Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਲਈ ਭਾਜਪਾ ਨੇ ਖੇਡਿਆ ਦਲਿਤ ਪੱਤਾ : ਗੜ੍ਹੀ

PUNJAB NEWS EXPRESS | October 26, 2020 01:14 PM

ਬੰਗਾ:ਬਹੁਜਨ ਸਮਾਜ ਪਾਰਟੀ ਵਲੋਂ ਕਿਸਾਨ ਅੰਦੋਲਨ ਦਾ ਸਾਥ ਨਿਭਾਉਣ ਲਈ ਆਪਣੇ ਅਹਿਦ ਦੀ ਜੋਸ਼ੋ ਖਰੋਸ਼ ਨਾਲ ਮੁੜ ਪ੍ਰੋੜਤਾ ਕੀਤੀ ਗਈ। ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਸਪਾ ਦਾ ਕੇਡਰ ਕਿਸਾਨਾਂ ਦੇ ਇਸ ਅੰਦੋਲਨ ਲਈ ਮੋਹਰੀ ਕਤਾਰ 'ਚ ਖੜ੍ਹਾ ਹੈ। ਉਹ ਬਹਿਰਾਮ ਦੇ ਟੋਲ ਪਲਾਜ਼ਾ 'ਤੇ ਕਿਸਾਨ ਜੱਥੇਬੰਦੀਆਂ ਵਲੋਂ ਚੱਲ ਰਹੇ ਨਿਰੰਤਰ ਧਰਨੇ 'ਚ ਆਪਣੀ ਟੀਮ ਨਾਲ ਸ਼ਾਮਲ ਹੋਏ ਸਨ। ਉਹਨਾਂ ਕਿਸਾਨ ਅੰਦੋਲਨ ਦੀ ਪਿੱਠ ਥਾਪੜਦਿਆਂ ਕਿਹਾ ਕਿ ਕਿਸਾਨ ਤੇ ਮਜ਼ਦੂਰ ਦੇ ਏਕੇ ਮੋਹਰੇ ਕੇਂਦਰ ਨੂੰ ਆਪਣਾ ਫੈਸਲਾ ਬਦਲਣ ਲਈ ਮਜ਼ਬੂਰ ਹੋਣਾ ਪਵੇਗਾ। ਉਹਨਾਂ ਭਾਜਪਾ 'ਤੇ ਘਟੀਆ ਦਰਜੇ ਦੀ ਰਾਜਨੀਤੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਬੀਤੇ ਕੁਝ ਰੋਜ਼ ਤੋਂ ਭਾਜਪਾਈਆਂ ਵਲੋਂ ਖੇਡਿਆ ਜਾ ਰਿਹਾ ਦਲਿਤ ਪੱਤਾ ਨਹੀਂ ਚੱਲਣ ਦਿੱਤਾ ਜਾਵੇਗਾ। ਉਹਨਾਂ ਸੁਚੇਤ ਕੀਤਾ ਕਿ ਵਰਗ ਵੰਡ ਦਾ ਰੌਲਾ ਪੁਆ ਕੇ ਭਾਜਪਾ ਕਿਸਾਨ ਅੰਦੋਲਨ ਨੂੰ ਫ਼ੇਲ੍ਹ ਕਰਨ ਦੀ ਚਾਲ ਚੱਲ ਰਹੀ ਹੈ। ਉਹਨਾਂ ਭਾਜਪਾ ਦੇ ਦਲਿਤ ਆਗੂਆਂ ਨੂੰ ਜ਼ਮੀਰ ਦੀ ਅਵਾਜ਼ ਪਛਾਣਨ ਦਾ ਹੋਕਾ ਦਿੰਦਿਆਂ ਕਿਹਾ ਕਿ ਬੇਗਾਨੀ ਸ਼ੈਅ 'ਤੇ ਆਪਣੇ ਘਰ ਦਾ ਉਜਾੜਾ ਨਾ ਕੀਤਾ ਜਾਵੇ ਤੇ ਆਰਐਸਐਸ ਦੇ ਇਸ਼ਾਰੇ 'ਤੇ ਦੇਸ਼ ਦਾ ਬੇੜਾ ਗਰਕ ਕਰਨ 'ਤੇ ਤੁਲੀ ਹੋਈ ਭਾਜਪਾ ਤੋਂ ਕਿਨਾਰਾ ਕਰਨਾ ਚਾਹੀਦਾ ਹੈ । ਇਸ ਮੌਕੇ ਉਹਨਾਂ ਨਾਲ ਬਸਪਾ ਆਗੂ ਪ੍ਰਵੀਨ ਬੰਗਾ, ਬੀਬੀ ਨੀਲਮ ਸਹਿਜਲ, ਮਨੋਹਰ ਲਾਲ ਬਹਿਰਾਮ ਆਦਿ ਵੀ ਸ਼ਾਮਲ ਸਨ। ਪਾਰਟੀ ਆਗੂਆਂ ਵਲੋਂ 'ਕਿਸਾਨਾਂ ਦੇ ਸਨਮਾਨ 'ਚ, ਬਸਪਾ ਮੈਦਾਨ 'ਚ ਦਾ ਨਾਅਰਾ ਵੀ ਬੁਲੰਦ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ