Friday, April 26, 2024

National

ਸ਼੍ਰੋਮਣੀ ਕਮੇਟੀ ਹਰ ਸਾਲ ਵੱਡੇ ਪੱਧਰ ਤੇ ਨਾਮਧਾਰੀ ਸਿੰਘਾਂ ਦੀ ਸ਼ਹੀਦੀ ਯਾਦ ਮਨਾਵੇ : ਪ੍ਰੋ. ਬਡੂੰਗਰ

Punjab News Express | January 18, 2023 10:02 AM

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਖਾਲਸਾ ਪੰਥ ਦੇ ਬੜੇ ਨਰੋਏ ਅੰਗ ਨਾਮਧਾਰੀ ਸਿੰਘਾਂ ਨੇ ਦੇਸ਼ ਤੇ ਕੌਮ ਲਈ 66 ਨਾਮਧਾਰੀ ਸਿੰਘਾਂ (ਕੂਕੇ) ਨੇ ਮਹਾਨ ਕੁਰਬਾਨੀ ਤੇ ਸ਼ਹੀਦੀ ਦੇ ਕੇ ਮਲੇਰਕੋਟਲਾ ਦੇ ਨਵਾਬ ਨੂੰ ਝੁਕਾ ਕੇ ਉਸ ਦਾ ਹੰਕਾਰ ਨੂੰ ਤੋੜਿਆ, ਤੇ ਇਨ੍ਹਾਂ ਨਾਮਧਾਰੀ ਸ਼ਹੀਦਾਂ ਦੀ ਪੰਥ ਨੂੰ ਹਮੇਸ਼ਾ ਹਰ ਸਾਲ ਵੱਡੇ ਪੱਧਰ ਤੇ ਯਾਦ ਮਨਾਉਣੀ ਚਾਹੀਦੀ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਨਵਾਬ ਮਲੇਰਕੋਟਲਾ ਦੇ ਹੁਕਮਾਂ ਨਾਲ 17 ਜਨਵਰੀ 1872 (50) ਤੇ 18 ਜਨਵਰੀ 1872 ਨੂੰ (16) ਨਾਮਧਾਰੀ ਸਿੰਘਾਂ (ਕੁੱਕੇ) ਤੋਪਾਂ ਨਾਲ ਉਡਾ ਕੇ ਸ਼ਹੀਦ ਕਰ ਦਿੱਤੇ ਗਏ ਸਨ, ਜਿਨ੍ਹਾਂ ਵਿੱਚ ਇੱਕ ਛੋਟਾ ਬੱਚਾ ਵੀ ਸ਼ਾਮਲ ਸੀ ਜੋ ਤੋਪਾਂ ਦੇ ਸਾਹਮਣੇ ਨਾ ਆਉਣ ਕਾਰਨ ਇੱਟਾਂ ਦਾ ਥੜਾ ਬਣਾ ਕੇ ਉਸ ਉਪਰ ਖੜ੍ਹਾ ਹੋ ਗਿਆ ਤੇ ਉਹ ਵੀ ਤੋਂ ਤੋਪਾਂ ਦੇ ਅੱਗੇ ਆ ਕੇ ਗੋਲਿਆਂ ਨਾਲ ਸ਼ਹੀਦ ਹੋ ਗਿਆ। ਉਹਨਾਂ ਕਿਹਾ ਕਿ ਦੇਸ਼ ਤੇ ਕੌਮ ਲਈ 66 ਨਾਮਧਾਰੀ ਸਿੰਘਾਂ ਨੇ ਕੁਰਬਾਨੀ ਦਿੱਤੀ ਜੋ ਕਿ ਇੱਕ ਵੱਡੀ ਕੁਰਬਾਨੀ ਹੈ ।
ਉਨ੍ਹਾਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਸਿੱਖ ਪੰਥ ਸ਼ਾਨਾਮੱਤੀ ਇਤਿਹਾਸ ਨਾਲੋਂ ਟੁੱਟਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਫਰਜ਼ ਪਛਾਣਦਿਆਂ ਹੋਇਆਂ ਹਰ ਸਾਲ ਕੂਕਾ ਲਹਿਰ ਦੇ ਸ਼ਹੀਦਾਂ ਦੀ ਯਾਦ ਮਨਾਉਣੀ ਚਾਹੀਦੀ ਹੈ, ਜਦੋਂ ਕਿ ਉਨ੍ਹਾਂ ਵੱਲੋਂ ਆਪਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਕਾਰਜਕਾਲ ਦੌਰਾਨ ਸ਼ਹੀਦ ਕੂਕਿਆਂ ਦੀ ਸਹੀਦੀ ਯਾਦ ਮਨਾਈ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਆਗੂ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਭਗਵੰਤ ਸਿੰਘ ਧੰਗੇੜਾ ਮੈਨੇਜਰ, ਜਥੇਦਾਰ ਸਵਰਨ ਸਿੰਘ ਰੁਪਾਲੋਂ ਸਾਬਕਾ ਵਾਈਸ ਚੇਅਰਮੈਨ, ਹਰਿੰਦਰ ਸਿੰਘ ਕੁੱਕੀ ਸਮੇਤ ਹੋਰ ਆਗੂ ਵੀ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ