Wednesday, April 24, 2024

National

ਸੁਨੀਲ ਜਾਖੜ ਦੀ ਕੇਜਰੀਵਾਲ ਨੂੰ ਵੰਗਾਰ-ਡਰਾਮੇਬਾਜੀ ਬੰਦ ਕਰਕੇ ਪੰਜਾਬ ਵਰਗੇ ਖੇਤੀ ਬਿੱਲ ਲਾਗੂ ਕਰੋ

ਪੰਜਾਬ ਨਿਊਜ਼ ਐਕਸਪ੍ਰੈਸ | January 03, 2021 07:11 PM

ਚੰਡੀਗੜ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੇ ਸੰਘਰਸ਼ ਦੇ ਨਾਲ ਹੋਣ ਦੇ ਡਰਾਮੇ ਕਰਨ ਦੀ ਬਜਾਏ ਉਨਾਂ ਨੂੰ ਪੰਜਾਬ ਵਰਗੇ ਖੇਤੀ ਕਾਨੂੰਨ ਦਿੱਲੀ ਵਿਧਾਨ ਸਭਾ ਵਿਚ ਪਾਸ ਕਰਨ ਲਈ ਵੰਗਾਰਿਆ ਹੈ।
ਉਨਾਂ ਨੇ ਕਿਹਾ ਕਿ ਕਿਸਾਨ ਹਾਲੇ ਤੱਕ 2015 ਦਾ ਉਹ ਵਾਕਿਆ ਨਹੀਂ ਭੁੱਲੇ ਹਨ ਜਦ ਗਜਿੰਦਰ ਸਿੰਘ ਨਾਂਅ ਦੇ ਇਕ ਬੇਬਸ ਕਿਸਾਨ ਨੇ ਆਪ ਦੀ ਰੈਲੀ ਵਿਚ ਹੀ ਫਾਹਾ ਲੈ ਲਿਆ ਸੀ ਪਰ ਸ੍ਰੀ ਕੇਜਰੀਵਾਲ ਨੇ ਇਸ ਦੱਖਦਾਈ ਘਟਨਾ ਦੇ ਬਾਅਦ ਵੀ ਆਪਣਾ ਭਾਸ਼ਣ ਬੰਦ ਨਹੀਂ ਕੀਤਾ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਸ੍ਰੀ ਕੇਜਰੀਵਾਲ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਡਰਾਮੇਬਾਜੀ ਬੰਦ ਕਰਨ ਕਿਉਂਕਿ ਕਿਸਾਨਾਂ ਨੂੰ ਉਨਾਂ ਵੱਲੋਂ ਭੇਜੇ ਭੋਜਨ ਅਤੇ ਟੁਆਲਿਟ ਨਹੀਂ ਚਾਹੀਦੇ ਬਲਕਿ ਉਨਾਂ ਨੂੰ ਤਾਂ ਕਾਲੇ ਖੇਤੀ ਕਾਨੂੰਨਾਂ ਖਿਲਾਫ ਸਖ਼ਤ ਕਾਰਵਾਈ ਚਾਹੀਦੀ ਹੈ।
ਆਮ ਆਦਮੀ ਪਾਰਟੀ ਨੂੰ ਭਾਜਪਾ ਦੀ ਬੀ ਟੀਮ ਦੱਸਦਿਆਂ ਸ੍ਰੀ ਜਾਖੜ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਨਾਂ ਦੀ ਸਰਕਾਰ ਨੇ ਆਪਣੇ ਰਾਜ ਵਿਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਅਸਰ ਨੂੰ ਘੱਟ ਕਰਨ ਲਈ ਕੋਈ ਕਾਨੂੰਨ ਹਾਲੇ ਤੱਕ ਕਿਉਂ ਨਹੀਂ ਬਣਾਇਆ।
ਉਨਾਂ ਨੇ ਕਿਹਾ ਕਿ ਇਹ ਤਾਂ ਹਾਸੋਹੀਣੀ ਗੱਲ ਹੈ ਕਿ ਆਪਣੇ ਰਾਜ ਵਿਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਵਾਲਾ ਮੁੱਖ ਮੰਤਰੀ ਹੀ ਇੰਨਾਂ ਕਾਨੂੰਨਾਂ ਤੋਂ ਪੀੜਤ ਕਿਸਾਨਾਂ ਦਾ ਹਮਦਰਦ ਹੋਣ ਦਾ ਢੌਂਗ ਕਰ ਰਿਹਾ ਹੈ। ਉਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਕਾਲੇ ਕਾਨੂੰਨਾਂ ਤੋਂ ਮੁਕਤੀ ਚਾਹੀਦੀ ਹੈ ਨਾ ਕਿ ਕੋਈ ਹੋਰ ਮਦਦ।
ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ ਵਿਧਾਨ ਸਭਾ ਵਿਚ ਕਾਨੂੰਨ ਬਣਾ ਕੇ ਇਕ ਰਾਹ ਵਿਖਾਇਆ ਹੈ। ਉਨਾਂ ਨੇ ਪੁੱਛਿਆ ਕਿ ਸ੍ਰੀ ਕੇਜਰੀਵਾਲ ਨੂੰ ਕੋਣ ਰੋਕ ਰਿਹਾ ਹੈ ਜੋ ਉਹ ਪੰਜਾਬ ਵੱਲੋਂ ਬਣਾਏ ਕਾਨੂੰਨਾਂ ਵਰਗੇ ਕਾਨੂੰਨ ਦਿੱਲੀ ਵਿਚ ਨਹੀਂ ਬਣਾ ਰਹੇ ਹਨ।
ਸ੍ਰੀ ਜਾਖੜ ਨੇ ਦਿੱਲੀ ਤੇ ਮੁੱਖ ਮੰਤਰੀ ਵੱਲੋਂ ਫੈਲਾਏ ਜਾ ਰਹੇ ਉਸ ਝੂਠ ਲਈ ਵੀ ਉਨਾਂ ਦੀ ਨਿੰਦਾ ਕੀਤੀ ਜਿਸ ਵਿਚ ਉਹ ਆਖ ਰਹੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਭਾਰਤ ਸਰਕਾਰ ਦੀ ਕਮੇਟੀ ਵਿਚ ਸ਼ਾਮਿਲ ਸਨ ਜਿਸ ਨੇ ਖੇਤੀ ਸੁਧਾਰਾਂ ਤੇ ਚਰਚਾ ਕੀਤੀ। ਉਨਾਂ ਨੇ ਕਿਹਾ ਕਿ ਇਹ ਸਰਕਾਰੀ ਰਿਕਾਰਡ ਦਾ ਭਾਗ ਹੈ ਕਿ ਖੇਤੀ ਕਾਨੂੰਨ ਕਮੇਟੀ ਦੀ ਕਿਸੇ ਮੀਟਿੰਗ ਵਿਚ ਨਾ ਤਾਂ ਵਿਚਾਰੇ ਗਏ ਅਤੇ ਨਾ ਹੀ ਕਮੇਟੀ ਸਨਮੁੱਖ ਪੇਸ਼ ਕੀਤੇ ਗਏ। ਉਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਦਿਆਨਤਦਾਰੀ ਤੇ ਸੱਕ ਦਾ ਸਵਾਲ ਹੀ ਨਹੀਂ ਉਠਦਾ। ਉਨਾਂ ਨੇ ਇੰਨਾਂ ਦੋਸ਼ਾਂ ਨੂੰ ਅਧਾਰਹੀਣ ਦੱਸਿਆ ਕਿ ਮੁੱਖ ਮੰਤਰੀ ਕੇਂਦਰੀ ਗ੍ਰਹਿ ਮੰਤਰੀ ਨੂੰ ਈ.ਡੀ. ਕੇਸ਼ਾਂ ਦੇ ਸਬੰਧ ਵਿਚ ਮਿਲੇ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ