Friday, April 26, 2024

National

ਕਿਸਾਨਾਂ ਵੱਲੋਂ ਟਰੈਕਟਰ ਮਾਰਚ ਅੱਜ

PUNJAB NEWS EXPRESS | January 07, 2021 03:31 PM

ਨਵੀਂ ਦਿੱਲੀ:  ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਕਰੀਬ ਇੱਕ ਮਹੀਨੇ ਤੋਂ ਵਧ ਸਮੇਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਧਰਨਾ ਲਾ ਕੇ ਬੈਠੇ ਹੋਏ ਹਨ । ਕਿਸਾਨ ਦਾ ਅੰਦੋਲਨ ਬੁੱਧਵਾਰ ਨੂੰ ਜਿੱਥੇ 42ਵੇਂ ਦਿਨ ’ਚ ਦਾਖਲ ਹੋ ਗਿਆ ਹੈ, ਉਥੇ ਹੀ ਸਰਕਾਰ ਵੱਲੋਂ ਮੀਟਿੰਗਾਂ ਕਰਕੇ ਡੰਗ ਟਪਾਇਆ ਜਾ ਰਿਹਾ ਹੈ ਅਤੇ ਟਾਲ-ਮਟੋਲ ਵਾਲੀ ਨੀਤੀ ਅਪਣਾਈ ਜਾ ਰਹੀ ਹੈ।
ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ । ਉਧਰ ਸਰਕਾਰ ਸਾਫ਼ ਆਖ ਚੁੱਕੀ ਹੈ ਕਿ ਇਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਕਿਸਾਨ ਕਹਿ ਰਹੇ ਹਨ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਉਹ ਸਰਹੱਦਾਂ ’ਤੇ ਡਟੇ ਰਹਿਣਗੇ । ਕਿਸਾਨਾਂ ਵੱਲੋਂ ਹੁਣ ਟਰੈਕਟਰ ਮਾਰਚ ਅੱਜ ਕੀਤਾ ਜਾਵੇਗਾ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨਗੇ । ਸਿੰਘੂ ਸਰਹੱਦ ’ਤੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸਵਰਾਜ ਅਭਿਆਨ ਦੇ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਨਵੇਂ ਕਾਨੂੰਨਾਂ ਨੂੰ ਜਾਰੀ ਹੋਏ 7 ਮਹੀਨੇ ਹੋ ਗਏ ਹਨ ਅਤੇ ਸਰਕਾਰ ਉਦੋਂ ਤੋਂ ਹੁਣ ਤੱਕ ਕਿਸਾਨਾਂ ਨਾਲ 7 ਗੇੜਾਂ ਦੀ ਗੱਲਬਾਤ ਕਰ ਚੁੱਕੀ ਹੈ, ਪਰ ਉਸ ਨੇ ਕਿਸਾਨਾਂ ਦੇ ‘ਸੱਤ ਸ਼ਬਦ’ ਵੀ ਨਹੀਂ ਸੁਣੇ ਜੋ ਹਨ- ‘ਅਸੀਂ ਖੇਤੀ ਕਾਨੂੰਨਾਂ ਦੀ ਵਾਪਸੀ ਚਾਹੁੰਦੇ ਹਾਂ। ਕਿਸਾਨ ਆਗੂਆਂ ਨੇ ਕਿਹਾ ਕਿ ਲੱਖਾਂ ਕਿਸਾਨ 7 ਜਨਵਰੀ ਨੂੰ ਸਿੰਘੂ, ਟਿਕਰੀ, ਗਾਜ਼ੀਪੁਰ ਅਤੇ ਸ਼ਾਹਜਹਾਂਪੁਰ (ਹਰਿਆਣਾ-ਰਾਜਸਥਾਨ ਸਰਹੱਦ) ’ਚ ਸਾਰੇ ਪ੍ਰਦਰਸ਼ਨ ਵਾਲੀਆਂ ਥਾਵਾਂ ਤੋਂ ਕੁੰਡਲੀ-ਮਾਨੇਸਰ-ਪਲਵਲ ਲਈ ਟਰੈਕਟਰ ਮਾਰਚ ਕੱਢਣਗੇ । ਦੱਸਣਾ ਬਣਦਾ ਹੈ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ 4 ਜਨਵਰੀ ਨੂੰ ਗੱਲਬਾਤ ਹੋਈ ਸੀ, ਪਰ ਇਹ ਬੇਸਿੱਟਾ ਰਹੀ ਸੀ। ਉੱਥੇ ਹੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ 8 ਜਨਵਰੀ 2021 ਨੂੰ ਹੋਣ ਵਾਲੀ ਬੈਠਕ ’ਚ ਕੋਈ ਹੱਲ ਨਿਕਲੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਤਾੜੀ ਦੋਹਾਂ ਹੱਥਾਂ ਨਾਲ ਵਜਦੀ ਹੈ ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ