Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਮੋਦੀ ਸਰਕਾਰ ਅਮਨ ਤੇ ਕਾਨੂੰਨ ਦੇ ਬਹਾਨੇ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਚਾਹੁੰਦੀ ਹੈ : ਬਾਸਰਕੇ

PUNJAB NEWS EXPRESS | October 19, 2020 03:55 PM

ਅੰਮ੍ਰਿਤਸਰ:ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸਾਬਕ ਜਨਰਲ ਸਕੱਤਰ ਇੰਦਰਜੀਤ ਸਿੰਘ ਬਾਸਰਕੇ ਨੇ ਕਿਹਾ ਮੋਦੀ ਸਰਕਾਰ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਨੌਟੰਕੀ ਹਮਲਾ ਕਰਵਾ ਕੇ ਅਮਨ ਤੇ ਕਾਨੂੰਨ ਕਾਇਮ ਰੱਖਣ ਦੇ ਬਹਾਨੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਚਾਹੁੰਦੀ ਹੈ ਤਾਂ ਕਿ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਿਆ ਜਾ ਸਕੇ ਉਨਾਂ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਅਸ਼ਵਨੀ ਸ਼ਰਮਾ ਦੀ ਗੱਡੀ ਤੇ ਹੋਏ ਹਮਲੇ ਦੇ ਮੱਦੇਨਜ਼ਰ ਸੂਬੇ ਦੀ ਅਮਨ ਕਾਨੂੰਨ ਦੀ ਵਿਵਸਥਾ ਵਿੱਚ ਵਿਘਨ ਪਾਉਣ ਦੀ ਮਨਸਾ ਨਾਲ ਭੜਕਾਊ ਕਾਰਵਾਈਆਂ ਕਰਕੇ ਪੰਜਾਬ ਦੇ ਹਾਲਾਤ ਖਰਾਬ ਕਰਨਾ ਚਾਹੁੰਦੀ ਹੈ। ਉਨਾਂ ਕਿਹਾ ਕਿ ਭਾਜਪਾ ਬੇਤੁਕੀ ਬਿਆਨਬਾਜੀ ਕਰਕੇ ਪੰਜਾਬ ਕਾਂਗਰਸ ਖਿਲਾਫ ਨਿਰ ਆਧਾਰ ਦੋਸ਼ ਲਗਾ ਰਹੀ ਹੈ ਜਿਸ ਤੋਂ ਜਾਪਦਾ ਹੈ ਕਿ ਸੂਬਾ ਭਾਜਪਾ ਪ੍ਰਧਾਨ ਆਪਣੀ ਪਾਰਟੀ ਦੇ ਹਿੱਤਾਂ ਦੀ ਖਾਤਰ ਕੂੜਪਧਾਰ ਫੈਲਾਉਣ ਲਈ ਪੱਬਾਂ ਭਾਰ ਹੋਏ ਫਿਰਦੇ ਹਨ ਅਜਿਹੀਆਂ ਕਾਰਵਾਈਆਂ ਦਾ ਸਪੱਸ਼ਟ ਮਨੋਰਥ ਖੇਤੀ ਕਾਨੂੰਨਾਂ ਬਾਰੇ ਭਾਜਪਾ ਖਿਲਾਫ਼ ਕਿਸਾਨਾਂ ਵਿੱਚ ਪੈਂਦਾ ਹੋਏ ਰੋਹ ਤੋਂ ਲੋਕਾਂ ਦਾ ਧਿਆਨ ਹਟਾਉਣਾ ਹੈ। ਬਾਸਰਕੇ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੇਲੇ ਪੰਜਾਬ ਵਿੱਚ ਬਹੁਤ ਵੱਡੀਆ ਵੱਡੀਆ ਮੰਦ ਭਾਗੀ ਘਟਨਾਵਾਂ ਵਾਪਰੀਆਂ ਤੇ ਪੰਜਾਬ ਦੇ ਗਵਰਨਰ ਨੇ ਕਦੇ ਅਜਿਹੇ ਸਖਤ ਕਦਮ ਨਹੀਂ ਚੁੱਕੇ ਜੋ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹੋਏ ਨੌਟੰਕੀ ਹਮਲੇ ਦੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੋਂ ਰਿਪੋਰਟ ਤਲਬ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਹਨ ਇਸ ਤੋਂ ਸਪੱਸ਼ਟ ਪਤਾ ਲੱਗਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਵਾਸਤੇ ਪੰਜਾਬ ਵਿੱਚ ਅਮਨ ਕਾਨੂੰਨ ਦੇ ਬਹਾਨੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਚਾਹੁੰਦੀ ਹੈ। ਬਾਸਰਕੇ ਨੇ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਕੁਚਲਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬੀਆਂ ਦਾ ਇਤਿਹਾਸ ਪੜ੍ਹ ਲੈਣ ਕਿ ਇਹ ਦਬਾਇਆਂ ਦੱਬੇ ਨਹੀਂ ਜਾਣਗੇ ਅਤੇ ਜੇਕਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਭੰਗ ਕਰ ਕੇ ਰਾਸ਼ਟਰਰਪਤੀ ਰਾਜ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬ ਦੇ ਲੋਕ ਮੂੰਹ ਤੋੜ ਜਵਾਬ ਦੇਣਗੇ।  ਇਸ ਮੌਕੇ ਅਵਤਾਰ ਸਿੰਘ ਛੀਨਾ, ਸੁਖਦੇਵ ਸਿੰਘ ਸੁੱਖ ਬੋਪਾਰਾਏ, ਦਵਾਰਕਾ ਪ੍ਰਸ਼ਾਦ ਧਵਨ, ਸ਼ਮਸ਼ੇਰ ਸਿੰਘ ਸ਼ੇਰਾ ਅਤੇ ਰਜਿੰਦਰ ਸਿੰਘ ਬੱਬਲ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ