Thursday, April 25, 2024

National

ਹਾਥਰਸ ਮਾਮਲਾ : ਸੁਪਰੀਮ ਕੋਰਟ ਅੱਜ ਸੁਣਾਏਗੀ ਫੈਸਲਾ

PUNJAB NEWS EXPRESS | October 27, 2020 11:29 AM

ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਕਥਿਤ ਗੈਂਗਰੇਪ ਅਤੇ ਮੌਤ ਦੇ ਮਾਮਲੇ 'ਚ ਸੁਪਰੀਮ ਕੋਰਟ ਮੰਗਲਵਾਰ ਨੂੰ ਫੈਸਲਾ ਸੁਣਾਏਗਾ। ਸੀ.ਜੇ.ਆਈ. ਐੱਸ.ਏ. ਬੋਬੜੇ, ਜਸਟਿਸ ਏ.ਐੱਸ. ਬੋਪੰਨਾ ਅਤੇ ਜਸਟਿਸ ਵੀ ਰਾਮਾ ਸੁਬਰਾਮਣੀਅਮ ਦੀ ਬੈਂਚ ਇਸ ਮਾਮਲੇ 'ਚ ਫੈਸਲਾ ਸੁਣਾਏਗੀ । ਇਸ ਤੋਂ ਇਲਾਵਾ ਬੈਂਚ ਇਹ ਵੀ ਤੈਅ ਕਰੇਗਾ ਕਿ ਮਾਮਲੇ ਦੀ ਨਿਗਰਾਨੀ ਸੁਪਰੀਮ ਕੋਰਟ ਕਰੇਗਾ ਜਾਂ ਇਹ ਇਲਾਹਾਬਾਦ ਹਾਈ ਕੋਰਟ ਨੂੰ ਸੌਂਪੇਗਾ । ਮਾਮਲੇ ਦਾ ਟ੍ਰਾਇਲ ਦਿੱਲੀ ਟਰਾਂਸਫਰ ਕੀਤਾ ਜਾਵੇ ਜਾਂ ਨਹੀਂ ਅਤੇ ਪੀੜਤਾਂ ਅਤੇ ਗਵਾਹਾਂ ਦੀ ਸੁਰੱਖਿਆ ਕੇਂਦਰੀ ਬਲਾਂ ਨੂੰ ਦਿੱਤੀ ਜਾਵੇ ਜਾਂ ਨਹੀਂ।
 ਸੁਪਰੀਮ ਕੋਰਟ 'ਚ ਪੀੜਤ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਇਸ ਮਾਮਲੇ ਦਾ ਟ੍ਰਾਇਲ ਦਿੱਲੀ 'ਚ ਹੋਵੇ । ਹਾਥਰਸ ਕਾਂਡ 'ਚ ਇੱਕ ਜਨਹਿੱਤ ਪਟੀਸ਼ਨ ਦਰਜ ਕੀਤੀ ਗਈ ਹੈ ਜਿਸ 'ਚ ਜਾਂਚ ਦੀ ਨਿਗਰਾਨੀ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਮੌਜੂਦਾ ਜਾਂ ਰਿਟਾਇਰਡ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ । ਇਸ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਯੂ.ਪੀ. 'ਚ ਮਾਮਲੇ ਦੀ ਜਾਂਚ ਅਤੇ ਸੁਣਵਾਈ ਨਿਰਪੱਖ ਨਹੀਂ ਹੋ ਸਕੇਗੀ, ਇਸ ਲਈ ਇਸ ਨੂੰ ਦਿੱਲੀ ਟਰਾਂਸਫਰ ਕੀਤਾ ਜਾਵੇ ।
ਇਸ ਤੋਂ ਪਹਿਲਾਂ ਦੀ ਸੁਣਵਾਈ 'ਚ ਸੁਪਰੀਮ ਕੋਰਟ 'ਚ ਯੂ.ਪੀ. ਸਰਕਾਰ ਨੇ ਦੱਸਿਆ ਸੀ ਕਿ ਪੀੜਤ ਪਰਿਵਾਰ ਅਤੇ ਗਵਾਹਾਂ ਦੀ ਤਿੰਨ ਪੱਧਰੀ ਸੁਰੱਖਿਆ ਕੀਤੀ ਜਾ ਰਹੀ ਹੈ । ਸੁਪਰੀਮ ਕੋਰਟ 'ਚ ਬੁੱਧਵਾਰ ਨੂੰ ਜਵਾਬ ਦਾਖਲ ਕਰ ਯੋਗੀ ਸਰਕਾਰ ਨੇ ਕਿਹਾ ਕਿ ਪੀੜਤ ਪਰਿਵਾਰ ਅਤੇ ਗਵਾਹਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਤਿੰਨ-ਪੱਧਰੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ