Thursday, May 09, 2024

National

ਦੀਵਾਲੀ ਤੋਂ ਪਹਿਲਾਂ ਕੇਂਦਰੀ ਮੁਲਾਜ਼ਮਾਂ ਤੇ ਸੂਬਿਆਂ ਨੂੰ ਕੇਂਦਰ ਸਰਕਾਰ ਦਾ ਤੋਹਫ਼ਾ

PUNJAB NEWS EXPRESS | October 13, 2020 01:50 PM

ਨਵੀਂ ਦਿੱਲੀ:ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਸੋਮਵਾਰ ਨੂੰ ਖਪਤਕਾਰਾਂ ਦੇ ਖਰਚਿਆਂ ਨੂੰ ਵਧਾਉਣ ਲਈ ਐਲਟੀਸੀ ਦੇ ਤਹਿਤ ਨਕਦ ਵਾਊਚਰ ਸਕੀਮ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਲੀਵ ਟ੍ਰੈਵਲ ਕਨਸੈਸ਼ਨ (ਐਲਟੀਸੀ) ਦੇ ਸਬੰਧ ਵਿੱਚ ਇੱਕ ਵਿਸ਼ੇਸ ਐਲਾਨ ਕੀਤਾ ਹੈ। ਇਸ ਦੇ ਤਹਿਤ ਕੇਂਦਰੀ ਕਰਮਚਾਰੀਆਂ ਨੂੰ 4 ਸਾਲਾਂ ਵਿੱਚ ਇੱਕ ਵਾਰ ਐਲਟੀਸੀ ਦਾ ਲਾਭ ਦਿੱਤਾ ਜਾਵੇਗਾ।  ਇੱਕ ਐਲਟੀਸੀ ਉਨ੍ਹਾਂ ਨੂੰ ਭਾਰਤ ਵਿੱਤ ਕਿਤੇ ਵੀ ਘੁੰਮਣ ਲਈ ਅਤੇ ਇੱਕ ਹੋਮਟਾਊਨ ਜਾਣ ਲਈ ਦਿੱਤਾ ਜਾਵੇਗਾ। ਭਾਰਤ ਵਿੱਚ ਕਿਤੇ ਹੋਰ ਘੁੰਮਣ ਦੀ ਸਥਿਤੀ ਵਿੱਚ ਹੋਮਟਾਊਨ ਜਾਣ ਲਈ ਦੋ ਵਾਰ ਐਲਟੀਸੀ ਦਾ ਲਾਭ ਦਿੱਤਾ ਜਾਵੇਗਾ।
ਇਸ ਯੋਜਨਾ ਦੇ ਤਹਿਤ ਕਰਮਚਾਰੀਆਂ ਨੂੰ ਸਕੇਲ ਅਤੇ ਰੈਂਕ ਦੇ ਆਧਾਰ 'ਤੇ ਹਵਾਈ ਜਾਂ ਰੇਲ ਯਾਤਰਾ ਲਈ ਭੁਗਤਾਨ ਕੀਤਾ ਜਾਵੇਗਾ । ਇਸ ਤੋਂ ਇਲਾਵਾ 10 ਦਿਨਾਂ ਦੀ ਛੁੱਟੀ (ਤਨਖ਼ਾਹ + ਡੀਏ) ਦੀ ਵਿਵਸਥਾ ਵੀ ਹੋਵੇਗੀ।
ਕੇਂਦਰੀ ਕਰਮਚਾਰੀਆਂ ਵੱਲੋਂ ਇਨ੍ਹਾਂ ਵਿਕਲਪਾਂ ਨੂੰ ਚੁਣੇ ਜਾਣ ਦੀ ਸਥਿਤੀ ਵਿੱਚ ਸਰਕਾਰ 'ਤੇ 5, 675 ਕਰੋੜ ਰੁਪਏ ਦਾ ਬੋਝ ਪਏਗਾ। ਜਨਤਕ ਖੇਤਰ ਦੇ ਬੈਂਕ ਅਤੇ ਸਰਕਾਰੀ ਕੰਪਨੀਆਂ ਦੇ ਮੁਲਾਜ਼ਮ ਇਸ ਦਾ ਲਾਭ ਲੈ ਸਕਦੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਏਟੀਸੀ ਟਿਕਟਾਂ ਵਾਲੇ ਸੂਬੇ ਦੇ ਕਰਮਚਾਰੀ ਅਤੇ ਨਿੱਜੀ ਖੇਤਰ ਦੇ ਕਰਮਚਰੀਆਂ ਨੂੰ ਵੀ ਟੈਕਸ ਛੋਟ ਦਾ ਲਾਭ ਮਿਲੇਗਾ। ਅਜਿਹੀ ਸਥਿਤੀ ਵਿੱਚ ਜੇ ਸੂਬਾ ਸਰਕਾਰਾਂ ਜਾਂ ਨਿੱਜੀ ਕੰਪਨੀਆਂ ਅਜਿਹਾ ਐਲਾਨ ਕਰਦੀਆਂ ਹਨ ਤਾਂ ਉਨ੍ਹਾਂ ਦੇ ਕਰਮਚਾਰੀਆਂ ਨੂੰ ਟੈਕਸ ਛੋਟ ਦਾ ਇਹ ਲਾਭ ਮਿਲੇਗਾ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ