Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਬਲਬੀਰ ਸਿੱਧੂ ਨੇ 409 ਫਾਰਮਾਸਿਸਟਾਂ ਨੂੰੂ ਨਿਯੁਕਤੀ ਪੱਤਰ ਦਿੱਤੇ

January 01, 2021 07:57 PM

ਚੰਡੀਗੜ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 409 ਫਾਰਮੇਸੀ ਅਫਸਰਾਂ (ਫਾਰਮਾਸਿਸਟ) ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਜੋ ਕਿ ਰੈਗੂਲਰ ਅਧਾਰ ’ਤੇ ਚੁਣੇ ਗਏ ਹਨ। ਸ੍ਰੀ ਸਿੱਧੂ ਨੇ ਦੱਸਿਆ ਕਿ ਉਕਤ 409 ਉਮੀਦਵਾਰ ਵਿਭਾਗ ਵਿੱਚ ਨਿਯੁਕਤ ਕੀਤੇ ਜਾਣ  ਵਾਲੇ ਫਾਰਮੇਸੀ ਅਧਿਕਾਰੀਆਂ ਦੀਆਂ  482 ਮਨਜ਼ੂਰਸ਼ੁਦਾ ਅਸਾਮੀਆਂ  ਦਾ ਹਿੱਸਾ ਹਨ। ਇਹ ਪਹਿਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ  ਤਹਿਤ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਹ ਸਾਰੀਆਂ ਨਿਯੁਕਤੀਆਂ ਪਾਰਦਰਸ਼ੀ ਢੰਗ ਨਾਲ ਅਤੇ ਪੂਰੀ ਤਰਾਂ ਮੈਰਿਟ ਦੇ ਅਧਾਰ ’ਤੇ ਕੀਤੀਆਂ ਗਈਆਂ ਹਨ।
ਉਨਾਂ ਅੱਗੇ ਕਿਹਾ ਕਿ ਇਹਨਾਂ ਨਿਯੁਕਤੀਆਂ ਨਾਲ ਸਟਾਫ ਦੀ ਘਾਟ ਨੂੰ ਦੂਰ ਕੀਤਾ ਜਾਵੇਗਾ ਅਤੇ ਇਹ ਸਰਕਾਰੀ ਹਸਪਤਾਲਾਂ ਵਿੱਚ ਡਾਕਟਰੀ ਸੇਵਾਵਾਂ ਨੂੰ ਮਜਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ । ਉਨਾਂ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਲੋੜੀਂਦੇ ਡਾਕਟਰੀ ਉਪਕਰਣਾਂ ਰਾਹੀਂ ਬਿਹਤਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ।
ਸ੍ਰੀ ਬਲਬੀਰ ਸਿੱਧੂ ਨੇ ਨਵ- ਨਿਯੁਕਤ ਸਟਾਫ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨਾਂ ਕਿਹਾ ਕਿ ਉਨਾਂ(ਫਾਰਮਾਸਿਸਟਾਂ) ਸਾਰਿਆਂ ਨੂੰ ਨਿਰਸਵਾਰਥ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਸਿਹਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ ਸਿਹਤ ਵਿਭਾਗ ਵਿੱਚ ਮੁੱਖ ਮੰਤਰੀ ਦੀ ਘਰ ਘਰ ਰੋਜ਼ਗਾਰ ਯੋਜਨਾ  ਦੇ ਹਿੱਸੇ ਵਜੋਂ ਲਗਭਗ 7000 ਰੈਗੂਲਰ ਅਤੇ ਠੇਕਾ ਭਰਤੀ ਕੀਤੀ ਗਈ ਸੀ। ਇਨਾਂ ਵਿੱਚ ਸਪੈਸ਼ਲਿਸਟ ਡਾਕਟਰ, ਮੈਡੀਕਲ ਅਧਿਕਾਰੀ, ਡੈਂਟਲ ਅਧਿਕਾਰੀ, ਪੈਰਾ ਮੈਡੀਕਲ ਅਤੇ ਹੋਰ ਸਟਾਫ ਨੂੰ ਰੈਗੂਲਰ ਅਤੇ ਠੇਕਾ ਅਧਾਰ ਵਾਲੀ ਭਰਤੀ ਸ਼ਾਮਲ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਕਿਹਾ ਕਿ ਸਾਡਾ ਦੇਸ਼ ਪਿਛਲੇ 10 ਮਹੀਨਿਆਂ ਤੋਂ ਕੋਵਿਡ -19 ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਇਸ ਸੰਕਟ ਦੇ ਸਮੇਂ ਦੌਰਾਨ ਸਿਹਤ ਵਿਭਾਗ ਦੇ ਸਟਾਫ ਦੀਆਂ ਨਿਰਸਵਾਰਥ ਸੇਵਾਵਾਂ ਦੀ ਮਦਦ ਨਾਲ ਹੀ ਪੰਜਾਬ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣਾ ਸੰਭਵ ਹੋ ਸਕਿਆ ਹੈ। ਉਨਾਂ ਨਵੀਂ ਭਰਤੀ ਨੂੰ ਵਿਭਾਗ ਵਿੱਚ ਇਮਾਨਦਾਰੀ ਨਾਲ ਸੇਵਾ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ, ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਡਿਪਟੀ ਡਾਇਰੈਕਟਰ ਡਾ. ਹਰਿੰਦਰਪਾਲ ਸਿੰਘ, ਸੁਪਰਡੈਂਟ ਈ -5, ਸ੍ਰੀ ਸੰਜੇ ਗੁਪਤਾ, ਸਟੇਟ ਪ੍ਰੋਗਰਾਮ ਅਫਸਰ (ਆਈ.ਈ.ਸੀ. ਅਤੇ ਮੀਡੀਆ) ਸ਼ਿਵਿੰਦਰ ਸਹਿਦੇਵ, ਮਾਸ ਮੀਡੀਆ ਅਧਿਕਾਰੀ ਸ: ਗੁਰਮੀਤ ਸਿੰਘ ਰਾਣਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।     

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ