Friday, April 26, 2024

National

ਕੈਪਟਨ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ : ਡਾ. ਮੰਜੂ ਬਾਂਸਲ

PUNJAB NEWS EXPRESS | October 21, 2020 01:30 PM

ਮੌੜ ਮੰਡੀ:ਸੂਬੇ ਦੀ ਕੈਂਪਟਨ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ ਸਖ਼ਤ ਸਟੈਂਡ ਲੈਂਦੇ ਹੋਏ ਵਿਧਾਨ ਸਭਾ 'ਚ ਬਿੱਲ ਪਾਸ ਕਰ ਕੇ ਇੱਕ ਵਾਰ ਫਿਰ ਕਿਸਾਨ ਹਿਤੈਂਸੀ ਹੋਣ ਦਾ ਸਬੂਤ ਦੇ ਦਿੱਤਾ ਹੈ। ਜਿਸਦੇ ਚਲਦੇ ਅੱਜ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ਼ ਡਾ. ਮੰਜੂ ਬਾਂਸਲ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਮਾਰਕਿਟ ਦਫ਼ਤਰ ਮੌੜ ਵਿਖੇ ਲੱਡੂ ਵੰਡ ਕੇ ਖੁਸ਼ੀ ਦਾ ਇਜਹਾਰ ਕੀਤਾ। ਇਸ ਮੌਕੇ ਡਾ. ਮੰਜੂ ਬਾਂਸਲ ਨੇ ਬੋਲਦੇ ਹੋਏ ਕਿਹਾ ਕਿ ਪਾਣੀਆਂ ਦੇ ਰਾਖੇ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਕੁਰਸੀ ਨੂੰ ਦਾਅ 'ਤੇ ਲਗਾ ਕੇ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਦੇ ਹੋਏ ਕਿਸਾਨਾਂ ਦੇ ਹੱਕ 'ਚ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸ਼ਪੱਸਟ ਕਰ ਦਿੱਤਾ ਸੀ ਕਿ ਇਹ ਲੜਾਈ ਸਾਡੇ ਵਜੂਦ ਦੀ ਲੜਾਈ ਹੈ ਅਤੇ ਉਹ ਅੰਤ ਤੱਕ ਕਿਸਾਨਾਂ ਦੀ ਰਾਖੀ ਲਈ ਲੜਾਈ ਲੜਦੇ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਹੀ ਕਿਸਾਨਾਂ ਦੇ ਹਿੱਤਾਂ ਲਈ ਖੜੀ ਹੈ, ਜਿਸ ਦੇ ਤਹਿਤ ਸਰਕਾਰ ਨੇ ਬਿੱਲ ਪਾਸ ਕੀਤੇ ਹਨ ਕਿ ਜੇਕਰ ਕੋਈ ਕਾਰਪੋਰੇਟ, ਕੰਪਨੀ ਜਾਂ ਸੰਸਥਾ ਐਮਐਸਪੀ ਤੋਂ ਹੇਠਾਂ  ਕਿਸਾਨ ਨੂੰ ਖੇਤੀ ਉਤਪਾਦ ਵੇਚਣ ਲਈ ਮਜਬੂਰ ਕਰਦਾ ਹੈ, ਤਾਂ ਅਜਿਹੇ ਵਿਅਕਤੀਆਂ ਖ਼ਿਲਾਫ ਤਿੰਨ ਸਾਲ ਦੀ ਕੈਦ ਦੀ ਸਜਾ ਹੋਵੇਗੀ, ਜਮਾਂਖੋਰੀ ਅਤੇ ਕਾਲਾਬਜ਼ਾਰੀ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਹੋਵੇਗੀ ਅਤੇ ਤੀਸਰਾ ਬਿੱਲ ਮੁੱਲ ਐਸ਼ੋਰੈਂਸ ਅਤੇ ਫਾਰਮ ਸੇਵਾਵਾਂ ਬਿੱਲ 2020 ਦੇ ਤਹਿਤ ਕਿਸਾਨਾਂ ਦਾ ਸਮਝੋਤਾ ਦੇ ਤਹਿਤ ਖਪਤਕਾਰਾਂ ਨੂੰ ਅਨਾਜ਼ ਦੀ ਜਮ੍ਹਾਂਖੋਰੀ ਅਤੇ ਕਾਲਾਬਜ਼ਾਰੀ ਤੋਂ ਬਚਾਏਗਾ ਅਤੇ ਕਿਸਾਨ ਤੇ ਖੇਤ ਮਜਦੂਰਾਂ ਦੀ ਰੋਜ਼ੀ ਰੋਟੀ ਦੀ ਰੱਖਿਆ ਕਰੇਗਾ। ਇਸ ਤੋਂ ਇਲਾਵਾ ਢਾਈ ਏਕੜ ਤੱਕ ਕਿਸੇ ਵੀ ਕਿਸਾਨ ਦੀ ਕੁਰਕੀ ਨਹੀ ਹੋਵੇਗੀ। ਉਨ੍ਹਾਂ ਕਿਸਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੂਬੇ ਦੀ ਕਿਸਾਨੀ ਨੂੰ ਬਚਾਉਣ ਲਈ ਉਹ ਲਗਾਤਾਰ ਸੜਕਾਂ 'ਤੇ ਬੈਠ ਕੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਇਸ ਮੌਕੇ ਚੇਅਰਮੈਨ ਬੋਘਾ ਸਿੰਘ ਘੁੰਮਣ, ਵਾਈਸ ਚੇਅਰਮੈਨ ਵਿਜੈ ਸਿੰਗਲਾ, ਸਾਬਕਾ ਪ੍ਰਧਾਨ ਕਰਨੈਲ ਸਿੰਘ, ਯੂਥ ਕਾਂਗਰਸ ਦੇ ਸੁਖਦੀਪ ਸਿੰਘ ਰਾਮਨਗਰ, ਬਲਾਕ ਸੰਮਤੀ ਦੇ ਚੇਅਰਮੈਨ ਸ਼ਰਨਜੀਤ ਕੌਰ, ਵਾਈਸ ਚੇਅਰਮੈਨ ਕੁਲਜੀਤ ਕੌਰ, ਬਲਾਕ ਪ੍ਰਧਾਨ ਰਾਜਿੰਦਰ ਸਿੰਘ ਜੋਧਪੁਰ, ਸਾਬਕਾ ਪ੍ਰਧਾਨ ਰਾਜੇਸ਼ ਜੈਨ, ਅੰਗਰੇਜ਼ ਸਿੰਘ ਸਰਪੰਚ, ਮਲਕੀਤ ਖਾਨ ਸਰਪੰਚ, ਸਤਨਾਮ ਸਿੰਘ ਸਰਪੰਚ, ਜਗਦੀਸ਼ ਸਿੰਘ ਸਰਪੰਚ, ਮੇਜਰ ਸਿੰਘ ਸਰਪੰਚ ਸਵੈਂਚ, ਇਕਬਾਲ ਸਿੰਘ ਸਰਪੰਚ, ਟੇਕ ਸਿੰਘ ਸਰਪੰਚ, ਬਿੰਦਰ ਸਿੰਘ ਬਿੱਲਾ, ਹਰਦੀਪ ਸਿੰਘ ਰਾਏਖਾਨਾ, ਗੁਰਪ੍ਰੀਤ ਸਿੰਘ ਸਾਬਕਾ ਸਰਪੰਚ, ਅੰਗਰੇਜ਼ ਸਿੰਘ ਕੋਟਲੀ, ਜਨਕ ਸਿੰਘ ਸਾਬਕਾ ਸਰਪੰਚ, ਰਿਟਾ. ਸੁਪਰਡੈਂਟ ਤਰਸੇਮ ਗਰਗ, ਮੱਖਣ ਮੰਗਲਾ, ਤੀਰਥ ਰਾਮ ਸਿੰਗਲਾ, ਅੰਮ੍ਰਿਤਪਾਲ ਕੱਦੂ, ਵਰਿੰਦਰ ਕੁਮਾਰ ਬੋਘਾ, ਸੂਬਾ ਸੈਕਟਰੀ ਗੋਪਾਲ ਕ੍ਰਿਸਨ ਗੋਇਲ ਤੋਂ ਇਲਾਵਾ ਭਾਰੀ ਗਿਣਤੀ 'ਚ ਕਿਸਾਨ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ