Saturday, May 11, 2024

National

ਲੁਧਿਆਣਾ ਅਤੇ ਐਸ.ਬੀ.ਐਸ. ਨਗਰ ਵਿੱਚ ਕੋਰੋਨਾ ਟੀਕੇ ਦੇ ਡ੍ਰਾਈ ਰਨ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ: ਬਲਬੀਰ ਸਿੱਧੂ

ਪੰਜਾਬ ਨਿਊਜ਼ ਐਕਸਪ੍ਰੈਸ | December 28, 2020 10:14 PM

ਚੰਡੀਗੜ੍: ਪੰਜਾਬ ਸਰਕਾਰ ਵੱਲੋਂ ਕੋਰੋਨਾ ਟੀਕੇ ਦੀ ਵੰਡ ਤੋਂ ਪਹਿਲਾਂ ਅੱਜ ਦੋ ਜ਼ਿਲ੍ਹਿਆਂ ਲੁਧਿਆਣਾ ਅਤੇ ਐਸ ਬੀ ਐਸ ਨਗਰ ਵਿੱਚ 12 ਥਾਵਾਂ ’ਤੇ ਕੋਰੋਨਾ ਟੀਕੇ ਦੇ ਡ੍ਰਾਈ ਰਨ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ ਕੀਤਾ ਗਿਆ।

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਕਰਮਚਾਰੀਆਂ ਵਿੱਚੋਂ 25 ਲਾਭਪਾਤਰੀਆਂ ਦੀ ਤਰਜੀਹ ਦੇ ਅਧਾਰ ’ਤੇ ਪਛਾਣ ਕੀਤੀ ਗਈ ਹੈ ਅਤੇ ਇਨ੍ਹਾਂ ਦੇ ਲੋੜੀਂਦੇ ਵੇਰਵੇ ਭਾਰਤ ਸਰਕਾਰ ਵੱਲੋਂ ਡ੍ਰਾਈ ਰਨ ਲਈ ਬਣਾਏ ਗਏ ਪੋਰਟਲ ਉੱਤੇ ਅਪਲੋਡ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੋਰਟਲ ’ਤੇ ਅਪਲੋਡ ਸੈਸ਼ਨ ਸਾਈਟਾਂ, ਟੀਕੇ ਦੀ ਵੰਡ ਸਬੰਧੀ ਕੋਲਡ ਚੇਨ ਪੁਆਇੰਟਸ ਨਾਲ ਜੁੜੀਆਂ ਹੋਈਆਂ ਹਨ।

ਟੀਕਾਕਰਨ ਪ੍ਰੋਗਰਾਮ ਲਈ ਨਿਯੁਕਤ ਕੀਤੀਆਂ ਟੀਮਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਟੀਕਾਕਰਨ ਅਧਿਕਾਰੀ ਅਤੇ 4 ਹੋਰ ਟੀਮ ਮੈਂਬਰਾਂ ਦੀ ਪਛਾਣ ਕੀਤੀ ਗਈ ਹੈ ਅਤੇ ਪ੍ਰਕਿਰਿਆ ਲਈ ਤਿਆਰ ਕੀਤੇ ਗਏ ਮਾਈਕਰੋ- ਪਲਾਨ ਅਨੁਸਾਰ ਟੀਕਾਕਰਨ ਵਾਲੀਆਂ ਟੀਮਾਂ ਨੂੰ ਸਾਰੀਆਂ 12 ਥਾਵਾਂ ’ਤੇ ਟੀਕਾਕਰਨ ਵਾਲੀ ਥਾਂ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਡ੍ਰਾਈ ਰਨ ਦੇ ਪਹਿਲੇ ਪੜਾਅ ਦਾ ਜਾਇਜ਼ਾ ਲੈਣ ਲਈ ਸੁਪਰਵਾਈਜ਼ਰਾਂ ਦੀ ਟੀਮ ਵੀ ਨਿਯੁਕਤ ਕੀਤੀ ਗਈ ਹੈ ਤਾਂ ਜੋ ਐਸ.ਓ.ਪੀਜ਼ ਅਨੁਸਾਰ ਸਾਰੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਇਆ ਜਾ ਸਕੇ।

ਲਾਭਪਾਤਰੀਆਂ ਲਈ ਟੀਕਾਕਰਨ ਵਾਲੀਆਂ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਟੀਕਾਕਰਨ ਦੀ ਮਿਤੀ, ਸਮੇਂ ਅਤੇ ਸਥਾਨ ਅਤੇ ਪਛਾਣ ਕੀਤੇ ਤੇ ਟੀਕਾਕਰਨ ਵਾਲੀਆਂ ਥਾਵਾਂ ਨਾਲ ਜੁੜੇ ਏ.ਈ.ਐਫ.ਆਈ. ਮੈਨੇਜਮੈਂਟ ਸੈਂਟਰਾਂ ਬਾਰੇ ਜਾਣਕਾਰੀ ਦੇਣ ਲਈ ਐਸ.ਐਮ.ਐਸ. ਭੇਜਿਆ ਗਿਆ।

ਸ. ਸਿੱਧੂ ਨੇ ਕਿਹਾ ਕਿ 29 ਦਸੰਬਰ ਨੂੰ ਲਾਭਪਾਤਰੀਆਂ ਦੀਆਂ ਸੂਚੀਆਂ ਪਿ੍ਰੰਟ ਕਰਕੇੇ ਟੀਕਾਕਰਨ ਟੀਮਾਂ ਨੂੰ ਦਿੱਤੀਆਂ ਜਾਣਗੀਆਂ। ਲਾਭਪਾਤਰੀ ਨਿਰਧਾਰਤ ਥਾਂ ’ਤੇ ਪਹੁੰਚਣਗੇ ਅਤੇ ਪੋਰਟਲ ’ਤੇ ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਉਹ ਪ੍ਰਕਿਰਿਆ ਦੀ ਪਾਲਣਾ ਕਰਨਗੇ ਅਤੇ 30 ਮਿੰਟ ਤੱਕ ਇੰਤਜ਼ਾਰ ਕਰਨਗੇ। ਉਨ੍ਹਾਂ ਕਿਹਾ ਕਿ ਬਾਇਓਮੈਡੀਕਲ ਕੂੜੇ ਦੇ ਪ੍ਰਬੰਧਨ ਦੀ ਵਿਵਸਥਾ ਵੀ ਕੀਤੀ ਗਈ ਹੈ। 104 ਹੈਲਪਲਾਈਨ ’ਤੇ ਕਾਲ ਕਰਕੇ ਜਾਂਚ ਕੀਤੀ ਗਈ ਅਤੇ ਹੈਲਪਲਾਈਨ ਆਪਰੇਟਰਾਂ ਦੁਆਰਾ ਸਾਰੇ ਲਾਭਪਾਤਰੀਆਂ ਨੂੰ ਸਹੀ ਜਾਣਕਾਰੀ ਦਿੱਤੀ ਗਈ।         

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ