਕੁਝ ਐਲਾਨ ਇਸ ਪ੍ਰੋਗਰਾਮ ’ਚ ਐਲਾਨਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਕਰਨਾਟਕ ’ਚ ਮੁੜ ਤੋਂ ਵਾਪਸੀ ਲਈ ਲਗਾਤਾਰ ਯਤਨ ਕਰ ਰਹੀ ਹੈ। ਪਾਰਟੀ ਨੇ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ।
ਉਧਰ ਭਾਜਪਾ ਵੱਲੋਂ ਵੀ ਲਗਾਤਾਰ ਪ੍ਰੋਗਰਾਮ ਕੀਤੇ ਜਾ ਰਹੇ ਹਨ। ਪਾਰਟੀ ਮੁਖੀ ਜੇਪੀ ਨੱਢਾ ਅਤੇ ਮੁੱਖ ਸਿਆਸਤੀ ਘਾੜੇ ਅਮਿਤ ਸ਼ਾਹ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਰਾਜ ਦਾ ਦੌਰਾ ਕਰ ਚੁੱਕੇ ਹਨ। ਪਿਛਲੇ ਹਫ਼ਤੇ ਪੀਐਮ ਨੇ ਉਤਰ ਕਰਨਾਟਕ ਦੇ ਹੁਬਲੀ ਵਿੱਚ ਇੱਕ ਯੁਵਾ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ