Thursday, April 25, 2024

National

ਹਾਥਰਸ ਕਾਂਡ : ਇਲਾਹਾਬਾਦ ਹਾਈ ਕੋਰਟ ਕਰੇ ਸੀਬੀਆਈ ਜਾਂਚ ਦੀ ਨਿਗਰਾਨੀ : ਸੁਪਰੀਮ ਕੋਰਟ

PUNJAB NEWS EXPRESS | October 28, 2020 02:31 PM

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਹਾਥਰਸ 'ਚ ਦਲਿਤ ਲੜਕੀ ਨਾਲ ਕਥਿਤ ਸੂਮਹਿਕ ਜਬਰ-ਜ਼ਨਾਹ ਅਤੇ ਮੌਤ ਦੇ ਮਾਮਲੇ 'ਚ ਸੀਬੀਆਈ ਜਾਂਚ ਦੀ ਹੁਣ ਇਲਾਹਾਬਾਦ ਹਾਈ ਕੋਰਟ ਵੱਲੋਂ ਨਿਗਰਾਨੀ ਕੀਤੀ ਜਾਵੇਗੀ ।
ਦਿੱਲੀ ਦੇ ਸਫ਼ਦਰਜੰਗ ਹਸਪਤਾਲ 'ਚ ਇਲਾਜ ਦੌਰਾਨ ਲੜਕੀ ਦੀ ਮੌਤ ਹੋ ਗਈ ਸੀ । ਸੁਪਰੀਮ ਕੋਰਟ ਨੇ ਕਿਹਾ ਕਿ ਜਾਂਚ ਦੀ ਨਿਗਰਾਨੀ ਅਤੇ ਪੀੜਤਾ ਦੇ ਪਰਿਵਾਰ ਅਤੇ ਗਵਾਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਸਮੇਤ ਸਾਰੇ ਪਹਿਲੂਆਂ 'ਤੇ ਹਾਈ ਕੋਰਟ ਗੌਰ ਕਰੇਗੀ ।
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਸੀਬੀਆਈ ਜਾਂਚ ਪੂਰੀ ਹੋਣ ਦੇ ਬਾਅਦ ਮਾਮਲੇ ਦੀ ਸੁਣਵਾਈ ਨੂੰ ਉੱਤਰ ਪ੍ਰਦੇਸ਼ ਤੋਂ ਤਬਦੀਲ ਕਰਨ ਦੀ ਪਟੀਸ਼ਨ 'ਤੇ ਵਿਚਾਰ ਕੀਤਾ ਜਾਵੇਗਾ । ਕੋਰਟ ਨੇ ਕਾਰਜਕਰਤਾਵਾਂ ਅਤੇ ਵਕੀਲਾਂ ਵੱਲੋਂ ਦਾਇਰ ਕੁਝ ਪਟੀਸ਼ਨਾਂ 'ਤੇ ਇਹ ਫ਼ੈਸਲਾ ਸੁਣਾਇਆ । ਇਨ੍ਹਾਂ ਪਟੀਸ਼ਨਾਂ 'ਚ ਦਾਅਵਾ ਕੀਤਾ ਗਿਆ ਸੀ ਕਿ ਉੱਤਰ ਪ੍ਰਦੇਸ਼ 'ਚ ਨਿਰਪੱਖ ਸੁਣਵਾਈ ਸੰਭਵ ਨਹੀਂ ਹੈ । ਕੋਰਟ ਨੇ ਕਿਹਾ ਕਿ ਸੀਬੀਆਈ ਮਾਮਲੇ 'ਚ ਸਥਿਤੀ ਉੱਚ ਕੋਰਟ ਦੇ ਸਾਹਮਣੇ ਦਾਖ਼ਲ ਕਰੇਗੀ ।
ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਅਨੁਰੋਧ 'ਤੇ ਵਿਚਾਰ ਕੀਤਾ ਅਤੇ ਇਲਾਹਾਬਾਦ ਉੱਚ ਕੋਰਟ ਤੋਂ ਉੱਥੇ ਲੰਬੀ ਇਕ ਜਨਹਿੱਤ ਪਟੀਸ਼ਨ 'ਤੇ ਆਪਣੇ ਇਕ ਆਦੇਸ਼ ਨਾਲ ਪੀੜਤਾ ਦੇ ਨਾਂਂ ਨੂੰ ਹਟਾਉਣ ਨੂੰ ਕਿਹਾ । ਦੱਸਣਾ ਬਣਦਾ ਹੈ ਕਿ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਚਾਰ ਉਚ ਜਾਤੀ ਦੇ ਵਿਅਕਤੀਆਂ ਨੇ 19 ਸਾਲਾ ਦਲਿਤ ਲੜਕੀ ਦੇ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ-ਜ਼ਨਾਹ ਕੀਤਾ ਸੀ । ਇਲਾਜ ਦੌਰਾਨ ਦਿੱਲੀ ਦੇ ਸਫ਼ਦਰਜੰਗ ਹਸਪਤਾਲ 'ਚ 29 ਸਤੰਬਰ ਨੂੰ ਲੜਕੀ ਦੀ ਮੌਤ ਹੋ ਗਈ । ਲੜਕੀ ਦੀ ਲਾਸ਼ ਦਾ 30 ਸਤੰਬਰ ਨੂੰ ਉਸ ਦੇ ਘਰ ਦੇ ਕੋਲ ਰਾਤ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ । ਲੜਕੀ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਸੀ ਕਿ ਸਥਾਨਕ ਪੁਲਿਸ ਨੇ ਜਲਦਬਾਜ਼ੀ 'ਚ ਅੰਤਿਮ ਸੰਸਕਾਰ ਕਰਨ ਲਈ ਉਨ੍ਹਾਂ ਨੂੰ ਮਜ਼ਬੂਰ ਕੀਤਾ । ਹਾਲਾਂਕਿ ਸਥਾਨਕ ਪੁਲਸ ਅਧਿਕਾਰੀਆਂ ਨੇ ਕਿਹਾ ਕਿ ਪਰਿਵਾਰ ਦੀ ਇੱਛਾ ਦੇ ਮੁਤਾਬਕ ਅੰਤਿਮ ਸੰਸਕਾਰ ਕੀਤਾ ਗਿਆ ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ