Wednesday, December 31, 2025

National

ਬੰਬੇ ਹਾਈਕੋਰਟ ਦੇ ਫੈਸਲੇ 'ਤੇ ਆਇਆ ਕੰਗਨਾ ਦਾ ਬਿਆਨ, ਕਿਹਾ - ਉਨ੍ਹਾਂ ਦਾ ਧੰਨਵਾਦ, ਜੋ ਮੇਰੇ ਸੁਪਨਿਆਂ ਦੇ ਟੁਟੱਣ ਤੇ ਹੱਸੇ ਸਨ

PUNJAB NEWS EXPRESS | November 27, 2020 02:14 PM

ਮੁੰਬਈ: ਬੰਬੇ ਹਾਈ ਕੋਰਟ ਨੇ ਬਿ੍ਰਮੰਬੂਈ ਨਗਰ ਨਿਗਮ ਵੱਲੋਂ ਅਦਾਕਾਰਾ ਕੰਗਣਾ ਰਣੌਤ ਨੂੰ 7 ਅਤੇ 9 ਸਤੰਬਰ ਨੂੰ ਜਾਰੀ ਕੀਤੇ ਨੋਟਿਸ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕੰਗਨਾ ਦੇ ਦਫਤਰ ਵਿੱਚ ਹੋਈ ਭੰਨਤੋੜ ਨੂੰ ਗਲਤ ਮਨਸੂਬੇ ਨਾਲ ਕੀਤੀ ਕਾਰਵਾਈ ਕਰਾਰ ਦਿੱਤਾ। ਅਦਾਲਤ ਨੇ ਇਹ ਵੀ ਆਦੇਸ਼ ਦਿੱਤਾ ਹੈ ਕਿ ਦਫ਼ਤਰ ਵਿਚ ਹੋਏ ਤੋੜ-ਫੋੜ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਇਕ ਵੈਲਯੂਅਰ (ਮੁਲਾਂਕਣ) ਨਿਯੁਕਤ ਕੀਤਾ ਜਾਵੇ। ਹੁਣ ਇਸ ਫੈਸਲੇ 'ਤੇ ਕੰਗਣਾ ਦੀ ਪ੍ਰਤੀਕ੍ਰਿਆ ਵੀ ਸਾਹਮਣੇ ਆਈ ਹੈ।

ਜੱਜ ਨੇ ਟਿੱਪਣੀ ਕਰਦਿਆਂ ਕਿਹਾ, 'ਕੰਗਨਾ ਰਣੌਤ ਦੇ ਮੁੰਬਈ ਨੂੰ ਪੀਓਕੇ ਬਣਾਉਣ ਵਾਲੇ ਬਿਆਨ ਦੇ ਅਗਲੇ ਦਿਨ ਇੱਕ ਆਗੂ ਦਾ ਬਿਆਨ ਆਉਂਦਾ ਹੈ ਤੇ ਫਿਰ ਕੰਗਨਾ ਨੂੰ ਨੋਟਿਸ ਦੇ ਕੇ ਸਿਰਫ਼ 24 ਘੰਟੇ ਦਾ ਸਮਾਂ ਦਿੱਤਾ ਜਾਂਦਾ ਹੈ। ਕਾਰਵਾਈ ਹੋਣ ਤੋਂ ਬਾਅਦ ਅਖ਼ਬਾਰ 'ਚ ਲਿਖਿਆ ਜਾਂਦਾ ਹੈ ਕਿ ਬਦਲਾ ਲੈ ਲਿਆ।'

ਬੰਬੇ ਹਾਈ ਕੋਰਟ ਨੇ ਇੱਕ ਕਮੇਟੀ ਬਣਾਉਣ ਨੂੰ ਕਿਹਾ ਹੈ ਜੋ ਕੰਗਨਾ ਨੂੰ ਹੋਏ ਨੁਕਸਾਨ ਦਾ ਆਂਕਲਨ ਕਰੇਗੀ ਤੇ ਮੁੜ ਇਸ ਦੀ ਵਸੂਲੀ ਕੀਤੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਦੋਂ ਤਕ ਅਦਾਲਤ ਨੇ ਕੰਗਨਾ ਨੂੰ ਰਹਿਣ ਲਾਈਕ ਨਿਰਮਾਣ ਕੰਮ ਕਰਨ ਦੀ ਮਨਜ਼ੂਰੀ ਦਿੱਤੀ ਹੈ। ਨਾਲ ਹੀ ਬੀਐੱਮਸੀ ਨੂੰ ਕਿਹਾ ਹੈ ਕਿ ਅੱਗੇ ਤੋਂ ਕਿਸੇ ਵੀ ਨਾਗਰਿਕ ਤੇ ਅਜਿਹੀ ਕਾਰਵਾਈ ਕਰਨ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦਿੱਤਾ ਜਾਵੇ।

ਹਾਈ ਕੋਰਟ ਨੇ ਫ਼ੈਸਲਾ ਆਉਣ ਤੋਂ ਬਾਅਦ ਕੰਗਨਾ ਰਣੌਤ ਨੇ ਟਵੀਟ ਕੀਤਾ, 'ਜਦੋਂ ਕੋਈ ਵਿਅਕਤੀ ਸਰਕਾਰ ਖ਼ਿਲਾਫ਼ ਖੜ੍ਹਾ ਹੁੰਦਾ ਹੈ ਤੇ ਜਿੱਤਦਾ ਹੈ, ਤਾਂ ਇਹ ਵਿਅਕਤੀ ਦੀ ਜਿੱਤ ਨਹੀਂ ਹੈ, ਬਲਕਿ ਇਹ ਲੋਕਤੰਤਰ ਦੀ ਜਿੱਤ ਹੈ। ਤੁਹਾਨੂੰ ਸਾਰਿਆਂ ਨੂੰ ਧੰਨਵਾਦ ਜਿਨ੍ਹਾਂ ਨੇ ਮੈਨੂੰ ਹਿੰਮਤ ਦਿੱਤੀ ਹੈ ਤੇ ਉਨ੍ਹਾਂ ਲੋਕਾਂ ਨੂੰ ਧੰਨਵਾਦ ਜਿਨ੍ਹਾਂ ਨੇ ਮੇਰੇ ਟੁੱਟੇ ਸਪਨਿਆਂ ਉੱਤੇ ਠਹਾਕੇ ਮਾਰੇ।

Have something to say? Post your comment

google.com, pub-6021921192250288, DIRECT, f08c47fec0942fa0

National

ਪ੍ਰਧਾਨ ਮੰਤਰੀ ਮੋਦੀ ਦਿੱਲੀ ਦੇ ਚਰਚ ਵਿਖੇ ਕ੍ਰਿਸਮਸ ਪ੍ਰਾਰਥਨਾ ਵਿੱਚ ਸ਼ਾਮਲ ਹੋਏ, ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ

ਭਾਜਪਾ ਸ਼ਾਸਿਤ ਰਾਜਾਂ ਵਿੱਚ ਕ੍ਰਿਸਮਸ ਵਾਲੇ ਦਿਨ ਈਸਾਈਆਂ ਵਿਰੁੱਧ ਹਿੰਸਾ ਨੇ ਭਾਰਤ ਨੂੰ ਦੁਨੀਆ ਸਾਹਮਣੇ ਸ਼ਰਮਸਾਰ ਕੀਤਾ

ਖ਼ਾਲਸਾ ਯੂਨੀਵਰਸਿਟੀ ਵੱਲੋਂ 5 ਰੋਜ਼ਾ ਪੁਸਤਕ ਦੌਰਾਨ ‘ਪੰਜਾਬ ਦੇ ਰਾਜਸੀ-ਪ੍ਰਸ਼ਾਸਕੀ ਵਿਹਾਰ’ ਵਿਸ਼ੇ ਸੈਮੀਨਾਰ ਕਰਵਾਇਆ ਗਿਆ

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮ ਰੱਖਿਅਕ ਯਾਤਰਾ ਅੱਜ ਤੋਂ ਦਿੱਲੀ ਵਿੱਚ: ਹਰਮੀਤ ਸਿੰਘ ਕਾਲਕਾ

ਦਿੱਲੀ ਧਮਾਕਾ: ਪੁਲਵਾਮਾ ਵਿੱਚ ਮੁੱਖ ਦੋਸ਼ੀ ਡਾਕਟਰ ਉਮਰ ਦਾ ਘਰ ਢਾਹ ਦਿੱਤਾ ਗਿਆ

'ਐਨਡੀਏ ਜ਼ਬਰਦਸਤ ਜਿੱਤ ਵੱਲ ਵਧ ਰਿਹਾ ਹੈ': ਜਨਤਾ ਦਲ (ਯੂ) ਦੇ ਰਾਜੀਵ ਰੰਜਨ

ਬਿਹਾਰ ਚੋਣ ਨਤੀਜੇ: ਬਦਲਾਅ ਆਵੇਗਾ, ਸਰਕਾਰ ਬਣੇਗੀ, ਤੇਜਸਵੀ ਯਾਦਵ ਨੇ ਕਿਹਾ

ਬਿਹਾਰ ਚੋਣ ਨਤੀਜੇ: ਸਖ਼ਤ ਸੁਰੱਖਿਆ ਵਿਚਕਾਰ ਗਿਣਤੀ ਸ਼ੁਰੂ

ਪ੍ਰਧਾਨ ਮੰਤਰੀ ਮੋਦੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 136ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ

ਕਾਂਗਰਸ ਨੇ 9 ਨਵੇਂ ਏਆਈਸੀਸੀ ਸਕੱਤਰ ਨਿਯੁਕਤ ਕੀਤੇ, ਜਾਬ ਲਈ ਸਾਂਝੇ ਤੌਰ 'ਤੇ ਹਿਨਾ ਕਾਵਾਰੇ ਅਤੇ ਸੂਰਜ ਠਾਕੁਰ ਨਿਯੁਕਤ