Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਡੀ ਸੀ ਰੰਧਾਵਾ ਵੱਲੋਂ ਜ਼ਿਲ੍ਹੇ ’ਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਕਾਲਜ ਜਾਡਲਾ ’ਚ ਹੁਨਰ ਵਿਕਾਸ ਸਿਖਲਾਈ ਕੇਂਦਰ ਖੋਲ੍ਹਣ ਨੂੰ ਮਨਜੂਰੀ

Punjab News Express | January 19, 2023 03:26 PM

ਨਵਾਂਸ਼ਹਿਰ : ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਅੱਜ ਜ਼ਿਲ੍ਹੇ ’ਚ ਹੁਨਰ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਦਾਰ ਦਿਲਬਾਗ਼ ਸਿੰਘ ਸਰਕਾਰੀ ਕਾਲਜ ਜਾਡਲਾ ਵਿਖੇ ਹੁਨਰ ਵਿਕਾਸ ਕੇਂਦਰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ, ਜਿਸ ਤਹਿਤ ਜ਼ਿਲ੍ਹੇ ’ਚ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਕੋਈ ਵੀ ਭਾਗੀਦਾਰ ਕਾਲਜ ਵੱਲੋਂ ਨਿਰਧਾਰਿਤ ਸ਼ਰਤਾਂ ਅਧੀਨ ਸਿਖਲਾਈ ਕੇਂਦਰ ਸਥਾਪਿਤ ਕਰ ਸਕਦਾ ਹੈ।
ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਨਵੰਬਰ ਅਤੇ ਦਸੰਬਰ 2022 ਦੇ ਕੰਮਾਂ ਦੀ ਰੀਵਿਊ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਰੋਜ਼ਗਾਰ ਦੇ ਚਾਹਵਾਨ ਨੌਜੁਆਨਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਉਨ੍ਹਾਂ ਦੀ ਰੋਜ਼ਗਾਰ ਯੋਗਤਾ ਨੂੰ ਵਧਾਇਆ ਜਾਵੇ। ਇਸ ਮੌਕੇ ਸੰਜੀਵ ਕੁਮਾਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵੱਲੋਂ ਡਿਪਟੀ ਕਮਿਸ਼ਨਰ ਨੂੰ ਬਿਊਰੋ ਵੱਲੋਂ ਨਵੰਬਰ ਅਤੇ ਦਸੰਬਰ 2022 ਮਹੀਨੇ ਦੇ ਕੰਮਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ। ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਮਹੀਨਾ ਦਸੰਬਰ 2022 ਦੌਰਾਨ ਦੋ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਗਿਆ ਸੀ। ਇਹਨਾਂ ਰੋਜ਼ਗਾਰ ਮੇਲਿਆਂ ਵਿੱਚ 248 ਪ੍ਰਾਰਥੀ ਸ਼ਾਮਿਲ ਹੋਏ ਅਤੇ 159 ਪ੍ਰਾਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਚੁਣਿਆ ਗਿਆ।
ਇਸ ਮੌਕੇ ਰਾਜੀਵ ਵਰਮਾ ਵਧੀਕ ਡਿਪਟੀ ਕਮਿਸ਼ਨਰ (ਜ), ਹਰਮੇਸ਼ ਲਾਲ, ਲੀਡ ਬੈਂਕ ਮੈਨੇਜਰ, ਸ਼੍ਰੀਮਤੀ ਸਿੰਮੀ ਜੌਹਲ ਪਿ੍ਰੰਸੀਪਲ ਸਰਕਾਰੀ ਕਾਲਜ ਜਾਡਲਾ, ਸ਼ੰਮੀ ਠਾਕੁਰ, ਬਲਾਕ ਮਿਸ਼ਨ ਮੈਨੇਜਰ, ਸ਼੍ਰੀ ਹਰਮਨਦੀਪ ਸਿੰਘ ਕਰੀਅਰ ਕਾਊਂਸਲਰ ਅਤੇ ਵਿਜੇ ਸਹਿਵਾਗ, ਯੰਗ ਪ੍ਰੋਫੈਸ਼ਨਲ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ