Tuesday, April 16, 2024

National

ਬਿਹਾਰ ਚੋਣਾਂ 'ਚ ਸਿਆਸੀ ਘੜਮੱਸ : ਚਿਰਾਗ ਪਾਸਵਾਨ ਵੱਲੋਂ ਭਾਜਪਾ ਤੇ ਲੋਕ ਜਨ ਸ਼ਕਤੀ ਪਾਰਟੀ ਦੇ ਸਮਰਥਕਾਂ ਨੂੰ ਇੱਕ-ਦੂਜੇ ਨੂੰ ਵੋਟਾਂ ਪਾਉਣ ਦੀ ਅਪੀਲ

PUNJAB NEWS EXPRESS | October 26, 2020 01:05 PM

ਪਟਨਾ: ਦੋ ਦਿਨ ਬਾਅਦ 28 ਅਕਤੂਬਰ ਨੂੰ ਬਿਹਾਰ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਸਿਆਸੀ ਪਾਰਟੀਆਂ ਦਾ  ਹੁਣ ਚੋਣ ਪ੍ਰਚਾਰ ਵਿੱਚ ਪੂਰਾ ਜ਼ੋਰ ਲੱਗਾ ਹੋਇਆ ਹੈ।
ਪਾਰਟੀਆਂ ਦੇ ਨੇਤਾਵਾਂ ਦੀਆਂ  ਟਿੱਪਣੀਆਂ ਕੁਰੱਖ਼ਤ ਹੁੰਦੀਆਂ ਜਾ ਰਹੀਆਂ ਹਨ। ਇਸ ਦੌਰਾਨ ਲੋਕ ਜਨ ਸ਼ਕਤੀ ਪਾਰਟੀ ਦੇ ਚਿਰਾਗ ਪਾਸਵਾਨ ਨੇ ਸਿੱਧੇ ਤੌਰ 'ਤੇ ਭਾਜਪਾ ਸਮਰਥਕਾਂ ਨੂੰ ਅਪੀਲ ਕਰ ਦਿੱਤੀ ਹੈ ਕਿ ਉਹ ਜਨ ਸ਼ਕਤੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ, ਕਿਉਂਕਿ ਲੋਕ ਜਨ ਸ਼ਕਤੀ ਪਾਰਟੀ ਦੇ ਸਮਰਥਕ ਭਾਜਪਾ ਨੂੰ ਵੋਟਾਂ ਪਾਉਣਗੇ।
ਇਸੇ ਤਰ੍ਹਾਂ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਸਥਿਤੀ ਹੋਰ ਵੀ ਖ਼ਰਾਬ ਹੋ ਗਈ ਹੈ। ਇਸ ਦੌਰਾਨ ਤਜੱਸਵੀ ਯਾਦਵ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਿਤਿਸ਼ ਕੁਮਾਰ ਹੁਣ ਥੱਕ ਗਏ ਹਨ ਤੇ ਉਹ ਸਰਕਾਰ ਚਲਾਉਣ ਜੋਗੇ ਨਹੀਂ ਹਨ।
ਨਿਤਿਸ਼ ਦੀ ਰੈਲੀ ਵਿੱਚ ਉਨ੍ਹਾਂ ਦੇ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਵੀ ਲੱਗੇ, ਜਿਸ ਕਾਰਨ ਨਿਤਿਸ਼ ਕੁਮਾਰ ਨੂੰ ਆਪਣਾ ਭਾਸ਼ਣ ਰੋਕਣਾ ਪਿਆ ਤੇ ਉਨ੍ਹਾਂ ਕਿਹ ਕਿ ਇੱਥੇ ਮੁਰਦਾਬਾਦ ਦੇ ਨਾਅਰੇ ਕਿਉਂ ਲਗਾਉਂਦੇ ਹੋ, ਜਿਸ ਦੀ ਜ਼ਿੰਦਾਬਾਦ ਕਰਦੇ ਹੋ, ਉਸ ਦੀ ਸੁਣੋ।
ਮੀਡੀਆ ਰਿਪੋਰਟਾਂ ਦੱਸਦੀਆਂ ਹਨ ਕਿ ਬਿਹਾਰ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਚੋਣ ਪ੍ਰਚਾਰ ਦੌਰਾਨ ਮਰਿਆਦਾਵਾਂ ਨੂੰ ਉਲੰਘਣ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਕਿਹੜਾ ਆਗੂ ਕਿਸ ਤਰ੍ਹਾਂ ਦੀ ਭਾਸ਼ਾ ਵਰਤੇ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਦੱਸਣਾ ਬਣਦਾ ਹੈ ਕਿ ਬਿਹਾਰ ਵਿੱਚ ਪਹਿਲੇ ਗੇੜ ਦੀਆਂ ਵੋਟਾਂ 28 ਅਕਤੂਬਰ ਨੂੰ ਪੈਣਗੀਆਂ।
ਸੂਬੇ ਦੇ ਲੋਕ ਆਗੂਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਅਤੇ ਨਿੱਤ ਬਦਲਦੇ ਬਿਆਨਾਂ ਕਾਰਨ ਦੁਚਿੱਤੀ ਵਿੱਚ ਹਨ। ਨਿਤਿਸ਼ ਕੁਮਾਰ ਵੀ ਜੋ 15 ਸਾਲ ਤੋਂ ਸੂਬੇ ਦੇ ਮੁੱਖ ਮੰਤਰੀ ਹਨ ਵੀ ਲੋਕਾਂ ਤੋਂ ਵੋਟਾਂ ਲੈਣ ਲਈ ਉਨ੍ਹਾਂ ਨੂੰ ਕੀਤੇ ਵਿਕਾਸ ਦੀ ਕੋਈ ਹੋਰ ਠੋਸ ਦਲੀਲ ਨਹੀਂ ਦੇ ਪਾ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ