Sunday, May 19, 2024

National

ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ

PUNJAB NEWS EXPRESS | November 10, 2020 11:14 AM

ਪਟਨਾ: ਬਿਹਾਰ ਵਿਧਾਨ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਮੰਗਲਵਾਰ, 10 ਨਵੰਬਰ ਨੂੰ ਸਵੇਰੇ ਸ਼ੁਰੂ ਹੋ ਜਾਵੇਗੀ। 243 ਮੈਂਬਰੀ ਬਿਹਾਰ ਵਿਧਾਨ ਸਭਾ ਲਈ 3, 755 ਉਮੀਦਵਾਰਾਂ ਦੀ ਕਿਸਮਤ ਦਾ ਫੈਂਸਲਾ ਸਾਹਮਣੇ ਆ ਜਾਵੇਗਾ। ਨਿਤੀਸ਼ ਕੁਮਾਰ, ਚਿਰਾਗ ਪਾਸਵਾਨ ਜਾਂ ਫਿਰ ਤੇਜਸਵੀ ਯਾਦਵ, ਮੁੱਖ ਰੂਪ 'ਚ ਮੁੱਖ ਮੰਤਰੀ ਦੀ ਦੌੜ 'ਚ ਹਨ। ਇਹ ਵੇਖਣਾ ਦਿਲਚਸਪ ਹੋਵੇਗਾ ਕਿ ਬਿਹਾਰ ਦੀ ਸੱਤਾ ਦੀ ਚਾਬੀ ਕਿਸ ਦੇ ਹੱਥ ਆਉਂਦੀ ਹੈ।
ਜੇਕਰ ਚੋਣ ਸਰਵੇਖਣਾ ਦੀ ਗੱਲ ਕਰੀਏ ਤਾਂ ਮਹਾਗੱਠਜੋੜ ਦਾ ਹੱਥ ਉਪਰ ਦਿਖਾਇਆ ਗਿਆ ਸੀ। ਪਰ ਅਸਲ ਸਥਿਤੀ ਨਤੀਜੇ ਸਾਹਮਣੇ ਆਉਣ 'ਤੇ ਹੀ ਸਪੱਸ਼ਟ ਹੋਵੇਗੀ।
ਦੱਸਣਾ ਬਣਾ ਹੈ ਕਿ ਕਿ ਬਿਹਾਰ 'ਚ 243 ਸੀਟਾਂ 'ਤੇ ਤਿੰਨ ਪੜਾਵਾਂ 'ਚ ਵੋਟਾਂ ਪਈਆਂ ਸਨ। ਪਹਿਲੇ ਪੜਾਅ ਵਿਚ 16 ਜ਼ਿਲ੍ਹਿਆਂ ਦੀਆਂ 71 ਸੀਟਾਂ 'ਤੇ 28 ਅਕਤੂਬਰ ਨੂੰ ਵੋਟਾਂ ਪਈਆਂ ਸਨ, ਦੂਜੇ ਪੜਾਅ 'ਚ 17 ਜ਼ਿਲ੍ਹਿਆਂ ਦੀਆਂ 94 ਸੀਟਾਂ 'ਤੇ ਵੋਟਿੰਗ 3 ਨਵੰਬਰ ਨੂੰ ਹੋਈ ਅਤੇ ਆਖਰੀ ਅਤੇ ਤੀਜੇ ਪੜਾਅ ਵਿਚ 15 ਜ਼ਿਲ੍ਹਿਆਂ 'ਚ 78 ਸੀਟਾਂ 'ਤੇ 7 ਨਵੰਬਰ ਨੂੰ ਵੋਟਾਂ ਪਈਆਂ ਸਨ। 243 ਸੀਟਾਂ 'ਤੇ ਪਈਆਂ ਚੋਣਾਂ ਵਿਚ ਐੱਨ. ਡੀ. ਏ. (ਭਾਜਪਾ, ਜੇ. ਡੀ. ਯੂ., ਵੀ. ਆਈ. ਪੀ, ਹਮ), ਮਹਾਗਠਜੋੜ (ਰਾਜਦ, ਕਾਂਗਰਸ, ਖੱਬੇ ਪੱਖੀ ਪਾਰਟੀਆਂ), ਗਰੈਂਡ ਯੂਨਾਈਟੇਡ ਸੈਕਯੂਲਰ ਫਰੰਟ, ਲੋਜਪਾ ਸਮੇਤ ਹੋਰ ਦਲ ਮੈਦਾਨ ਵਿਚ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ 10 ਨਵੰਬਰ ਯਾਨੀ ਕਿ ਕੱਲ੍ਹ ਦੇ ਚੋਣ ਨਤੀਜਿਆਂ 'ਤੇ ਟਿਕੀਆਂ ਹਨ।
ਚੋਣ ਕਮਿਸ਼ਨ ਨੇ ਬਿਹਾਰ 'ਚ 38 ਜ਼ਿਲ੍ਹਿਆਂ ਵਿਚ 55 ਗਿਣਤੀ ਕੇਂਦਰਾਂ ਦੀ ਸਥਾਪਨਾ ਕੀਤੀ ਹੈ। ਦੱਸ ਦੇਈਏ ਕਿ ਬਿਹਾਰ ਚੋਣਾਂ ਨੂੰ ਕੋਰੋਨਾ ਆਫ਼ਤ ਵਿਚ ਸਹੀ ਢੰਗ ਨਾਲ ਸੰਪੰਨ ਕਰਵਾਇਆ ਗਿਆ ਹੈ। ਇਕ ਹਜ਼ਾਰ ਵੋਟਰਾਂ ਲਈ ਇਕ ਬੂਥ ਦੀ ਵਿਵਸਥਾ ਕੀਤੀ ਗਈ ਸੀ। ਇਸ ਦੇ ਕਾਰਨ ਈ. ਵੀ. ਐੱਮ. ਦੀ ਗਿਣਤੀ ਵੀ ਵਧੀ ਹੈ। ਇਸ ਵਾਰ ਚੋਣਾਂ ਵਿਚ 1.06 ਲੱਖ ਪੋਲਿੰਗ ਬੂਥ ਬਣਾਏ ਗਏ ਸਨ। ਓਧਰ ਬਿਹਾਰ ਦੇ ਮੁੱਖ ਚੋਣ ਅਧਿਕਾਰੀ ਐੱਚ. ਆਰ. ਸ਼੍ਰੀਨਿਵਾਸਨ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਸਟਰਾਂਗ ਰੂਮ (ਇਲੈਕਟ੍ਰਾਨਿਕ ਵੋਟਿੰਗ ਮਸ਼ੀਨ) ਅਤੇ ਵੋਟਿੰਗ ਕੇਂਦਰਾਂ ਲਈ ਤਿੰਨ ਪੱਧਰੀ ਸੁਰੱਖਿਆ ਪ੍ਰਣਾਲੀ ਸਥਾਪਤ ਕੀਤੀ ਹੈ। ਇਸ ਦੇ ਨਾਲ ਹੀ ਸੁਰੱਖਿਆ ਦੀ ਸਖਤ ਪਹਿਰੇਦਾਰੀ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ