Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਕਿਸਾਨ ਸੰਘਰਸ਼ : ਸਰਕਾਰ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਨਵੇਂ ਖੇਤੀ ਕਾਨੂੰਨ ਰੱਦ ਕਰੇ : ਕਿਸਾਨ ਜਥੇਬੰਦੀਆਂ

PUNJAB NEWS EXPRESS | December 03, 2020 02:50 PM

ਨਵੀਂ ਦਿੱਲੀ: ਕਿਸਾਨ ਜਥੇਬੰਦੀਆਂ ਦੇ ਇਕ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਸਰਕਾਰ ਵਿਸ਼ੇਸ਼ ਸੈਸ਼ਨ ਬੁਲਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ । ਅਸੀਂ ਖੇਤੀ ਕਾਨੂੰਨਾਂ ਦੀਆਂ ਖਾਮੀਆਂ ਲਿਖਤੀ ਰੂਪ 'ਚ ਦੱਸਾਂਗੇ । ਦਰਅਸਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਪਾਲ ਕਿਸਾਨ ਜਥੇਬੰਦੀਆਂ ਦੀ ਪ੍ਰੈੱਸ ਕਾਨਫਰੰਸ 'ਚ ਬੋਲ ਰਹੇ ਸਨ ।
ਦਰਸ਼ਨ ਪਾਲ ਨੇ ਕਿਹਾ ਕਿ ਬੀਤੇ ਕੱਲ੍ਹ ਹੋਈ ਬੈਠਕ 'ਚ ਸਰਕਾਰ ਨੇ ਇਕ ਕਮੇਟੀ ਦੇ ਗਠਨ ਦੀ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਅਸੀਂ ਠੁਕਰਾ ਦਿੱਤਾ । ਉਨ੍ਹਾਂ ਕਿਹਾ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਨ ਵਾਲੀ ਅਤੇ ਕਮੇਟੀ ਦੇ ਗਠਨ ਦੇ ਨਾਮ 'ਤੇ ਮਸਲੇ ਨੂੰ ਖਿੱਚਣਾ ਚਾਹੁੰਦੀ ਹੈ, ਜਿਸ ਕਾਰਨ ਅਸੀਂ ਕਮੇਟੀ ਦੇ ਗਠਨ 'ਤੇ ਇਤਰਾਜ਼ ਜਤਾਇਆ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮੁੱਦਿਆਂ 'ਤੇ ਸਲਾਹ-ਮਸ਼ਵਰੇ ਲਈ ਕੇਂਦਰ ਨੇ ਇਕ ਕਮੇਟੀ ਬਣਾਉਣ ਦੀ ਪੇਸ਼ਕਸ਼ ਕੀਤੀ  ਸੀ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਠੁਕਰਾ ਦਿੱਤਾ । ਦੋਵੇਂ ਪੱਖ ਵੀਰਵਾਰ 3 ਦਸੰਬਰ ਨੂੰ ਮੁੜ ਬੈਠਕ ਕਰਨਗੇ । ਸਰਕਾਰ ਵੱਲੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਖਾਰਜ਼ ਕਰ ਦਿੱਤਾ ਗਿਆ । ਇਸ ਲਈ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਦੇਸ਼ ਭਰ 'ਚ ਅੰਦੋਲਨ ਤੇਜ਼ ਕੀਤਾ ਜਾਵੇਗਾ ।
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਇਕ ਧਿਰ ਨੇ ਇਨ੍ਹਾਂ ਕਾਨੂੰਨਾਂ ਬਾਰੇ ਸਰਕਾਰ ਨੂੰ ਖੁੱਲੀ ਬਹਿਸ ਲਈ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਬਾਰੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਨਹੀਂ ਕੀਤਾ ਤਾਂ ਸੰਗਠਨ ਨਾਲ ਜੁੜੇ ਕਿਸਾਨ ਵਿਰੋਧ ਪ੍ਰਦਰਸ਼ਨ ਕਰਨ ਲਈ ਦਿੱਲੀ ਵੱਲ ਕੂਚ ਕਰਨਗੇ । ਭਾਰਤੀ ਕਿਸਾਨ ਯੂਨੀਅਨ (ਰਾਧੇ ਧੜਾ) ਦੇ ਵਰਕਰਾਂ ਨੇ ਆਪਣੀਆਂ 10 ਸੂਤਰੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਪ੍ਰਦਰਸ਼ਨ ਕੀਤਾ । ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਬੋਧਿਤ ਇੱਕ ਮੰਗ ਪੱਤਰ ਵੀ ਜ਼ਿਲ੍ਹਾ ਮੈਜਿਸਟਰੇਟ ਨੂੰ ਸੌਂਪਿਆ ਗਿਆ।
ਯੂਨੀਅਨ ਦੇ ਕੌਮੀ ਪ੍ਰਧਾਨ ਰਾਧੇ ਲਾਲ ਯਾਦਵ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਬਿਨਾਂ ਪੁੱਛੇ ਸੰਸਦ ਵਿੱਚ ਖੇਤੀ ਨਾਲ ਸਬੰਧਤ ਤਿੰਨ ਅਜਿਹੇ ਕਾਨੂੰਨ ਪਾਸ ਕੀਤੇ, ਜਿਸ ਦਾ ਸਭ ਤੋਂ ਵੱਧ ਅਸਰ ਕਿਸਾਨਾਂ 'ਤੇ ਪਵੇਗਾ । ਅਸੀਂ ਸਰਕਾਰ ਨੂੰ ਚੁਣੌਤੀ ਦਿੰਦੇ ਹਾਂ ਕਿ ਉਹ ਇਨ੍ਹਾਂ ਕਾਨੂੰਨਾਂ 'ਤੇ ਖੁੱਲ੍ਹੀ ਬਹਿਸ ਕਰਨ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਬਾਰੇ ਕਿਸਾਨਾਂ ਦੀਆਂ ਚਿੰਤਾਵਾਂ ਅਤੇ ਖਦਸ਼ਿਆਂ ਨੂੰ ਦੂਰ ਨਾ ਕੀਤਾ ਤਾਂ ਸਾਡੀ ਯੂਨੀਅਨ ਨਾਲ ਜੁੜੇ ਕਿਸਾਨ ਦਿੱਲੀ ਜਾਣਗੇ ਅਤੇ ਜ਼ੋਰਦਾਰ ਪ੍ਰਦਰਸ਼ਨ ਕਰਨਗੇ ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ