Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਅਨਲਾਕ-5 ਦੇ ਦਿਸ਼ਾ ਨਿਰਦੇਸ਼ 30 ਨਵੰਬਰ ਤੱਕ ਰਹਿਣਗੇ ਜਾਰੀ

PUNJAB NEWS EXPRESS | October 28, 2020 02:32 PM

ਨਵੀਂ ਦਿੱਲੀ:ਦੇਸ਼ ਭਰ 'ਚ ਕੋਰੋਨਾ ਵਾਇਰਸ ਦੀ ਸਥਿਤੀ ਹੁਣ ਹੌਲੀ-ਹੌਲੀ ਕੰਟਰੋਲ 'ਚ ਆ ਰਹੀ ਹੈ । ਭਾਰਤ 'ਚ ਤਿੰਨ ਮਹੀਨੇ ਬਾਅਦ ਪਹਿਲੀ ਵਾਰ ਇਕ ਦਿਨ 'ਚ ਕੋਰੋਨਾ ਦੇ ਨਵੇਂ ਮਾਮਲੇ 40 ਹਜ਼ਾਰ ਤੋਂ ਘੱਟ ਸਾਹਮਣੇ ਆਏ ਹਨ, ਉੱਥੇ ਹੀ ਇਸ ਦੌਰਾਨ ਮ੍ਰਿਤਕਾਂ ਦੀ ਗਿਣਤੀ ਵੀ 500 ਤੋਂ ਘੱਟ ਰਹੀ ।
ਇਸ ਵਿਚ ਗ੍ਰਹਿ ਮੰਤਰਾਲੇ ਨੇ ਅਨਲਾਕ-6 ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਦੇ ਤਹਿਤ ਅਨਲਾਕ 5 ਵਾਲੇ ਹੀ ਦਿਸ਼ਾ ਨਿਰਦੇਸ਼ 30 ਨਵੰਬਰ ਤੱਕ ਜਾਰੀ ਰਹਿਣਗੇ, ਭਾਵ ਕੰਟੇਨਮੈਂਟ ਜ਼ੋਨਾਂ 'ਚ ਤਾਲਾਬੰਦੀ ਜਾਰੀ ਰਹੇਗੀ। ਇਸ ਤੋਂ ਇਲਾਵਾ ਸੂਬੇ ਦੇ ਅੰਦਰ ਅਤੇ ਬਾਹਰ ਆਵਾਜਾਈ 'ਤੇ ਕਿਸੇ ਤਰ੍ਹਾਂ ਦੀ ਪਾਬੰਦੀ ਨਹੀਂ ਹੋਵੇਗੀ । ਨਾਲ ਹੀ ਸਮਾਨ ਜਾਂ ਵਿਅਕਤੀ ਨੂੰ ਟਰੈਵਲ ਕਰਨ ਲਈ ਕਿਸੇ ਤਰ੍ਹਾਂ ਦੀ ਮਨਜ਼ੂਰੀ ਲੈਣ ਦੀ ਜ਼ਰੂਰਤ ਨਹੀਂ ਰਹੇਗੀ । ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਇੱਕ ਦਿਨ 'ਚ ਕੋਵਿਡ-19 ਦੇ 36, 470 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 79, 46, 429 ਹੋ ਗਈ। ਉੱਥੇ ਹੀ 488 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 1, 19, 502 ਹੋ ਗਈ । ਉਸ ਅਨੁਸਾਰ ਦੇਸ਼ 'ਚ 72, 01, 070 ਲੋਕਾਂ ਦੇ ਸਿਹਤਯਾਬ ਹੋਣ ਨਾਲ ਮਰੀਜ਼ਾਂ ਦੇ ਠੀਕ ਹੋਣ ਦੀ ਦਰ 90.62 ਫੀਸਦੀ ਹੈ, ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.50 ਫੀਸਦੀ ਹੈ । ਦੇਸ਼ 'ਚ ਲਗਾਤਾਰ 5 ਦਿਨਾਂ ਤੋਂ ਇਲਾਜ ਅਧੀਨ ਲੋਕਾਂ ਦੀ ਗਿਣਤੀ 7 ਲੱਖ ਤੋਂ ਘੱਟ ਹੀ ਹੈ । ਹੁਣ ਕੁੱਲ 6, 25, 857 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਜਾਰੀ ਹੈ, ਜੋ ਕੁੱਲ ਮਾਮਲਿਆਂ ਦਾ 7.88 ਫੀਸਦੀ ਹੈ ।
ਭਾਰਤ 'ਚ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ ਚੱਲੀ ਗਈ ਸੀ, 23 ਅਗਸਤ ਨੂੰ 30  ਲੱਖ ਅਤੇ 5 ਸਤੰਬਰ ਨੂੰ ਪੀੜਤਾਂ ਦੀ ਗਿਣਤੀ 40 ਲੱਖ ਦੇ ਉੱਪਰ ਚੱਲੀ ਗਈ ਸੀ, ਉੱਥੇ ਹੀ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ ਦੇ ਪਾਰ, 28 ਸਤੰਬਰ ਨੂੰ 60 ਲੱਖ ਅਤੇ 11 ਅਕਤੂਬਰ ਨੂੰ 70 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਾਨ ਖੋਜ ਕੌਂਸਲ (ਆਈਸੀਐਮਆਰ) ਅਨੁਸਾਰ 26 ਅਕਤੂਬਰ ਤੱਕ ਕੁਲ 10, 44, 20, 894 ਨਮੂਨਿਆਂ ਦੀ ਕੋਵਿਡ-19 ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 9, 58, 116 ਨਮੂਨਿਆਂ ਦਾ ਪ੍ਰੀਖਣ ਸੋਮਵਾਰ ਨੂੰ ਹੀ ਕੀਤਾ ਗਿਆ ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ