Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

‘ਆਪ’ ਇਸ ਵਾਰ ਮਨਾਏਗੀ ਕਾਲੀ ਲੋਹੜੀ

PUNJAB NEWS EXPRESS | January 12, 2021 01:06 PM

ਫ਼ਿਰੋਜ਼ਪੁਰ: ਆਮ ਆਦਮੀ ਪਾਰਟੀ ਪੂਰੇ ਪੰਜਾਬ ਵਿੱਚ ਇਸ ਵਾਰ ਹਰ ਇੱਕ ਪਿੰਡ ਹਰੇਕ ਬੂਥ ਵਾਰਡ ਵਿੱਚ ਕਾਲੀ ਲੋਹੜੀ ਬਾਲੇਗੀ ਅਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਨਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੈਡਮ ਭੁਪਿੰਦਰ ਕੌਰ ਅਤੇ ਜਨਰਲ ਸੈਕਟਰੀ ਫਿਰੋਜ਼ਪੁਰ ਇਕਬਾਲ ਸਿੰਘ ਢਿੱਲੋਂ ਨੇ ਸਾਂਝੇ ਤੌਰ ਤੇ ਕੀਤਾ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਵਿਰੋਧੀ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਜਲਦ ਤੋਂ ਜਲਦ ਰੱਦ ਕਰ ਦੇਣਾ ਚਾਹੀਦਾ ਅਤੇ ਦਿੱਲੀ ਧਰਨੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ ।
ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਭੁੱਲਰ ਨੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਜਦੋਂ ਤਕ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ ਤਦ ਤਕ ਆਮ ਆਦਮੀ ਪਾਰਟੀ ਦੇਸ਼ ਦੇ ਕਿਸਾਨਾਂ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਵਿਚ ਧਰਨੇ ਵਿੱਚ ਬੈਠੇ ਕਿਸਾਨਾਂ ਦੀ ਸਹੂਲਤ ਵਾਸਤੇ ਉਥੇ ਮੋਬਾਇਲ ਟਾਇਲਟ, ਵਾਈ ਫਾਈ ਦੀ ਸੁਵਿਧਾ, ਖਾਣੇ ਦੀ ਸੁਵਿਧਾ, ਪੀਣ ਵਾਲਾ ਪਾਣੀ ਨਹਾਉਣ ਵਾਸਤੇ ਗਰਮ ਪਾਣੀ ਦੀ ਸੁਵਿਧਾ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ । ਇਸ ਮੌਕੇ ਨਰੇਸ਼ ਕਟਾਰੀਆ ਸਾਬਕਾ ਐਮਐਲਏ, ਚੰਦ ਸਿੰਘ ਗਿੱਲ, ਸੁਖਦੇਵ ਸਿੰਘ ਖ਼ਾਲਸਾ, ਮਲਕੀਤ ਥਿੰਦ, ਸਰਬਜੀਤ ਕੌਰ ਖ਼ਜ਼ਾਨਚੀ, ਗੁਰਭੇਜ ਸਿੰਘ ਦਫਤਰ ਇੰਚਾਰਜ਼, ਦੀਪਕ ਸ਼ਰਮਾ, ਸ਼ੁਬੇਗ ਸਿੰਘ, ਬਲਰਾਜ ਕਟੋਰਾ, ਸੁਖਰਾਜ ਸਿੰਘ ਗੋਰਾ, ਮੋੜਾ ਸਿੰਘ ਅਨਜਾਣ, ਨਿਰਵੈਰ ਸਿੰਘ ਸਿੰਧੀ ਜ਼ਿਲ੍ਹਾ ਮੀਡੀਆ ਇੰਚਾਰਜ਼, ਸ਼ਮਿੰਦਰ ਸਿੰਘ ਖਿੰਡਾ, ਐਡਵੋਕੇਟ ਸ਼ੁਸ਼ੀਲ ਰਹੇਜਾ, ਐਡਵੋਕੇਟ ਰਜਨੀਸ਼ ਦਹੀਆ, ਅਮਿ੍ਰਤਪਾਲ ਸੋਢੀ, ਮਨਜਿੰਦਰ ਸਿੰਘ ਭੁੱਲਰ, ਐਲਵਿਨ ਭੱਟੀ, ਗਗਨਦੀਪ ਕੰਤੋੜ, ਮੰਗਤ ਮਹਿਤਾ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ