Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਆਈਆਈਟੀ ਰੋਪੜ ਨੂੰ ਕੀਤਾ ਦੇਸ਼ ਨੂੰ ਸਮਰਪਿਤ

PUNJAB NEWS EXPRESS | October 23, 2020 02:52 PM

ਰੂਪਨਗਰ:ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਅੱਜ ਆਈ. ਆਈ.ਟੀ ਰੋਪੜ ਦੇ ਸਥਾਈ ਕੈਂਪਸ ਨੂੰ ਦੇਸ਼ ਨੂੰ ਸਮਰਪਿਤ ਕਰ ਦਿੱਤਾ। ਉਦਘਾਟਨ ਸਮਾਗਮ ਆਨਲਾਈਨ ਮੋਡ ਰਾਹੀਂ ਰਾਜ ਮੰਤਰੀ, ਸਿੱਖਿਆ ਮੰਤਰਾਲੇ, ਸ੍ਰੀ ਸੰਜੇ ਧੋਤਰੇ ਦੀ ਹਾਜ਼ਰੀ ਵਿਚ ਹੋਇਆ।
ਇਸ ਮੌਕੇ ਸ਼੍ਰੀ ਅਮਿਤ ਖਰੇ, ਸਕੱਤਰ, ਉੱਚ ਸਿੱਖਿਆ, ਸਿੱਖਿਆ ਮੰਤਰਾਲੇ, ਭਾਰਤ ਸਰਕਾਰ, ਆਈ. ਆਈ. ਟੀ. ਰੋਪੜ ਦੇ ਡਾਇਰੈਕਟਰ ਪ੍ਰੋਫੈਸਰ ਸਰਿਤ ਕੁਮਾਰ ਦਾਸ ਅਤੇ ਆਈ. ਆਈ. ਟੀ ਰੋਪੜ ਦੇ ਰਜਿਸਟਰਾਰ ਸ੍ਰੀ ਰਵਿੰਦਰ ਕੁਮਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ। ਮੰਤਰੀ ਜੀ ਨੇ ਨਵੇਂ ਬਣੇ ਸਥਾਈ ਕੈਂਪਸ ਦਾ ਆਨਲਾਈਨ ਮੋਡ ਰਾਹੀਂ ਉਦਘਾਟਨ ਕੀਤਾ ਅਤੇ ਕੈਂਪਸ ਦੀ ਵੀਡੀਓ ਰਾਹੀਂ ਇਸ ਦੀਆਂ ਵੱਖ-ਵੱਖ ਇਮਾਰਤਾਂ ਅਤੇ ਪ੍ਰਯੋਗਸ਼ਾਲਾਵਾਂ ਦੀ ਪੂਰੀ ਝਲਕ ਲਈ ਅਤੇ ਜਾਣਕਾਰੀ ਪ੍ਰਾਪਤ ਕੀਤੀ।
ਸ਼੍ਰੀ ਰਮੇਸ਼ ਪੋਖਰਿਆਲ 'ਨਿਸ਼ਾਂਕ' ਨੇ ਆਈ. ਆਈ. ਟੀ ਰੋਪੜ ਦੇ ਸਮੂਹ ਭਾਈਚਾਰੇ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਦੇਸ਼ ਨੂੰ ਵਿਸ਼ਵ ਪੱਧਰ ਤੇ ਇੱਕ ਮਜ਼ਬੂਤ ਅਤੇ ਜੀਵੰਤ ਰਾਸ਼ਟਰ ਵਿਚ ਬਦਲਣ ਵੱਲ ਕਦਮ ਚੁੱਕਣ। ਮਾਨਯੋਗ ਮੰਤਰੀ ਜੀ ਨੇ ਨਵੀਨਤਾ ਅਤੇ ਖੋਜ 'ਤੇ ਨਿਰੰਤਰ ਧਿਆਨ ਕੇਂਦਰਿਤ ਕਰਕੇ ਆਈ. ਆਈ. ਟੀ ਰੋਪੜ ਵੱਲੋਂ ''ਮੇਕ ਇਨ ਇੰਡੀਆ'' ਪਹਿਲਕਦਮ ਵੱਲ ਚੁੱਕੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ।ਮਾਨਯੋਗ ਮੰਤਰੀ ਜੀ ਨੇ ਨਵੇਂ ਬਣੇ ਸਥਾਈ ਕੈਂਪਸ ਦਾ ਆਨਲਾਈਨ ਮੋਡ ਰਾਹੀਂ ਉਦਘਾਟਨ ਕੀਤਾ ਅਤੇ ਕੈਂਪਸ ਦੀ ਵੀਡੀਓ ਰਾਹੀਂ ਇਸ ਦੀਆਂ ਵੱਖ-ਵੱਖ ਇਮਾਰਤਾਂ ਅਤੇ ਪ੍ਰਯੋਗਸ਼ਾਲਾਵਾਂ ਦੀ ਪੂਰੀ ਝਲਕ ਲਈ ਅਤੇ ਜਾਣਕਾਰੀ ਪ੍ਰਾਪਤ ਕੀਤੀ। ਰਮੇਸ਼ ਪੋਖਰਿਆਲ 'ਨਿਸ਼ਾਂਕ' ਨੇ ਆਈ. ਆਈ. ਟੀ ਰੋਪੜ ਦੇ ਸਮੂਹ ਭਾਈਚਾਰੇ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਦੇਸ਼ ਨੂੰ ਵਿਸ਼ਵ ਪੱਧਰ ਤੇ ਇੱਕ ਮਜ਼ਬੂਤ ਅਤੇ ਜੀਵੰਤ ਰਾਸ਼ਟਰ ਵਿਚ ਬਦਲਣ ਵੱਲ ਕਦਮ ਚੁੱਕਣ।
ਮੰਤਰੀ ਜੀ ਨੇ ਨਵੀਨਤਾ ਅਤੇ ਖੋਜ 'ਤੇ ਨਿਰੰਤਰ ਧਿਆਨ ਕੇਂਦਰਿਤ ਕਰਕੇ ਆਈ. ਆਈ. ਟੀ ਰੋਪੜ ਵੱਲੋਂ “ਮੇਕ ਇਨ ਇੰਡੀਆ“ ਪਹਿਲਕਦਮ ਵੱਲ ਚੁੱਕੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਆਈ. ਆਈ. ਟੀ ਰੋਪੜ ਦੇ ਨਿਰਦੇਸ਼ਕ ਪ੍ਰੋਫੈਸਰ ਸਰਿਤ ਕੁਮਾਰ ਦਾਸ ਨੇ ਸੰਸਥਾਨ ਦੀ ਇੱਕ ਦਹਾਕੇ ਦੀ ਸਫਲਤਾ ਦੀ ਕਹਾਣੀ ਨੂੰ ਹਾਜ਼ਰੀਨਾਂ ਅਤੇ ਮੁੱਖ ਮਹਿਮਾਨ ਨਾਲ ਸਾਂਝਾ ਕੀਤਾ, ਜੋ ਕੈਂਪਸ ਮਾਸਟਰ ਪਲਾਨ ਦੀ ਇੱਕ ਜ਼ਰੂਰੀ ਵਿਸ਼ੇਸ਼ਤਾ ਰਹੀ ਹੈ।
ਉਨ੍ਹਾਂ ਗਰੀਨ ਕੈਂਪਸ ਦਾ ਇੱਕ ਵੀਡੀਓ ਵੀ ਸਾਂਝਾ ਕੀਤਾ ਜਿਸ ਵਿਚ ਸੌਰ ਊਰਜਾ, ਵਾਤਾਵਰਣ ਦੇ ਅਨੁਕੂਲ ਲਘੂਕਰਣ ਵਿਕਲਪ, ਕੁਸ਼ਲ ਜਲ ਪ੍ਰਬੰਧਨ, ਸਾਫ ਰਹਿੰਦ ਖੂਹੰਦ ਪ੍ਰਬੰਧਨ ਤਕਨੀਕਾਂ, ਸਿਫਰ ਡਿਸਚਾਰਜ ਅਤੇ ਕਈ ਹੋਰ ਉਪਾਅ ਸਹਿਤ ਵੱਖ-ਵੱਖ ਸਥਿਰਤਾ ਸੁਵਿਧਾਵਾਂ ਤੇ ਕਾਫੀ ਜ਼ੋਰ ਦਿੱਤਾ ਗਿਆ ਹੈ। ਆਈ. ਆਈ. ਟੀ ਰੋਪੜ ਕੈਂਪਸ ਨੇ ਕੈਂਪਸ ਮਾਸਟਰ ਪਲਾਨ ਲਈ ਇੰਟੀਗਰੇਟਡ ਹੈਬੀਟੇਟ ਅਸੈਸਮੈਂਟ ਫਾਰ ਲਾਰਜ ਡਿਵੈਲਪਮੈਂਟ (ਗਰੀਹਾ ਐਲ ਡੀ) ਲਈ 5-ਸਟਾਰ ਗ੍ਰੀਨ ਰੇਟਿੰਗ ਪ੍ਰਾਪਤ ਕੀਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ