Friday, April 26, 2024

National

ਅਟਲ ਜੀ ਦੀ ਜੈਅੰਤੀ ਮਨਾਉਣ ਆਏ ਸੋਮ ਪ੍ਰਕਾਸ਼ ਕਿਸਾਨਾਂ ਦੇ ਵਿਰੋਧ ਕਾਰਨ ਪੁਲਿਸ ਦੀ ਮਦਦ ਨਾਲ ਭੱਜੇ

PUNJAB NEWS EXPRESS | December 26, 2020 12:45 PM

ਹੁਸ਼ਿਆਰਪੁਰ: ਮੋਦੀ ਸਰਕਾਰ ਵੱਲੋਂ ਅਟਲ ਜੀ ਜੈਅੰਤੀ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪ੍ਰੋਗਰਾਮ ਰੱਖਿਆ ਦਾ ਜਿਉਂ ਹੀ ਕਿਸਾਨਾਂ ਨੂੰ ਪਤਾ ਲੱਗਾ ਸੰਯੁਕਤ ਕਿਸਾਨ ਮੋਰਚੇ ਦੇ ਸੈਂਕੜੇ ਕਿਸਾਨ ਮੌਕੇ ਤੇ ਪੁੱਜੇ ਕਿਸਾਨ ਏਕਤਾ ਜਿੰਦਾਬਾਦ, ਮੋਦੀ ਸਰਕਾਰ ਮੁਰਦਾ, ਕਾਲੇ ਕਾਨੂੰਨ ਵਾਪਸ ਲਓ, ਦੇ ਨਾਅਰੇ ਲਾਏ, ਰਾਜ ਮੰਤਰੀ ਸਮੇਤ ਸਾਰੇ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਵਰਕਰ ਸਮਾਗਮ ਵਾਲੀ ਥਾਂ ਤੋਂ ਪੁਲੀਸ ਦੀ ਮੱਦਦ ਨਾਲ ਪਿਛਲੇ ਦਰਵਾਜ਼ੇ ਰਾਹੀਂ ਭੱਜ ਗਏ। ਸ਼ੰਘਰਸ਼ ਕਮੇਟੀ ਦੇ ਸੈਂਕੜੇ ਕਿਸਾਨ ਸ਼ਹਿਰ ਵਿੱਚ ਨਾਅਰੇ ਮਾਰਦੇ ਆਪਣੀ ਏਕਤਾ ਦਾ ਸਬੂਤ ਦਿੰਦੇ ਹੋਏ, ਆਪਣੇ ਆਪਣੇ ਧਰਨਿਆਂ ਵਿੱਚ ਚਲੇ ਗਏ।

ਇਸ ਸੰਘਰਸ਼ ਦੀ ਅਗਵਾਈ ਸਾਥੀ ਗੁਰਦੀਪ ਸਿੰਘ ਖੁਣਖੁਣ, ਗੁਰਮੇਸ਼ ਸਿੰਘ ਕੱਕੋਂ, ਮਾਸਟਰ ਹਰਬੰਸ ਸਿੰਘ, ਗੁਰਨਾਮ ਸਿੰਘ ਸਿੰਗੜੀਵਾਲ, ਡਾ ਮਝੈਲ ਸਿੰਘ ਕਰ ਰਹੇ ਸਨ। ਆਗੂਆਂ ਨੇ ਕਿਸਾਨਾਂ ਨੂੰ ਹੋਰ ਏਕਤਾ ਮਜ਼ਬੂਤ ਕਰਨ ਦੀ ਅਪੀਲ ਕੀਤੀ। ਅਡਾਨੀ ਅਤੇ ਅੰਬਾਨੀ ਦੇ ਵਿਰੋਧ ਵਿਚ ਚੱਲ ਰਿਹਾ ਜੀਓ ਦਫਤਰਾਂ ਸਾਹਮਣੇ ਦਿਨ ਰਾਤ ਦਾ ਧਰਨਾ 45ਵੇਂ ਦਿਨ ਵਿੱਚ ਦਾਖ਼ਲ ਹੋਇਆ ਅਤੇ ਇਸ ਮੌਕੇ ਧਰਨੇ ਵਿੱਚ ਸਰਵਸਾਥੀ ਗੁਰਮੇਸ਼ ਸਿੰਘ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਮੀਤ ਸਿੰਘ, ਬਲਰਾਜ ਸਿੰਘ ਬੈਂਸ, ਗੁਰਮੀਤ ਸਿੰਘ ਭੀਲੋਵਾਲ, ਮਹਿੰਦਰ ਸਿੰਘ ਭੀਲੋਵਾਲ, ਮਲਕੀਤ ਸਿੰਘ ਸਲੇਮਪੁਰ, ਜਸਵੀਰ ਸਿੰਘ, ਗੰਗਾ ਪ੍ਰਸ਼ਾਦ, ਇੰਦਰਪਾਲ ਸਿੰਘ ਆਰਿਆਣਾ ਕਲਾ, ਨਿਰਵੈਰ ਸਿੰਘ ਮਰਨਾਈਆਂ ਖ਼ੁਰਦ, ਸਤਨਾਮ ਸਿੰਘ ਪੰਚ ਲਾਂਬੜਾ, ਸੁਰਿੰਦਰ ਕੌਰ ਲਾਂਬੜਾ, ਕਰਨੈਲ ਸਿੰਘ ਬੁਲੋਵਾਲ, ਨਵਜੋਤ ਸਿੰਘ ਬੁੱਲ੍ਹੋਵਾਲ, ਸਿਕੰਦਰ ਸਿੰਘ ਹੁੱਕੜਾਂ, ਗੁਰਮੇਲ ਸਿੰਘ ਕੋਟਲਾ ਨੌਧ ਸਿੰਘ, ਸੁਰਜੀਤ ਸਿੰਘ ਟਾਂਡਾ ਉੜਮੜ, ਰਾਜਿੰਦਰ ਕੌਰ ਚੋਹਕਾ, ਜਗਦੀਸ਼ ਸਿੰਘ ਚੋਹਕਾ, ਸੁਰਿੰਦਰ ਕੌਰ, ਖਲੀਲ ਅਹਿਮਦ ਅਤੇ ਗੁਰਨਾਮ ਸਿੰਘ ਸਿੰਗੜੀਵਾਲ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ