Friday, April 26, 2024

National

ਦਿੱਲੀ, ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ’ਚ ਅਗਲੇ 2-3 ਦਿਨਾਂ ’ਚ ਹੋਰ ਵਧੇਗੀ ਠੰਢ : ਆਈਐਮਡੀ

PUNJAB NEWS EXPRESS | January 12, 2021 01:08 PM

ਚੰਡੀਗੜ੍ਹ: ਦਿੱਲੀ, ਪੰਜਾਬ, ਹਰਿਆਣਾ, ਯੂਪੀ ਸਮੇਤ ਉੱਤਰੀ ਭਾਰਤ ’ਚ ਸੀਤ ਲਹਿਰ ਨੇ ਠੰਢ ਵਧਾ ਦਿੱਤੀ ਹੈ । ਬੀਤੇ ਦਿਨੀਂ ਦੇਸ਼ ਦੇ ਜ਼ਿਆਦਾਤਰ ਸੂਬਿਆਂ ’ਚ ਹੋ ਰਹੀ ਰੁਕ-ਰੁਕ ਕੇ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਦੂਸਰੇ ਪਾਸੇ ਉੱਤਰੀ ਭਾਰਤ ’ਚ ਸਵੇਰ ਵੇਲੇ ਸੰਘਣੀ ਧੁੰਦ ਨੇ ਪ੍ਰੇਸ਼ਾਨ ਕੀਤਾ ।

ਇਸ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਕੰਮ ਕਰਨ ਵਿਚ ਦਿੱਕਤਾਂ ਆ ਰਹੀਆਂ ਹਨ । ਉਧਰ, ਮੌਸਮ ਵਿਭਾਗ ਨੇ ਦੱਖਣ ਦੇ ਕੁਝ ਇਲਾਕਿਆਂ ’ਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ । ਮੌਸਮ ਵਿਭਾਗ ਮੁਤਾਬਕ, ਅਗਲੇ 3-4 ਦਿਨਾਂ ’ਚ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ, ਉੱਤਰੀ-ਪੱਛਮੀ ਉੱਤਰ ਪ੍ਰਦੇਸ਼ ਤੇ ਉੱਤਰੀ ਰਾਜਸਥਾਨ ’ਚ ਸੀਤ ਲਹਿਰ ਕਾਰਨ ਠੰਢ ਵਧ ਸਕਦੀ ਹੈ । ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ’ਚ ਸਥਿਤ ਡਲ ਝੀਲ ਦੇ ਕੁਝ ਹਿੱਸਿਆਂ ਦੇ ਰੂਪ ’ਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ । ਭਾਰਤ ਮੌਸਮ ਵਿਗਿਆਨ ਵਿਭਾਗ (ਆਈਐਮਡੀ ਨੇ ਅੱਜ ਘੱਟੋ-ਘੱਟ ਤਾਪਮਾਨ ਜ਼ੀਰੋ ਤੇ ਵੱਧ ਤੋਂ ਵੱਧ ਤਾਪਮਾਨ 6 ਡਿਗਰੀ ਹੋਣ ਦੀ ਭਵਿੱਖਬਾਣੀ ਕੀਤੀ ਹੈ ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ