Saturday, October 31, 2020
ਤਾਜਾ ਖਬਰਾਂ
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਛੇ ਹੋਰ ਜ਼ਿਲਿਆਂ ਦੇ ‘ਅੰਬੈਸਡਰ ਆਫ਼ ਹੋਪ‘ ਦੇ ਜੇਤੂਆਂ ਨੂੰ ਐਪਲ ਆਈਪੈਡ, ਲੈਪਟਾਪ, ਐਂਡਰਾਇਡ ਟੈਬਲੇਟ ਨਾਲ ਕੀਤਾ ਸਨਮਾਨਤਕੈਪਟਨ ਅਮਰਿੰਦਰ ਸਿੰਘ ਵਲੋਂ ਉੱਘੇ ਪੱਤਰਕਾਰ ਸੁਰਿੰਦਰ ਅਵਸਥੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾਮੁੱਖ ਮੰਤਰੀ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਦਿਆਂ ਪੰਜਾਬ ਪੁਲਿਸ ਵੱਲੋਂ 6 ਵਰਿਆਂ ਦੀ ਦਲਿਤ ਬੱਚੀ ਦੇ ਜਬਰ-ਜਿਨਾਹ ਤੇ ਕਤਲ ਮਾਮਲੇ ’ਚ 10 ਦਿਨਾਂ ਤੋਂ ਵੀ ਘੱਟ ਸਮੇਂ ’ਚ ਚਲਾਨ ਪੇਸ਼ ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ: ਸਾਧੂ ਸਿੰਘ ਧਰਮਸੋਤਸਿੱਖਿਆ ਵਿਭਾਗ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ ਦੀਕਸ਼ਾ ਐਪ ਦੀ ਟ੍ਰੇਨਿਗ ਤੋਂ ਛੋਟ ਦੇਣ ਦਾ ਫੈਸਲਾਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਹੋਵੇ; ਅਰੁਨਾ ਚੌਧਰੀ ਨੇ ਵਿਭਾਗੀ ਮੁਖੀਆਂ ਨੂੰ ਦਿੱਤੇ ਨਿਰਦੇਸ਼

National

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਵੱਲੋਂ ਸ਼ੁਰੂ ਕੀਤੇ 'ਸਮਾਰਟ ਵਿਲੇਜ ਮੁਹਿੰਮ' ਦੇ ਦੂਜੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਮਿਲਣਗੇ 121 ਕਰੋੜ ਰੁਪਏ

PUNJAB NEWS EXPRESS | October 17, 2020 02:09 PM

ਪਟਿਆਲਾ:ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਰਾਹੁਲ ਗਾਂਧੀ ਨਾਲ ਸਾਂਝੇ ਤੌਰ 'ਤੇ ਪੰਜਾਬ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਆਨ-ਲਾਈਨ ਅਰੰਭੇ 'ਸਮਾਰਟ ਵਿਲੇਜ ਮੁਹਿੰਮ' ਦੇ ਦੂਜੇ ਪੜਾਅ ਤਹਿਤ ਅੱਜ ਪਟਿਆਲਾ ਜ਼ਿਲ੍ਹੇ 'ਚ 121 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਮੁੱਢ ਬੰਨ੍ਹਿਆ ਗਿਆ। ਜ਼ਿਲ੍ਹੇ ਦੇ 9 ਬਲਾਕਾਂ 'ਚ 2959 ਵਿਕਾਸ ਕਾਰਜਾਂ ਨੂੰ ਇਸ ਰਾਸ਼ੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਸਥਾਨਕ ਮਿੰਨੀ ਸਕੱਤਰੇਤ ਮੀਟਿੰਗ ਹਾਲ ਵਿਖੇ ਮੁਹਿੰਮ ਦੇ ਦੂਜੇ ਪੜਾਅ ਨਾਲ ਵੀਡੀਓ ਕਾਨਫ਼ਰੰਸ ਜ਼ਰੀਏ ਜੁੜਨ ਵਾਲੇ ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ 'ਚ ਪੀ.ਆਰ.ਟੀ.ਸੀ ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਸੰਤ ਬਾਂਗਾ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਸੰਤੋਖ ਸਿੰਘ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਪਨਗਰੇਨ ਦੇ ਡਾਇਰੈਕਟਰ ਸ੍ਰੀ ਰਜਨੀਸ਼ ਸੌਰੀ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਦਿਹਾਤੀ ਪ੍ਰਧਾਨ ਸ੍ਰੀ ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਕਿਰਨ ਢਿਲੋਂ, ਯੂਥ ਕਾਂਗਰਸ ਦਿਹਾਤੀ ਪ੍ਰਧਾਨ ਸ੍ਰੀ ਸੰਜੀਵ ਸ਼ਰਮਾ ਸ਼ਾਮਲ ਸਨ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ 'ਚ ਸਮਾਰਟ ਵਿਲੇਜ ਮੁਹਿੰਮ ਦੇ ਦੂਸਰੇ ਪੜਾਅ ਦੀ ਵਿਸਥਾਰਤ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਮੁੱਖ ਮੰਤਰੀ ਨਾਲ ਪੰਜਾਬ ਦੇ ਮਾਝਾ, ਮਾਲਵਾ ਤੇ ਦੁਆਬਾ ਜ਼ੋਨਾਂ 'ਚੋਂ ਜੁੜੇ ਤਿੰਨ ਸਰਪੰਚਾਂ ਵਿੱਚੋਂ ਇੱਕ ਪਟਿਆਲਾ ਦੇ ਪਿੰਡ ਦੌਣ ਕਲਾਂ ਦੇ ਬਲਬੀਰ ਸਿੰਘ ਢੀਂਡਸਾ ਵੀ ਸਨ ਜਿਨ੍ਹਾਂ ਨੇ ਸ੍ਰੀ ਗਾਂਧੀ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਮਾਰਟ ਵਿਲੇਜ ਮੁਹਿੰਮ ਦੇ ਪਹਿਲੇ ਪੜਾਅ ਨਾਲ ਆਪਣੇ ਪਿੰਡ ਨੂੰ ਮਿਲੇ ਫ਼ਾਇਦੇ ਅਤੇ ਦੂਜੇ ਪੜਾਅ ਤਹਿਤ ਕੀਤੇ ਜਾਣ ਵਾਲੇ ਕੰਮਾਂ ਦੀ ਤਰਜੀਹ ਬਾਰੇ ਸੰਖੇਪ ਵਿੱਚ ਦੱਸਿਆ। ਡਾ. ਯਾਦਵ ਨੇ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਤਹਿਤ ਵੱਖ-ਵੱਖ ਬਲਾਕਾਂ ਨੂੰ ਮਿਲਣ ਵਾਲੇ ਲਾਭ ਦੀ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਪਟਿਆਲਾ ਬਲਾਕ 'ਚ 12.88 ਕਰੋੜ ਦੀ ਲਾਗਤ ਨਾਲ 239 ਵਿਕਾਸ ਕਾਰਜ, ਭੁਨਰਹੇੜੀ ਬਲਾਕ 'ਚ 12.25 ਕਰੋੜ ਰੁਪਏ ਦੀ ਲਾਗਤ ਨਾਲ 307 ਵਿਕਾਸ ਕੰਮ, ਸਨੌਰ ਬਲਾਕ 'ਚ 10.75 ਕਰੋੜ ਰੁਪਏ ਦੀ ਲਾਗਤ ਨਾਲ 390 ਕਾਰਜ, ਸਮਾਣਾ ਬਲਾਕ 'ਚ 12 ਕਰੋੜ ਰੁਪਏ ਦੀ ਲਾਗਤ ਨਾਲ 414 ਵਿਕਾਸ ਕਾਰਜ, ਪਾਤੜਾਂ ਬਲਾਕ 'ਚ 14 ਕਰੋੜ ਰੁਪਏ ਦੀ ਲਾਗਤ ਨਾਲ 492 ਵਿਕਾਸ ਕਾਰਜ, ਨਾਭਾ ਬਲਾਕ 'ਚ 20.12 ਕਰੋੜ ਰੁਪਏ ਦੀ ਲਾਗਤ ਨਾਲ 405 ਵਿਕਾਸ ਕਾਰਜ, ਰਾਜਪੁਰਾ ਬਲਾਕ 'ਚ 15 ਕਰੋੜ ਰੁਪਏ ਦੀ ਲਾਗਤ ਨਾਲ 355 ਵਿਕਾਸ ਕਾਰਜ, ਘਨੌਰ ਬਲਾਕ 'ਚ 12 ਕਰੋੜ ਰੁਪਏ ਦੀ ਲਾਗਤ ਨਾਲ 195 ਵਿਕਾਸ ਕਾਰਜ, ਸ਼ੰਭੂ ਕਲਾਂ ਬਲਾਕ 'ਚ 12 ਕਰੋੜ ਰੁਪਏ ਦੀ ਲਾਗਤ ਨਾਲ 162 ਵਿਕਾਸ ਕਾਰਜ ਮੁਕੰਮਲ ਕਰਵਾਕੇ ਪਿੰਡਾਂ ਨੂੰ ਸਮਾਰਟ ਬਣਾਉਣ ਦਾ ਟੀਚਾ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਅੱਜ ਆਨ-ਲਾਈਨ ਸ਼ੁਰੂਆਤ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਮਾਜਰੀ ਅਕਾਲੀਆਂ 'ਚ ਗਲੀਆਂ ਤੇ ਨਾਲੀਆਂ, ਗੱਜੂਮਾਜਰਾ 'ਚ ਗੰਦੇ ਪਾਣੀ ਦੀ ਨਿਕਾਸੀ, ਦੌਣ ਕਲਾਂ 'ਚ ਸਰਕਾਰੀ ਐਲੀਮੈਂਟਰੀ ਸਕੂਲ ਦੇ ਕਮਰੇ, ਭੁਨਰਹੇੜੀ 'ਚ ਗੰਦੇ ਪਾਣੀ ਦੀ ਨਿਕਾਸੀ, ਪਬਰੀ 'ਚ ਗਲੀਆਂ ਤੇ ਨਾਲੀਆਂ, ਓਕਸੀ ਸੈਣੀਆਂ 'ਚ ਗੰਦੇ ਪਾਣੀ ਦੀ ਨਿਕਾਸੀ, ਸ਼ੇਰਗੜ੍ਹ 'ਚ ਸਕੂਲ ਦੀ ਇਮਾਰਤ ਅਤੇ ਅਚਲ ਪਿੰਡ 'ਚ ਸਰਕਾਰੀ ਸਕੂਲ ਦੀ ਇਮਾਰਤ ਦਾ ਕਾਰਜ ਵਿੱਢਿਆ ਗਿਆ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ 117 ਪੰਚਾਇਤਾਂ 'ਚ ਸ੍ਰੀ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਆਨ-ਲਾਈਨ ਹਾਜ਼ਰ 'ਚ ਵਿਕਾਸ ਕੰਮਾਂ ਦੀ ਦਿੱਲੀ ਤੋਂ ਕਰਵਾਈ ਗਈ ਸ਼ੁਰੂਆਤ ਤਹਿਤ ਵਿਕਾਸ ਕਾਰਜਾਂ ਦਾ ਆਰੰਭ ਕੀਤਾ ਗਿਆ। ਇਨ੍ਹਾਂ ਪੰਚਾਇਤਾਂ ਨੂੰ ਵੱਖ-ਵੱਖ ਸੂਚਨਾ ਤਕਨੀਕਾਂ ਜ਼ਰੀਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਰਾਹੁਲ ਗਾਂਧੀ ਦੇ ਇਸ ਆਨ-ਲਾਈਨ ਪ੍ਰੋਗਰਾਮ ਨਾਲ ਜੋੜਿਆ ਗਿਆ ਸੀ।
ਇਸ ਮੌਕੇ ਸਹਾਇਕ ਕਮਿਸ਼ਨ ਜਨਰਲ ਡਾ. ਇਸਮਤ ਵਿਜੈ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ.) ਸ. ਜਗਨੂਰ ਸਿੰਘ ਗਰੇਵਾਲ, ਡੀ.ਡੀ.ਪੀ.ਓ. ਸ. ਸੁਰਿੰਦਰ ਸਿੰਘ ਢਿਲੋਂ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀ.ਈ.ਓ. ਸ. ਰੂਪ ਸਿੰਘ, ਸਰਪੰਚ ਬਲਵਿੰਦਰ ਸਿੰਘ ਢੀਂਗੀ ਵੀ ਮੌਜੂਦ ਸਨ।

Have something to say? Post your comment

National

ਦਿੱਲੀ 'ਚ ਅਜੇ ਨਹੀਂ ਖੁੱਲ੍ਹਣਗੇ ਸਕੂਲ : ਮਨੀਸ਼ ਸਿਸੋਦੀਆ

ਭਾਜਪਾ ਸੰਸਦ ਮੈਂਬਰ ਵੱਲੋਂ ਦਾਇਰ ਮਾਣਹਾਨੀ ਕੇਸ 'ਚ ਅਰਵਿੰਦ ਕੇਜਰੀਵਾਲ ਬਰੀ

ਪ੍ਰਧਾਨ ਮੰਤਰੀ ਆਪਣੇ ਭਾਸ਼ਣਾਂ 'ਚ ਬੇਰੁਜ਼ਗਾਰੀ ਬਾਰੇ ਕੁਝ ਨਹੀਂ ਬੋਲਦੇ : ਰਾਹੁਲ ਗਾਂਧੀ

ਕਾਂਗਰਸ ਦੀ ਸਰਕਾਰ ਨੇ ਕੀਤਾ ਸੂਬੇ ਦਾ ਵਿਨਾਸ਼ : ਅਣਖੀ

ਕੇਰਲ ਸਬਜ਼ੀਆਂ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਵਾਲਾ ਪਹਿਲਾ ਸੂਬਾ ਬਣਿਆ

ਅਨਲਾਕ-5 ਦੇ ਦਿਸ਼ਾ ਨਿਰਦੇਸ਼ 30 ਨਵੰਬਰ ਤੱਕ ਰਹਿਣਗੇ ਜਾਰੀ

ਹਾਥਰਸ ਕਾਂਡ : ਇਲਾਹਾਬਾਦ ਹਾਈ ਕੋਰਟ ਕਰੇ ਸੀਬੀਆਈ ਜਾਂਚ ਦੀ ਨਿਗਰਾਨੀ : ਸੁਪਰੀਮ ਕੋਰਟ

ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਦੇਸ਼ ਭਰ 'ਚ ਚੱਕਾ ਜਾਮ ਕਰਨ ਦਾ ਐਲਾਨ

ਬਿਹਾਰ : ਪਹਿਲੇ ਗੇੜ੍ਹ ਦੀਆਂ 71 ਸੀਟਾਂ 'ਤੇ ਵੋਟਿੰਗ ਜਾਰੀ, ਕਈ ਬੂਥਾਂ 'ਤੇ ਈਵੀਐਮ ਖਰਾਬ

ਮੋਦੀ, ਅੰਡਾਨੀ ਤੇ ਅੰਬਾਨੀ ਦੇ ਪਿੰਡ ਪੱਧਰ 'ਤੇ ਫੂਕੇ ਗਏ ਪੁਤਲੇ