Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦੁਸਹਿਰੇ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਅਰਥੀ ਫੂਕੀ ਗਈ

PUNJAB NEWS EXPRESS | October 26, 2020 01:02 PM

ਮਹਿਲ ਕਲਾਂ:ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ 30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਪਿੰਡ ਸਹਿਜੜਾ ਵਿਖੇ ਰਾਵਣ ਅਤੇ ਕੁੰਭਕਰਨ ਦੇ ਪੁਤਲੇ ਫੂਕਣ ਦੀ ਬਜਾਏ ਪ੍ਰਧਾਨ ਮੰਤਰੀ ਮੋਦੀ ਦਾ ਅਰਥੀ ਫੂਕ ਮੁਜ਼ਾਹਰਾ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨ ਵਿਰੋਧੀ ਤਿੰਨ ਲਿਆਂਦੇ ਖੇਤੀ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ, ਬਲਾਕ ਪ੍ਰਧਾਨ ਜਗਪਾਲ ਸਿੰਘ ਧਾਲੀਵਾਲ, ਇਕਾਈ ਪ੍ਰਧਾਨ ਕੁਲਦੀਪ ਸਿੰਘ ਬਾਜਵਾ ਬੀਕੇਯੂ ਡਕੌਂਦਾ ਦੇ ਅਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਸੀਰਾ ਬਲਵੀਰ ਸਿੰਘ ਜਗਤਾਰ ਸਿੰਘ ਤਾਰੀ ਨੰਬਰਦਾਰ ਬਲਵੀਰ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਜਗਸੀਰ ਸਿੰਘ ਸਹਿਜੜਾ ਗੁਰਦੇਵ ਸਿੰਘ ਬੱਸੀਆਂ ਵਾਲੇ ਅਤੇ ਚਮਕੌਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਚੋਣਾਂ ਦੌਰਾਨ ਕਿਸਾਨਾਂ ਸਿਰ ਚੜ੍ਹੇ ਸਾਰੇ ਕਰਜ਼ ਮਾਫ ਕਰਨ ਅਤੇ ਜਿਣਸਾਂ ਦੇ ਭਾਅ ਡਾ ਸਵਾਮੀਨਾਥਨ ਕਮੇਟੀ  ਦੀਆਂ ਸਿਫ਼ਾਰਸ਼ਾਂ ਅਨੁਸਾਰ ਲਾਗੂ ਕਰਨ ਦਾ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਪਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਤੋਂ ਕਰਨੇ ਕੀ ਸੀ ਸਗੋਂ ਕਾਰਪੋਰੇਟ ਘਰਾਣਿਆਂ ਪੱਖੀ ਕਾਨੂੰਨ ਬਣਾ ਕੇ ਤਿੰਨ ਕਿਸਾਨ ਵਿਰੋਧੀ ਕਾਨੂੰਨ ਲਿਆ ਕਿ ਕਿਸਾਨਾਂ ਨੂੰ ਸਰਮਾਏਦਾਰਾਂ ਦਾ ਗਲਾਮ ਬਣਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਰ ਤਰ੍ਹਾਂ ਦਾ ਹੱਥਕੰਡਾ ਵਰਤ ਕੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੀ  ਉਨ੍ਹਾਂ ਕਿਹਾ ਕਿ ਕਾਂਗਰਸ ਅਕਾਲੀ ਦਲ ਅਤੇ ਆਮ ਆਦਮੀ ਪਾਰਟੀਆਂ ਕਦੇ ਕਿਸਾਨ ਹਤੈਸ਼ੀ  ਨਹੀਂ ਹੋ ਸਕਦੀਆਂ ਕਿਉਂਕਿ ਕਿਸਾਨਾਂ ਦੇ ਸੰਘਰਸ਼ ਵਿਚ ਬੈਠਣ ਦੀ ਬਜਾਏ ਆਪਣੇ ਪੱਧਰ ਤੇ ਨਵੇਂ ਨਵੇਂ ਪ੍ਰੋਗਰਾਮ ਦੇ ਕੇ ਰਾਜਨੀਤੀ ਰੋਟੀਆਂ ਸੇਕਣ ਤੇ ਤੁਲੀਆਂ ਹੋਈਆਂ ਹਨ ਉਨ੍ਹਾਂ ਕਿਹਾ ਕਿ ਜਥੇਬੰਦੀਆਂ ਦਾ ਸੰਘਰਸ਼ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਮਜਬੂਰ ਕਰਕੇ ਰੱਖ ਦੇਵੇਗਾ ਉਨ੍ਹਾਂ ਸਮੂਹ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਅਤੇ ਔਰਤਾਂ ਨੂੰ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਸਹਿਜੜਾ ਦੇ ਪ੍ਰਧਾਨ ਜਸਵੀਰ ਸਿੰਘ ਬਾਜਵਾ, ਰਾਜ ਕੁਮਾਰ, ਦਵਿੰਦਰ ਸਿੰਘ ਧਾਲੀਵਾਲ, ਜੋਰਾ ਸਿੰਘ ਬਾਜਵਾ, ਮਹਿੰਦਰ ਸਿੰਘ ਨੰਬਰਦਾਰ ਮੁਖਤਿਆਰ ਸਿੰਘ, ਗੁਲਜਾਰ ਸਿੰਘ, ਪੰਡਤ ਹਰਵਿੰਦਰ ਸਿੰਘ, ਜਗਸੀਰ ਸਿੰਘ ਧਾਲੀਵਾਲ, ਹਰਦੀਪ ਸਿੰਘ ਤੇ ਕੁਲਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਕਿਸਾਨ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ