Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

National

ਕੇਂਦਰ ਦੀ ਨਵੀਂ ਚਿੱਠੀ ’ਚ ਕੁਝ ਵੀ ਨਵਾਂ ਨਹੀਂ : ਕਿਸਾਨ ਜਥੇਬੰਦੀਆਂ

PUNJAB NEWS EXPRESS | December 22, 2020 01:45 PM

ਨਵੀਂ ਦਿੱਲੀ: ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਧਰਨਾ 26ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਕਿਸਾਨ ਇਨ੍ਹਾਂ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਉਧਰ ਕੇਂਦਰ ਸਰਕਾਰ ਵੱਲੋਂ ਮੁੜ ਭੇਜੇ ਪ੍ਰਸਤਾਵ ’ਤੇ ਕਿਸਾਨ ਆਗੂਆਂ ਨੇ ਸੋਮਵਾਰ ਨੂੰ ਕਿਹਾ ਕਿ ਉਹ ਗੱਲਬਾਤ ਲਈ ਤਿਆਰ ਹਨ, ਪਰ ਸਰਕਾਰ ਕੋਈ ‘ਠੋਸ ਹੱਲ’ ਪੇਸ਼ ਕਰੇ।
ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਅਗਲੇ ਗੇੜ ਦੀ ਗੱਲਬਾਤ ਲਈ ਭੇਜੀ ਚਿੱਠੀ ਵਿੱਚ ਕੁਝ ਵੀ ਨਵਾਂ ਨਹੀਂ ਹੈ।
ਕਿਸਾਨ ਯੂਨੀਅਨ ਦੇ ਇੱਕ ਆਗੂ ਨੇ ਕਿਹਾ ਕਿ ਸਰਕਾਰ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਉਹ ਨਵੇਂ ਖੇਤੀ ਕਾਨੂੰਨਾਂ ’ਚ ਸੋਧ ਦੀ ਆਪਣੀ ਪਹਿਲੀ ਤਜਵੀਜ਼ ਬਾਰੇ ਗੱਲਬਾਤ ਕਰਨਾ ਚਾਹੁੰਦੀ ਹੈ। ਉਨ੍ਹਾਂ ਮੀਡੀਆ ਨੂੰ ਦੱਸਿਆ, ‘‘ਇਸ ਮੁੱਦੇ ’ਤੇ (ਸਰਕਾਰ ਦੀ ਤਜਵੀਜ਼), ਅਸੀਂ ਉਨ੍ਹਾਂ ਨਾਲ ਪਹਿਲਾਂ ਗੱਲਬਾਤ ਨਹੀਂ ਕੀਤੀ ਸੀ। ਅਸੀਂ ਹਾਲ ਦੀ ਘੜੀ ਸਰਕਾਰ ਨੂੰ ਕੀ ਜਵਾਬ ਦੇਣਾ ਹੈ, ਇਸ ’ਤੇ ਵਿਚਾਰ-ਵਟਾਂਦਰਾ ਕਰ ਰਹੇ ਹਾਂ।’’ ਦੱਸਣਾ ਬਣਦਾ ਹੈ ਕਿ 9 ਦਸੰਬਰ ਨੂੰ 6ਵੇਂ ਦੌਰ ਦੀ ਗੱਲਬਾਤ ਰੱਦ ਕਰ ਦਿੱਤੀ ਗਈ ਸੀ। ਖੇਤੀ ਮੰਤਰਾਲਾ ਦੇ ਸੰਯੁਕਤ ਸਕੱਤਰ ਵਿਵੇਕ ਅਗਰਵਾਲ ਨੇ ਕਰੀਬ 40 ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਨੂੰ ਐਤਵਾਰ ਨੂੰ ਚਿੱਠੀ ਲਿਖ ਕੇ ਕਾਨੂੰਨ ’ਚ ਸੋਧ ਦੇ ਪ੍ਰਸਤਾਵ ’ਤੇ ਆਪਣੇ ਸ਼ੱਕ ਬਾਰੇ ਉਨ੍ਹਾਂ ਦੱਸਣ ਅਤੇ ਅਗਲੇ ਪੜਾਅ ਦੀ ਗੱਲਬਾਤ ਲਈ ਸਹੂਲਤਜਨਕ ਤਾਰੀਕ ਤੈਅ ਕਰਨ ਲਈ ਕਿਹਾ ਹੈ ਤਾਂ ਕਿ ਜਲਦ ਤੋਂ ਜਲਦ ਅੰਦੋਲਨ ਖਤਮ ਹੋਵੇ।
ਇੱਕ ਹੋਰ ਕਿਸਾਨ ਆਗੂ ਨੇ ਕਿਹਾ, ‘‘ਸਰਕਾਰ ਦੀ ਚਿੱਠੀ ਵਿੱਚ ਕੁਝ ਨਵਾਂ ਨਹੀਂ ਹੈ। ਅਸੀਂ ਪਹਿਲਾਂ ਹੀ ਸਰਕਾਰ ਦੀ ਖੇਤੀ ਕਾਨੂੰਨਾਂ ਵਿੱਚ ਸੋਧ ਦੀ ਪੇਸ਼ਕਸ਼ ਰੱਦ ਕਰ ਚੁੱਕੇ ਹਨ। ਆਪਣੇ ਪੱਤਰ ਵਿੱਚ ਸਰਕਾਰ ਨੇ ਸਾਡੇ ਤੋਂ ਤਜਵੀਜ਼ ’ਤੇ ਵਿਚਾਰ-ਵਟਾਂਦਰਾ ਕਰਨ ਲਈ ਤਰੀਕ ਦੱਸਣ ਲਈ ਕਿਹਾ ਹੈ। ਉਨ੍ਹਾਂ ਕਿਹਾ, ‘‘ਕੀ ਉਨ੍ਹਾਂ ਨੂੰ ਸਾਡੀਆਂ ਮੰਗਾਂ ਦਾ ਨਹੀਂ ਪਤਾ? ਅਸੀਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਾਂ।’’
ਇੱਕ ਹੋਰ ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਆਗੂਆਂ ਦੀ ਮੰਗਲਵਾਰ ਨੂੰ ਮੀਟਿੰਗ ਹੋ ਸਕਦੀ ਹੈ, ਜਿਸ ਵਿੱਚ ਉਹ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ