Thursday, April 25, 2024

National

ਰਾਹੁਲ ਗਾਂਧੀ ਨੇ ਕੋਰੋਨਾ ਨਾਲ ਹੋਈਆਂ ਮੌਤਾਂ ਸਬੰਧੀ ਸਰਕਾਰ 'ਤੇ ਸਾਧਿਆ ਨਿਸ਼ਾਨਾ

PUNJAB NEWS EXPRESS | October 20, 2020 11:50 AM

ਨਵੀਂ ਦਿੱਲੀ:ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਭਾਰਤ ਦੀ ਜੀਡੀਪੀ ਵਾਧੇ ਦਰ 'ਚ ਜ਼ਿਆਦਾ ਗਿਰਾਵਟ ਦੇ ਅਨੁਮਾਨ ਅਤੇ ਪ੍ਰਤੀ 10 ਲੱਖ ਆਬਾਦੀ 'ਤੇ ਕੋਰੋਨਾ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ।
ਦੱਸਦਾ ਬਣਦਾ ਹੈ ਕਿ ਏਸ਼ੀਆ ਦੇ ਕਈ ਦੇਸ਼ਾਂ ਦੇ ਮੁਕਾਬਲੇ ਭਾਰਤ ਦੀ ਜੀਡੀਪੀ ਵਾਧੇ ਦਰ 'ਚ ਜ਼ਿਆਦਾ ਗਿਰਾਵਟ ਆਈ ਹੈ । ਉਨ੍ਹਾਂ ਨੇ ਆਈਐਮਐਫ ਅਤੇ ਕੁਝ ਸਰੋਤਾਂ ਦਾ ਹਵਾਲਾ ਦਿੰਦੇ ਹੋਏ ਟਵਿੱਟਰ 'ਤੇ ਕੁਝ ਅੰਕੜੇ ਸਾਂਝੇ ਕਰਦੇ ਹੋਏ ਕਿਹਾ, ''ਅਰਥ ਵਿਵਸਥਾ ਨੂੰ ਕਿਵੇਂ ਪੂਰੀ ਤਰ੍ਹਾਂ ਨਸ਼ਟ ਕੀਤਾ ਗਿਆ ਅਤੇ ਤੇਜ਼ੀ ਨਾਲ ਇੰਨੇ ਜ਼ਿਆਦਾ ਲੋਕ (ਕੋਰੋਨਾ ਨਾਲ) ਪੀੜਤ ਹੋਏ ਗਏ ।'' ਕਾਂਗਰਸ ਨੇਤਾ ਨੇ ਜੋ ਅੰਕੜੇ ਸਾਂਝੇ ਕੀਤੇ, ਉਨ੍ਹਾਂ ਅਨੁਸਾਰ, ਮੌਜੂਦਾ ਵਿੱਤ ਸਾਲ 'ਚ ਭਾਰਤ ਦੀ ਜੀਡੀਪੀ ਵਾਧਾ ਦਰ 10.30 ਫੀਸਦੀ ਰਹਿਣ ਦਾ ਅਨੁਮਾਨ ਹੈ, ਜੋ ਇੰਡੋਨੇਸ਼ੀਆ, ਪਾਕਿਸਤਾਨ, ਮਲੇਸ਼ੀਆ, ਥਾਈਲੈਂਡ, ਅਫਗਾਨਿਸਤਾਨ ਅਤੇ ਕੁਝ ਹੋਰ ਏਸ਼ੀਆਈ ਦੇਸ਼ਾਂ ਦੀ ਤੁਲਨਾ 'ਚ ਵਧ ਵੱਡੀ ਗਿਰਾਵਟ ਹੋਵੇਗੀ । ਇਨ੍ਹਾਂ ਅੰਕੜਿਆਂ 'ਚ ਇਹ ਵੀ ਦਰਸਾਇਆ ਗਿਆ ਹੈ ਕਿ ਪ੍ਰਤੀ 10 ਲੱਖ ਆਬਾਦੀ 'ਤੇ ਕੋਵਿਡ-19 ਨਾਲ ਹੋਣ ਵਾਲੀਆਂ ਮੌਤਾਂ ਦੇ ਮਾਮਲੇ 'ਚ ਭਾਰਤ ਚੀਨ, ਪਾਕਿਸਤਾਨ, ਬੰਗਲਾਦੇਸ਼, ਇੰਡੋਨੇਸ਼ੀਆ ਅਤੇ ਕਈ ਹੋਰ ਦੇਸ਼ਾਂ ਤੋਂ ਅੱਗੇ ਹੈ ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ