Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਮੋਦੀ, ਅੰਡਾਨੀ ਤੇ ਅੰਬਾਨੀ ਦੇ ਪਿੰਡ ਪੱਧਰ 'ਤੇ ਫੂਕੇ ਗਏ ਪੁਤਲੇ

PUNJAB NEWS EXPRESS | October 27, 2020 03:41 PM

ਭਿੱਖੀਵਿੰਡ: ਜ਼ੋਨ ਭਾਈ ਤਾਰੂ ਸਿੰਘ ਜੀ ਪੂਹਲਾ (ਭਿੱਖੀਵਿੰਡ) ਵਲੋਂ ਦੁਸਹਿਰੇ ਵਾਲੇ ਦਿਨ, ਜਿਸ ਵਿਚ ਹਿੰਦੂ ਮੱਤ ਅਨੁਸਾਰ ਬਦੀ 'ਤੇ ਨੇਕੀ ਦੀ ਜਿੱਤ ਨੂੰ ਮੰਨਦਿਆਂ ਰਾਵਣ ਨੂੰ ਸਾੜਿਆ ਜਾਂਦਾ ਹੈ, ਪਰ ਇਸ ਵਾਰੀ ਪੰਜਾਬ ਦੇ ਕਿਸਾਨਾਂ 'ਤੇ ਮਜ਼ਦੂਰਾਂ ਵਲੋਂ ਪਿੰਡ-ਪਿੰਡ ਵਿੱਚ ਕਿਸਾਨੀ ਕਾਨੂੰਨਾਂ ਦੇ ਖਿਲਾਫ਼ ਦੇ ਰਾਵਣ ਰੂਪ ਧਾਰੀ ਬੈਠੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਸਦੇ ਕਾਰਪੋਰੇਟ ਜਗਤ ਦਾ ਪੁਤਲਾ ਫੂਕਿਆ ਗਿਆ। ਇਸੇ ਮੁਹਿੰਮ ਤਹਿਤ ਦਿਲਬਾਗ ਸਿੰਘ ਪਹੂਵਿੰਡ ਦੀ ਪ੍ਰਧਾਨਗੀ ਹੇਠ ਪਿੰਡ ਪਹੂਵਿੰਡ, ਮਾੜੀ ਮੇਘਾ, ਮਨਿਹਾਲਾ ਜੈ ਸਿੰਘ, ਚੇਲਾ, ਮੱਖੀ, 'ਤੇ ਕੱਚਾ ਪੱਕਾ ਵਿਖੇ ਨਰਿੰਦਰ ਮੋਦੀ ਅਤੇ ਉਸਦੇ ਚਹੇਤੇ ਅੰਬਾਨੀਆਂ-ਅੰਡਾਨੀਆਂ ਦਾ ਪੁਤਲਾ ਫੂਕਿਆ 'ਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਿੱਖੀਵਿਡ ਜ਼ੋਨ ਦੇ ਪ੍ਰਧਾਨ ਗੁਰਸਾਹਿਬ ਸਿੰਘ ਪਹੂਵਿੰਡ ਤੇ ਸਤਨਾਮ ਸਿੰਘ ਮਨਿਹਾਲਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਮੋਦੀ ਸਰਕਾਰ ਵਲੋਂ ਤਿੰਨ ਖੇਤੀ ਬਿੱਲਾਂ ਰਾਹੀ ਦੇਸ਼ ਦੀ ਖੇਤੀ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦਾ ਜੋ ਫੈਸਲਾ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਕੀਤਾ ਗਿਆ ਹੈ, ਉਸਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਅੱਜ ਸਮੇਂ ਦੀ ਲੋੜ ਹੈ ਕਿ ਮੋਦੀ ਕਿਸਾਨਾਂ 'ਤੇ ਮਜ਼ਦੂਰਾਂ ਦੀ ਆਵਾਜ਼ ਸੁਣਨ ਪਰ ਪ੍ਰਧਾਨ ਮੰਤਰੀ ਕੋਲ ਕਿਸਾਨਾਂ 'ਤੇ ਮਜ਼ਦੂਰਾਂ ਲਈ ਸਮਾਂ ਹੀ ਨਹੀ ਹੈ, ਪਰ ਸਰਕਾਰ ਬਣਾਉਣ ਲਈ ਵੋਟਾਂ ਮੰਗਣ ਲਈ ਸਮਾਂ ਈ ਸਮਾਂ ਹੈ। ਇਸ ਮੌਕੇ ਗੁਰਲਾਲ ਸਿੰਘ ਮਾੜੀਮੇਘਾ ਨੇ ਕਿਹਾ ਕਿ ਜਥੇਬੰਦੀ ਦਾ ਰੇਲ ਰੋਕੋ ਅੰਦੋਲਨ ਅੱਜ 32ਵੇਂ ਦਿਨ ਵਿੱਚ ਦਾਖਿਲ ਹੋ ਚੁੱਕਾ ਹੈ ਅਤੇ ਜੋ ਸਰਕਾਰਾਂ ਅੰਬਾਨੀਆਂ-ਅਡਾਨੀਆਂ ਦੇ ਰੂਪ ਵਿੱਚ ਕਾਰਪੋਰੇਟ ਜਗਤ ਨੂੰ ਸਾਡੀਆਂ ਜ਼ਮੀਨਾਂ 'ਤੇ ਕਬਜ਼ਾ ਕਰਵਾਉਣਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਕਤਈ ਬਰਦਾਸ਼ਤ ਨਈ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸਾਡਾ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਇਸ ਮੌਕੇ ਪਰਮਜੀਤ ਸਿੰਘ , ਤਰਸੇਮ ਸਿੰਘ, ਬੂਟਾ ਸਿੰਘ, ਸੁੱਖਾ ਸਿੰਘ ਹੁੰਦਲ, ਜੋਗਿੰਦਰ ਸਿੰਘ ਹੁੰਦਲ, ਮਹਿਲ ਸਿੰਘ ਮਾੜੀਮੇਘਾ, ਨਿਸ਼ਾਨ ਸਿੰਘ ਮਾੜੀਮੇਘਾ, ਸਤਨਾਮ ਸਿੰਘ ਮਨਿਹਾਲਾ, ਮੁਖਤਿਆਰ ਸਿੰਘ, ਗੁਰਉਪਕਾਰ ਸਿੰਘ, ਜਰਨੈਲ ਸਿੰਘ, ਅਜਮੇਰ ਸਿੰਘ, ਮਾਸਟਰ ਪ੍ਰੀਤਮ ਸਿੰਘ, ਜੱਸਾ ਸਿੰਘ ਮੱਖੀ, ਬਿੱਕਰ ਸਿੰਘ ਮੱਖੀ, ਨਿਰਵੈਲ ਸਿੰਘ ਚੇਲਾ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ