Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਮੋਦੀ, ਅੰਬਾਨੀ ਤੇ ਅਡਾਨੀ ਦੇ ਆਤਮਕੱਦ ਬੁੱਤ ਨੂੰ ਕੀਤਾ ਅੱਗ ਹਵਾਲੇ

PUNJAB NEWS EXPRESS | October 26, 2020 01:00 PM

ਮੌੜ ਮੰਡੀ:ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ 'ਤੇ ਅੱਜ ਬਲਾਕ ਮੌੜ ਵੱਲੋਂ ਪੰਜਾਬ ਖੇਤ ਮਜਦੂਰ ਯੂਨੀਅਨ, ਨੌਜਵਾਨ ਤੇ ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸਹਿਯੋਗ ਨਾਲ ਹਜ਼ਾਰਾਂ ਦੀ ਤਦਾਦ 'ਚ ਇਕੱਤਰ ਹੋਏ ਕਿਸਾਨਾਂ ਨੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੌੜ ਦੇ ਗਰਾਂਊਡ 'ਚ ਬਦੀ ਦਾ ਪ੍ਰਤੀਕ ਸਾਮਰਾਜੀ ਕੰਪਨੀਆਂ, ਕਾਰਪੋਰੇਟ ਘਰਾਣੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਤਮਕੱਦ ਬੁੱਤ ਨੂੰ ਅੱਗ ਦੇ ਹਵਾਲੇ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਭਰਵੀਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਿਲਾ ਕਾਰਜਕਾਰਨੀ  ਪ੍ਰਧਾਨ ਰਾਜਵਿੰਦਰ ਸਿੰਘ ਰਾਜੂ, ਦਰਸ਼ਨ ਸਿੰਘ ਮਾਈਸਰਖਾਨਾ ਅਤੇ ਨੌਜਵਾਨ ਭਾਰਤ ਸਭਾ ਦੇ ਸਰਬਜੀਤ ਸਿੰਘ ਮੌੜ ਨੇ ਬੋਲਦੇ ਹੋਏ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥ ਦੇਣ ਲਈ ਕਿਸਾਨ ਵਿਰੋਧੀ ਕਾਨੂੰਨ ਬਣਾ ਦਿੱਤੇ ਹਨ ਅਤੇ ਇਹਨਾਂ ਕਾਨੂੰਨਾਂ ਨਾਲ ਅਜਿਹੇ ਹਾਲਾਤ ਪੈਦਾ ਹੋਣਗੇ, ਕਿਉਂਕਿ ਕੇਂਦਰ ਸਰਕਾਰ ਦੇ ਬਣਾਏ ਖੇਤੀ ਕਾਨੂੰਨਾਂ ਨਾਲ ਦੇਸ਼ 'ਚੋ ਮੰਡੀ ਵਿਵਸਥਾ ਖਤਮ ਹੋਣ ਦੇ ਨਾਲ ਨਾਲ ਫ਼ਸਲਾਂ ਦੀ ਐਮਐਸਪੀ ਵੀ ਖਤਮ ਹੋ ਜਾਵੇਗੀ, ਜਿਸ ਨਾਲ ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਕਾਰਪੋਰੇਟ ਘਰਾਣਿਆ ਦੇ ਮੁਥਾਜ ਹੋ
ਜਾਵੇਗਾ। ਜਿਸ ਕਰਕੇ ਕਿਸਾਨਾਂ ਨੂੰ ਆਪਣੀਆਂ ਜਮੀਨਾਂ ਛੱਡਣ ਲਈ ਮਜਬੂਰ ਕਰ ਦਿੱਤਾ ਜਾਵੇਗਾ। ਜਿਲ੍ਹਾ ਜਨਰਲ ਸਕੱਤਰ  ਹਰਜਿੰਦਰ ਸਿੰਘ ਬੱਗੀ ਨੇ ਬੋਲਦੇ ਹੋਏ ਕਿਹਾ ਕਿ ਸੰਘਰਸ਼ ਨੂੰ ਕੁੱਝ ਸਮਾਂ ਤਾਂ ਲੱਗ ਸਕਦਾ ਹੈ, ਪੰ੍ਰਤੂ ਤਾਨਾਸ਼ਾਹੀ ਮੋਦੀ ਸਰਕਾਰ ਦਾ ਇਹ ਭਲੇਖਾ ਜਰੂਰ ਦੂਰ ਹੋਵੇਗਾ, ਕਿ ਇਹ ਜੰਮੂ ਕਸ਼ਮੀਰ ਨਹੀ ਜਿੱਥੇ 370 ਧਾਰਾ ਤੋੜ ਦਿੱਤੀ ਹੈ,  ਸਗੋਂ ਇਹ ਪੰਜਾਬ ਦੇ ਕਿਸਾਨ ਹਨ, ਜੋ ਮੋਦੀ ਸਰਕਾਰ ਨੇ ਨੱਕ 'ਚ ਦਮ ਕਰ ਦੇਣਗੇ। ਜਿਸਦੇ ਤਹਿਤ ਹੀ ਅੱਜ ਬਦੀ ਦਾ ਪ੍ਰਤੀਕ ਮੋਦੀ, ਅੰਬਾਨੀ ਅਤੇ ਅਡਾਨੀ ਦਾ ਪੁਤਲਾ ਸਾੜਿਆ ਗਿਆ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸਾਨ ਇਹਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਹਟੇਗੀ, ਭਾਵੇਂ ਕੁਰਬਾਨੀਆਂ ਕਿਉਂ ਨਾ ਦੇਣੀਆਂ ਪੈਣ। ਇਸ ਮੌਕੇ ਪਿੰਡ ਮੌੜ ਖੁਰਦ ਵਾਸੀਆਂ ਵੱਲੋਂ ਇੱਕਤਰ ਹੋਏ ਕਿਸਾਨਾਂ ਲਈ ਲੰਗਰ ਆਦਿ ਦਾ ਪ੍ਰਬੰਧ ਕੀਤਾ ਗਿਆ।
ਇਸ ਮੌਕੇ ਨਾਟਕ ਲੌਕਡਾਊਨ ਪੇਸ਼ ਕੀਤਾ ਗਿਆ। ਇਸ ਮੌਕੇ ਜਸਵੀਰ ਸਿੰਘ ਬੁਰਜ ਸੇਮਾਂ, ਅਮਿਤੋਜ ਮੋੜ, ਗੁਰਭਗਤ ਸਿੰਘ ਮੌੜ ਖੁਰਦ, ਜਸਪਾਲ ਸਿੰਘ ਬੋਹੜ, ਟੀਐਸਯੂ ਦੇ ਗੁਰਮੇਲ ਸਿੰਘ ਭਾਗੂ, ਜਰਨੈਲ ਸਿੰਘ ਚਨਾਰਥਲ, ਰਵੀ ਸ਼ਰਮਾਂ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਕਿਸਾਨ ਅਤੇ ਕਿਸਾਨ ਔਰਤਾਂ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ