Saturday, April 27, 2024

National

ਪਟਵਾਰੀ ਤੇ ਜ਼ਿਲੇਦਾਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ 8 ਅਗਸਤ ਨੂੰ ਲਈ ਜਾਵੇਗੀ- ਰਮਨ ਬਹਿਲ

Punjab News Express | June 17, 2021 04:36 PM

ਚੰਡੀਗੜ:- ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰ. 01 ਆਫ 2021 ਰਾਹੀਂ ਪਟਵਾਰੀ,  ਜ਼ਿਲੇਦਾਰ,  ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੁਣ 08 ਅਗਸਤ 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ। 

ਉਨਾਂ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ ਪਹਿਲਾ ਐਲਾਨੇ ਪ੍ਰੋਗਰਾਮ ਅਨੁਸਾਰ 2 ਮਈ 2021 ਤਾਰੀਖ ਨਿਸ਼ਚਿਤ ਕੀਤੀ ਗਈ ਸੀ ਜੋ ਕੋਵਿਡ-19 ਦੀ ਦੂਜੀ ਲਹਿਰ ਦੇ ਕਾਰਨ ਪੰਜਾਬ ਸਰਕਾਰ ਦੀਆਂ ਕੋਵਿਡ-19 ਦੀਆਂ ਗਾਈਡਲਾਈਨਜ਼  ਦੇ ਮੱਦੇਨਜਰ ਮੁਲਤਵੀ ਕਰ ਦਿੱਤੀ ਗਈ ਸੀ। ਹੁਣ ਜਦੋਂ ਕੋਵਿਡ ਦੇ ਕੇਸਾਂ ਦੀ ਗਿਣਤੀ ਵਿੱਚ ਕਮੀ ਦਰਜ ਕੀਤੀ ਗਈ ਤਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸੁਯੋਗ ਅਗਵਾਈ ਤੇ ਸਰਕਾਰ ਦੀ ਘਰ-ਘਰ ਰੋਜਗਾਰ ਦੇਣ ਦੀ ਨੀਤੀ ਪ੍ਰਤੀ ਪ੍ਰਤੀਬੱਧਤਾ ਦੇ ਮੱਦੇਨਜ਼ਰ ਬੋਰਡ ਵਲੋਂ ਵੱਖ-ਵੱਖ ਅਸਾਮੀਆਂ ਲਿਖਤੀ ਪ੍ਰੀਖਿਆਵਾਂ ਲੈਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸ ਦੀ ਲੜੀ ਵਜੋਂ ਪਟਵਾਰੀ,  ਜਿਲੇਦਾਰ,  ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੁਣ 08 ਅਗਸਤ 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ