Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

National

ਕੇਂਦਰ ਕਿਸਾਨ ਲਹਿਰ ਨੂੰ ਦਬਾਉਣ ਲਈ ਕੋਝੀਆਂ ਹਰਕਤਾਂ ਤੋਂ ਬਾਜ ਆਏ: ਬ੍ਰਹਮਪੁਰਾ

PUNJAB NEWS EXPRESS | January 18, 2021 01:48 PM

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਟਕਸਾਲੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨੀ ਅੰਦੋਲਨ ਖਤਮ ਕਰਨ ਲਈ ਕੋਝੀਆਂ ਹਰਕਤਾਂ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ। ਦਿਨ-ਰਾਤ ਸਖਤ ਵਿਰੋਧ ਵਿਚ ਬੈਠੇ ਕਿਸਾਨ ਅਤੇ ਮਜਦੂਰ ਕਾਲੇ ਖੇਤੀ ਕਾਨੂੰਨ ਰਦ ਹੋਣ ਉਪਰੰਤ ਹੀ ਘਰ ਪਰਤਣਗੇ। ਕਾਲੇ ਕਾਨੂੰਨਾਂ ਬਾਰੇ ਮੋਦੀ ਸਰਕਾਰ ‘ਤੇ ਨਿਸਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਖਾਂ ਨੂੰ ਡਰਾਉਣ ਲਈ ਐਨਆਈਏ ਵਰਗੇ ਹਥਿਆਰਾਂ ਦੀ ਵਰਤੋਂ ਕਰਨੀ ਸੁਰੂ ਕਰ ਦਿਤੀ ਹੈ

ਪਰ ਅਜਿਹੀ ਹਰਕਤ ਲੋਕਤੰਤਰੀ ਖੇਡ ਨੂੰ ਵਿਗਾੜ ਦੇਵੇਗੀ ਕਿਉਂਕਿ ਕਿਸਾਨ ਪਿਛਲੇ 52 ਦਿਨਾਂ ਤੋਂ ਸਾਂਤੀ ਨਾਲ ਆਪਣੇ ਅਧਿਕਾਰਾਂ ਲਈ ਲੜ ਰਹੇ ਹਨ। ਬ੍ਰਹਮਪੁਰਾ ਨੇ ਮਿਉਂਸਪਲ ਚੋਣਾਂ ਮੁਲਤਵੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਸ ਸਮੇਂ ਕਿਸਾਨ ਸੰਘਰਸ ਕਰ ਰਹੇ ਹਨ। ਪੰਜਾਬ ਦੇ ਹਰ ਕੋਨੇ ਤੋਂ ਲੋਕ ਅੰਦੋਲਨ ਦੇ ਸਮਰਥਨ ਲਈ ਦਿਲੀ ਗਏ ਹੋਏ ਹਨ। ਸਮੁਚੇ ਪੰਜਾਬ ਦੀ ਜਨਤਾ ਅੰਦੋਲਨ ‘ਤੇ ਬੈਠੀ ਹੋਈ ਹੈ ਫਿਰ ਸਰਕਾਰ ਇਹ ਚੋਣਾਂ ਕਰਵਾਉਣ ਲਈ ਇੰਨੀ ਕਾਹਲੀ ਕਿਉਂ ਹੈ? ਉਨ੍ਹਾਂ ਬਾਦਲਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਆਰਡੀਨੈਂਸ ਸਮੇਂ ਸਿਰ ਜਾਰੀ ਕਰਨ‘ ਤੇ ਇਤਰਾਜ ਕੀਤਾ ਹੁੰਦਾ ਅਤੇ ਸੁਖਬੀਰ ਬਾਦਲ ਨੇ ਬਿਲ ਦਾ ਸਮਰਥਨ ਨਾ ਕੀਤਾ ਹੁੰਦਾ ਤਾਂ ਸਥਿਤੀ ਅਜ ਵਖਰੀ ਹੋਣੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਸਿਰਫ ਕਿਸਾਨਾਂ ਦੇ ਦਬਾਅ ਹੇਠ ਕੇਂਦਰ ਸਰਕਾਰ ਤੋਂ ਅਸਤੀਫਾ ਦੇ ਦਿਤਾ ਸੀ ।

Have something to say? Post your comment

google.com, pub-6021921192250288, DIRECT, f08c47fec0942fa0

National

ਭਾਰਤ ਦੇ ਚੋਣ ਕਮਿਸ਼ਨਰ ਨੇ ਦਿੱਤਾ ਅਸਤੀਫਾ

ਐੱਸਕੇਐੱਮ ਵੱਲੋਂ 26 ਫਰਵਰੀ ਨੂੰ ਡਬਲਿਊ ਟੀ ਓ. ਛੱਡਣ ਦਿਵਸ ਵਜੋਂ ਮਨਾਉਣ ਲਈ ਸੱਦਾ , ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਕਿਸਾਨ ਕਰਨਗੇ ਟਰੈਕਟਰ ਪ੍ਰਦਰਸ਼ਨ

ਕਿਰਤੀ ਕਿਸਾਨ ਯੂਨੀਅਨ ਅਤੇ ਇਫਟੂ ਨੇ ਅਮਿਤ ਸ਼ਾਹ, ਮਨੋਹਰ ਖੱਟਰ ਤੇ ਅਨਿਲ ਵਿੱਜ ਦਾ ਫੂਕਿਆ ਪੁਤਲਾ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰੇ ਭਾਰਤ ਵਿੱਚ ਵਿਆਪਕ ਤੌਰ 'ਤੇ ਮਨਾਇਆ ਗਿਆ ਕਾਲਾ ਦਿਵਸ 

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ,  ਨੌਜਵਾਨ ਦੀ ਮੌਤ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਆਪਹੁਦਰੀਆਂ ਦਾ ਨਤੀਜਾ

ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਵਿੱਚ ਮਹਾਰਾਸ਼ਟਰ ਸਰਕਾਰ ਦਖਲ ਅੰਦਾਜੀ ਨਾ ਕਰੇ ਅਸੀਂ ਆਪਣੇ ਧਾਰਮਿਕ ਸਥਾਨਾਂ ਦੀ ਸਾਂਭ ਸੰਭਾਲ ਕਰਨੀ ਚੰਗੀ ਤਰ੍ਹਾਂ ਜਾਣਦੇ ਹਾਂ: ਐਮਪੀ ਗੁਰਜੀਤ ਸਿੰਘ ਔਜਲਾ

ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸੁਰੱਖਿਆ ਕੌਂਸਲ 'ਚ ਜੰਗਬੰਦੀ ਰੋਕਣ ਦੇ ਮਤੇ ਨੂੰ ਅਮਰੀਕਾ ਵੱਲੋਂ ਵੀਟੋ ਕਰਕੇ ਖ਼ਾਰਜ ਕਰਨ ਦੀ ਸਖ਼ਤ ਨਿੰਦਾ

ਬਲਬੀਰ ਸਿੱਧੂ ਵਲੋਂ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਸਿਆਸੀ ਬਦਲਾਖੋਰੀ ਤਹਿਤ ਕਰਵਾਏ ਗਏ ਝੂਠੇ ਪਰਚੇ ਤੁਰੰਤ ਰੱਦ ਕਰਨ ਦੀ ਮੰਗ

ਮਨੀਪੁਰ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਰੋਹ-ਭਰਪੂਰ ਰੋਸ ਮਾਰਚ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ