Tuesday, April 16, 2024

National

ਪਾਰਟੀ ਦੇ ਮਜ਼ਬੂਤੀ ਅਤੇ 2022 ਵਿਚ ਸਰਕਾਰ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਵਾਂਗੇ - ਹਰਚੰਦ ਸਿੰਘ ਬਰਸਟ*

PUNJAB NEWS EXPRESS | September 22, 2020 11:12 AM

ਚੰਡੀਗੜ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵਨਿਯੁਕਤ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸੂਬਾ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਸਮੂਹ ਵਲੰਟੀਅਰਾਂ ਦਾ ਧੰਨਵਾਦ ਕੀਤਾ।
ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਾਰਟੀ ਹਾਈਕਮਾਨ ਅਤੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸੌਂਪੀ ਗਈ ਸੂਬਾ ਜਨਰਲ ਸਕੱਤਰ ਦੀ ਜ਼ਿੰਮੇਦਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਕੇ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਆਪਣੇ ਅਹਿਮ ਯੋਗਦਾਨ ਨਿਭਾਵਾਂਗੇ।
ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਨੂੰ ਬਰਬਾਦੀ ਦੇ ਰਾਹ ‘ਤੇ ਲੈ ਕੇ ਜਾਣ ਵਾਲੇ ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਛੋਟੇ-ਵੱਡੇ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਨੂੰ ਪੂਰੀ ਤਰਾਂ ਖੋਖਲਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਅੱਜ ਪੰਜਾਬ ਦੇ ਹਲਾਤ ਅਜਿਹੇ ਬਣ ਗਏ ਹਨ ਕਿ ਪੰਜਾਬ ਦਾ ਹਰ ਵਰਗ ਕਿਸਾਨ, ਖੇਤ-ਮਜ਼ਦੂਰ, ਆੜਤੀ, ਦੁਕਾਨਦਾਰ, ਇੰਡਸਟਰੀ, ਟਰਾਂਸਪੋਰਟਰਾਂ, ਮੁਲਾਜ਼ਮਾਂ ਆਦਿ ਸੜਕਾਂ ‘ਤੇ ਆਪਣੇ ਜਾਇਜ਼ ਹੱਕਾਂ ਦੀ ਪੂਰਤੀ ਲਈ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ, ਜਿੰਨਾ ਦੀ ਰਾਜਾ ਅਮਰਿੰਦਰ ਸਿੰਘ ਨੇ ਜਾਇਜ਼ ਮੰਗਾਂ ਤਾਂ ਕੀ ਪੂਰੀਆਂ ਕਰਨੀਆਂ ਸਨ, ਉਲਟਾ ਉਨਾਂ ‘ਤੇ ਡਾਂਗਾਂ ਅਤੇ ਪਾਣੀ ਦੀਆਂ ਬੋਛਾਰਾ ਨਾਲ ਜ਼ੁਲਮ ਕੀਤਾ ਜਾ ਰਿਹਾ ਹੈ। ਉੱਥੇ ਹੀ ਆਮ ਆਦਮੀ ਪਾਰਟੀ ਪੰਜਾਬ ਵਿਚ ਆਪਣੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੀ ਹੋਈ ਇਨਾਂ ਤਾਨਾਸ਼ਾਹੀ ਸਰਕਾਰਾਂ ਦਾ ਡੱਟ ਕੇ ਪੂਰੇ ਪੰਜਾਬ ਵਿਚ ਹਰ ਵਰਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰ ਰਹੀ ਹੈ।
ਹਰਚੰਦ ਸਿੰਘ ਬਰਸਟ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਬਾਰੇ ਕਿਹਾ ਕਿ ਕਾਂਗਰਸ ਇਸ ਤਾਨਾਸ਼ਾਹੀ ਫ਼ਰਮਾਨ ਦੀ ਸਾਜ਼ਿਸ਼ ਵਿੱਚ ਭਾਜਪਾ ਅਤੇ ਅਕਾਲੀ ਦਲ ਜਿੰਨੀ ਹੀ ਗੁਨਾਹਗਾਰ ਹੈ, ਜੇਕਰ ਕਾਂਗਰਸ ਨੇ ਪਹਿਲਾਂ ਹੀ ਬੈਠਕਾਂ ਵਿੱਚ ਬਿਲ ਬਣਦੇ ਸਮੇਂ ਵਿਰੋਧ ਕੀਤਾ ਹੁੰਦਾ ਤਾਂ ਇਹ ਪਾਸ ਹੋਣਾ ਤਾਂ ਦੂਰ ਇਹ ਬਿਲ ਸੰਸਦ ਵਿੱਚ ਪੇਸ਼ ਹੀ ਨਹੀਂ ਹੋਇਆ ਹੁੰਦਾ, ਪਰੰਤੂ ਕਾਂਗਰਸ ਕੇਵਲ ਕਿਸਾਨਾਂ ਨਾਲ ਧੋਖਾ ਕਰਨਾ ਹੀ ਜਾਣਦੀ ਹੈ ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ